26 ਤੇ 27 ਮਾਰਚ ਨੂੰ ਲੈ ਕੇ ਪੰਜਾਬ ਦੇ ਮੌਸਮ ਬਾਰੇ ਵਿਭਾਗ ਦੀ ਭਵਿੱਖਬਾਣੀ
Monday, Mar 24, 2025 - 11:28 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ 30 ਡਿਗਰੀ ਤੋਂ ਪਾਰ ਹੋ ਚੁੱਕਿਆ ਹੈ। ਬੀਤੇ ਦਿਨੀਂ ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 33.1 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਵਿਚ 34 ਤੋਂ 34 ਡਿਗਰੀ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿਚ ਵੀ ਤਾਪਮਾਨ 28 ਤੋਂ 30 ਡਿਗਰੀ ਰਿਹਾ। ਉੱਥੇ ਹੀ ਸਭ ਤੋਂ ਘੱਟ ਤਾਪਮਾਨ ਆਦਮਪੁਰ ਵਿਚ (11.2 ਡਿਗਰੀ) ਦਰਜ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਕੌਣ ਬਣਿਆ ਕਰੋੜਪਤੀ? ਕਿੱਧਰੇ ਤੁਹਾਡੀ ਤਾਂ ਨਹੀਂ ਨਿਕਲ ਆਈ ਢਾਈ ਕਰੋੜ ਦੀ ਲਾਟਰੀ! ਇੱਥੇ ਕਰੋ ਚੈੱਕ
ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਹਿਮਾਲਿਆ ਵੱਲ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਹਾਲਾਂਕਿ ਇਸ ਦਾ ਪੰਜਾਬ ਦਾ ਮੌਸਮ 'ਤੇ ਜ਼ਿਆਦਾ ਅਸਰ ਪੈਣ ਦਾ ਖ਼ਦਸ਼ਾ ਨਹੀਂ ਹੈ। ਸਾਰਾ ਹਫ਼ਤਾ ਸੂਬੇ ਦਾ ਮੌਸਮ ਖ਼ੁਸ਼ਕ ਰਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 4 ਦਿਨਾਂ ਵਿਚ ਤਾਪਮਾਨ ਵਿਚ 4 ਤੋਂ 5 ਡਿਗਰੀ ਤਕ ਦਾ ਵਾਧਾ ਹੋ ਸਕਦਾ ਹੈ। ਹਾਲਾਂਕਿ 26 ਤੇ 27 ਮਾਰਚ ਨੂੰ ਸੂਬੇ ਵਿਚ ਕਈ ਥਾਵਾਂ 'ਤੇ ਤੇਜ਼ ਹਨੇਰੀ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8