ਪੰਜਾਬ ''ਚ ਅੱਜ ਤੋਂ ਚੱਲੇਗੀ ਲੂ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਕੀਤਾ Alert
Monday, Apr 07, 2025 - 08:51 AM (IST)

ਲੁਧਿਆਣਾ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅੱਜ ਤੋਂ ਸੂਬੇ ਵਿਚ ਲੂ ਚੱਲਣੀ ਸ਼ੁਰੂ ਹੋਵੇਗੀ। ਵਿਭਾਗ ਵੱਲੋਂ 4 ਦਿਨਾਂ ਲਈ ਸੂਬੇ ਦੇ ਕਈ ਹਿੱਸਿਆਂ ਲਈ ਲੂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਵਿਚ ਹੋਰ ਵਾਧਾ ਹੋਵੇਗਾ, ਜਿਸ ਨਾਲ ਕਈ ਥਾਵਾਂ 'ਤੇ ਤਾਪਮਾਨ 40 ਡਿਗਰੀ ਤੋਂ ਵੀ ਪਾਰ ਜਾ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਤਾਂ ਤਾਪਮਾਨ 40 ਦੇ ਕਰੀਬ ਪਹੁੰਚ ਵੀ ਚੁੱਕਿਆ ਹੈ। ਬੀਤੇ ਦਿਨੀਂ ਬਠਿੰਡਾ ਵਿਚ ਤਾਪਮਾਨ 37.5 ਡਿਗਰੀ ਦਰਜ ਕੀਤਾ ਗਿਆ, ਜੋ ਸੂਬੇ ਭਰ ਵਿਚੋਂ ਸਭ ਤੋਂ ਵੱਧ ਸੀ। ਇਸੇ ਤਰ੍ਹਾਂ ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਵੀ 15 ਤੋਂ ਪਾਰ ਹੋ ਚੁੱਕਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਇਸ ਮਹੀਨੇ ਦੇ ਅਖ਼ੀਰ ਤਕ...
ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿਚ 1.7°C ਦਾ ਵਾਧਾ ਹੋਇਆ ਹੈ। ਇਹ ਤਾਪਮਾਨ ਆਮ ਨਾਲੋਂ 4.6°C ਵੱਧ ਹੈ। ਵਿਭਾਗ ਮੁਤਾਬਕ ਅਗਲੇ 4 ਦਿਨਾਂ ਵਿਚ ਤਾਪਮਾਨ ਵਿਚ ਤੋਂ 2 ਤੋਂ 4 ਡਿਗਰੀ ਤਕ ਦਾ ਹੋਰ ਵਾਧਾ ਹੋ ਸਕਦਾ ਹੈ, ਜਿਸ ਨਾਲ ਗਰਮੀ ਹੋਰ ਵੱਧ ਜਾਵੇਗੀ। ਵਿਭਾਗ ਵੱਲੋਂ ਅੱਜ ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ, ਅਤੇ ਮਾਨਸਾ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸੇ ਤਰ੍ਹਾਂ ਕੱਲ੍ਹ ਯਾਨੀ ਮੰਗਲਵਾਰ ਨੂੰ ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਐੱਸ.ਏ.ਐੱਸ.ਨਗਰ, ਰੂਪਨਗਰ, ਸ੍ਰੀ ਫ਼ਤਹਿਗੜ੍ਹ ਸਾਹਿਬ, ਫ਼ਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਲਈ ਲੂ ਹਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਭਰਤੀ ਦੇ ਚਾਹਵਾਨਾਂ ਲਈ Good News! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਮੌਸਮ ਵਿਗਿਆਨ ਕੇਂਦਰ ਮੁਤਾਬਕ 9 ਅਤੇ 10 ਅਪ੍ਰੈਲ ਨੂੰ ਸੂਬੇ ਭਰ ਵਿਚ ਲੂ ਦਾ ਅਸਰ ਵੇਖਣ ਨੂੰ ਮਿਲੇਗਾ। ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਹੀ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣ ਜਾ ਰਿਹਾ Gay ਮੇਲਾ! ਨਿਹੰਗ ਸਿੰਘ ਨੇ ਦਿੱਤੀ ਸਿੱਧੀ ਚੇਤਾਵਨੀ (ਵੀਡੀਓ)
10-11 ਅਪ੍ਰੈਲ ਨੂੰ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ
ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 10 ਅਤੇ 11 ਅਪ੍ਰੈਲ ਨੂੰ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਸੂਬੇ ਦੇ ਤਾਪਮਾਨ ਵਿਚ ਵੀ ਹਲਕੀ ਗਿਰਾਵਟ ਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ।
ਵਿਭਾਗ ਮੁਤਾਬਕ 10 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ ਨਗਰ ਵਿਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਸੂਬੇ ਵਿਚ ਮੌਸਮ ਸਾਫ਼ ਰਹੇਗਾ। ਇਸੇ ਤਰ੍ਹਾਂ 11 ਅਪ੍ਰੈਲ ਨੂੰ ਵੀ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8