ਪੰਜਾਬ 'ਚ ਰਾਤਾਂ ਨੂੰ ਵੀ ਸਤਾਵੇਗੀ ਗਰਮੀ! 43 ਡਿਗਰੀ ਤੋਂ ਟੱਪਿਆ ਪਾਰਾ, ਇਨ੍ਹਾਂ ਜ਼ਿਲ੍ਹਿਆਂ 'ਚ Warm Night Alert
Wednesday, Apr 09, 2025 - 11:45 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਗਰਮੀ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਦੁਪਹਿਰ ਵੇਲੇ ਤਪਦੀ ਧੁੱਪ ਨਾਲ ਸੜਕਾਂ 'ਤੇ ਆਵਾਜਾਈ ਘਟਣੀ ਸ਼ੁਰੂ ਹੋ ਚੁੱਕੀ ਹੈ ਤੇ ਲੋਕ ਕੋਈ ਜ਼ਰੂਰੀ ਕੰਮ ਨਾ ਹੋਣ 'ਤੇ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਲੱਗ ਪਏ ਹਨ। ਕਈ ਥਾਵਾਂ 'ਤੇ ਤਾਪਮਾਨ 43 ਡਿਗਰੀ ਤੋਂ ਵੀ ਪਾਰ ਜਾ ਚੁੱਕਿਆ ਹੈ। ਕੱਲ੍ਹ ਬਠਿੰਡਾ ਅਤੇ ਫਰੀਦਕੋਟ ਵਿਚ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਦਰਜ ਕੀਤਾ ਗਿਆ। ਇਸ ਵਿਚਾਲੇ ਹੁਣ ਮੌਸਮ ਵਿਭਾਗ ਨੇ ਨਵੀਂ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ ਅੱਜ ਸੂਬੇ ਵਿਚ ਕਈ ਥਾਵਾਂ 'ਤੇ Warm Night ਦੀ ਭਵਿੱਖਬਾਣੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਵੀਰਵਾਰ ਨੂੰ ਵੀ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
Warm Night ਦਾ ਮਤਲਬ ਹੁੰਦਾ ਹੈ ਜਦੋਂ ਦਿਨ ਤੇ ਰਾਤ ਦੇ ਤਾਪਮਾਨ ਵਿਚ ਬਹੁਤਾ ਜ਼ਿਆਦਾ ਫ਼ਰਕ ਨਾ ਪਵੇ, ਜਿੰਨੀ ਗਰਮੀ ਦਿਨ ਵੇਲੇ ਮਹਿਸੂਸ ਹੁੰਦੀ ਹੋਵੇ, ਲਗਪੱਗ ਓਨੀ ਹੀ ਗਰਮੀ ਰਾਤ ਵੇਲੇ ਵੀ ਹੋਵੇ। ਇਸ ਤਹਿਤ ਰਾਤ ਵੇਲੇ ਸ਼ਾਮ ਦੇ ਤਾਪਮਾਨ ਨਾਲੋਂ 4 ਤੋਂ 6 ਡਿਗਰੀ ਦਾ ਹੀ ਫ਼ਰਕ ਪੈਂਦਾ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ Warm Night ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ Heat Wave ਦਾ ਅਸਰ ਵੀ ਬਾਕੀ ਥਾਵਾਂ ਨਾਲੋਂ ਜ਼ਿਆਦਾ ਵੇਖਣ ਨੂੰ ਮਿਲੇਗਾ।
ਇਸ ਤੋਂ ਇਲਾਵਾ ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਪਟਿਆਲਾ, ਸੰਗਰੂਰ, ਬਰਨਾਲਾ, ਫ਼ਰੀਦਕੋਟ ਲਈ ਵੀ Heat Wave ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਅਗਲੇ 48 ਘੰਟੇ ਤਾਪਮਾਨ ਵਿਚ ਜ਼ਿਆਦਾ ਵਾਧਾ ਨਹੀਂ ਹੋਵੇਗਾ ਤੇ ਉਸ ਤੋਂ ਬਾਅਦ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਵੀ ਆ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - Punjab: 10 ਅਪ੍ਰੈਲ ਨੂੰ ਬੰਦ ਰਹਿਣਗੀਆਂ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ
ਕਈ ਥਾਵਾਂ 'ਤੇ ਹੋਵੇਗੀ ਹਲਕੀ ਬਰਸਾਤ
ਦੂਜੇ ਪਾਸੇ ਕਈ ਥਾਵਾਂ 'ਤੇ ਅੱਜ ਹਲਕੀ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਹੇਗਾ ਤੇ ਉੱਥੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਇਸੇ ਤਰ੍ਹਾਂ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ, ਫ਼ਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਜ਼ਿਲ੍ਹੇ ਵਿਚ ਬਾਰਿਸ਼ ਹੋ ਸਕਦੀ ਹੈ। 11 ਅਪ੍ਰੈਲ ਨੂੰ ਵੀ ਕਈ ਥਾਵਾਂ 'ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8