ਠੰਡੀਆਂ ਹਵਾਵਾਂ ਨੇ ਠਾਰੇ ਪੰਜਾਬ ਦੇ ਲੋਕ! ਜਾਣੋ ਆਉਣ ਵਾਲੇ ਦਿਨਾਂ ''ਚ ਕਿੰਝ ਦਾ ਰਹੇਗਾ ਮੌਸਮ
Saturday, Mar 29, 2025 - 09:10 AM (IST)

ਚੰਡੀਗੜ੍ਹ (ਵੈੱਬ ਡੈਸਕ): ਬੀਤੇ ਇਕ-ਦੋ ਦਿਨ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਇਸ ਕਾਰਨ ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ, ਜਿਸ ਕਾਰਨ ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਡ ਵੀ ਮਹਿਸੂਸ ਹੋ ਰਹੀ ਹੈ। ਦਰਅਸਲ, ਇਹ ਪਹਾੜੀ ਇਲਾਕਿਆਂ ਵਿਚ ਹੋਈ ਬਰਫ਼ਬਾਰੀ ਦਾ ਅਸਰ ਹੈ। ਜੰਮੂ-ਕਸ਼ਮੀਰ ਦੇ ਪਹਾੜਾਂ ਵਿਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿਚ ਵੀ ਤਾਪਮਾਨ ਡਿੱਗ ਗਿਆ ਹੈ ਤੇ ਇੱਥੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - Punjab: ਗੈਸ ਨਾਲ ਭਰਿਆ ਟਰੱਕ ਪਲਟਣ ਨਾਲ ਮਚੀ ਤਰਥੱਲੀ! ਪੁਲਸ ਨੇ ਸੀਲ ਕੀਤਾ ਇਲਾਕਾ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਇਕ-ਦੋ ਦਿਨ ਮੌਸਮ ਦਾ ਇਹੋ ਮਿਜਾਜ਼ ਰਹੇਗਾ ਤੇ ਤਾਪਮਾਨ ਵਿਚ ਹੋਰ ਗਿਰਾਵਟ ਆਵੇਗੀ। ਭਾਰਤੀ ਮੌਸਮ ਵਿਗਿਆਨ ਕੇਂਦਰ ਨੇ ਅਗਲੇ 48 ਘੰਟਿਆਂ ਵਿਚ ਤਾਪਮਾਨ ਵਿਚ 3 ਤੋਂ 4 ਡਿਗਰੀ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਅੱਜ ਸੂਬੇ ਵਿਚ ਕਈ ਥਾਈਂ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ 30 ਮਾਰਚ ਤੋਂ ਬਾਅਦ ਤਾਪਮਾਨ ਵਿਚ ਮੁੜ ਤੋਂ ਵਾਧਾ ਸ਼ੁਰੂ ਹੋਵੇਗਾ ਤੇ ਲੋਕਾਂ ਨੂੰ ਮੁੜ ਤੋਂ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 31 ਮਾਰਚ ਦੀ ਛੁੱਟੀ ਰੱਦ! ਜਾਰੀ ਹੋ ਗਏ ਨਵੇਂ ਹੁਕਮ
ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿਚ 5.7°C ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਵੇਲੇ ਪੰਜਾਬ ਦਾ ਤਾਪਮਾਨ ਆਮ ਨਾਲੋਂ 3.1°ਘੱਟ ਹੈ। ਰਾਜ ਵਿਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 36 ਡਿਗਰੀ ਤਕ ਚਲਾ ਗਿਆ। ਉੱਥੇ ਹੀ ਅੰਮ੍ਰਿਤਸਰ 12.4 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡਾ ਸ਼ਹਿਰ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8