ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! 16 ਤੇ 17 ਅਪ੍ਰੈਲ ਨੂੰ...
Sunday, Apr 13, 2025 - 10:19 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦਾ ਮੌਸਮ ਇਕ ਵਾਰ ਫ਼ਿਰ ਕਰਵਟ ਲੈਣ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮੀਂਹ ਅਤੇ ਠੰਡੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਰ ਮੌਸਮ ਵਿਭਾਗ ਨੇ ਇਕ ਵਾਰ ਫ਼ਿਰ ਤੋਂ ਮੌਸਮ ਬਦਲਣ ਦੀ ਭਵਿੱਖਬਾਣੀ ਕਰ ਦਿੱਤੀ ਹੈ। ਇਸ ਦੇ ਨਾਲ ਹੀ 16 ਤੇ 17 ਅਪ੍ਰੈਲ ਨੂੰ ਲੂ ਬਾਰੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 4 ਦਿਨਾਂ ਵਿਚ ਸੂਬੇ ਦਾ ਤਾਪਮਾਨ ਫ਼ਿਰ ਵਧੇਗਾ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ SHO ਥਾਣੇ 'ਚੋਂ ਹੀ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
ਪਿਛਲੇ ਹਫ਼ਤੇ ਜਿੱਥੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ 43 ਡਿਗਰੀ ਤੋਂ ਪਾਰ ਹੋ ਗਿਆ ਸੀ, ਉੱਥੇ ਹੀ ਗੜੇਮਾਰੀ, ਮੀਂਹ ਤੇ ਹਨੇਰੀ ਮਗਰੋਂ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ। ਲੋਕਾਂ ਨੂੰ ਤਪਦੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਸੀ। ਪਰ ਤਾਪਮਾਨ ਨੇ ਇਕ ਵਾਰ ਫ਼ਿਰ ਉੱਪਰ ਜਾਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਔਸਤਨ ਤਾਪਮਾਨ ਵਿਚ 2 ਡਿਗਰੀ ਵਾਧਾ ਹੋਇਆ ਹੈ। ਬਠਿੰਡਾ ਵਿਚ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ, ਜੋ ਸੂਬੇ ਭਰ ਵਿਚੋਂ ਸਭ ਤੋਂ ਵੱਧ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਜਾਰੀ ਹੋ ਗਏ ਸਖ਼ਤ ਹੁਕਮ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅਗਲੇ 4-5 ਦਿਨ ਮੌਸਮ ਖ਼ੁਸ਼ਕ ਰਹੇਗਾ ਤੇ ਗਰਮੀ ਹੋਰ ਵਧੇਗੀ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਿਚ 4 ਤੋਂ 5 ਡਿਗਰੀ ਤਕ ਦਾ ਵਾਧਾ ਹੋਵੇਗਾ। 16 ਤੇ 17 ਅਪ੍ਰੈਲ ਨੂੰ ਕਈ ਜ਼ਿਲ੍ਹਿਆਂ ਵਿਚ ਲੂ ਚੱਲੇਗੀ। ਵਿਭਾਗ ਨੇ 16 ਅਪ੍ਰੈਲ ਲਈ ਬਠਿੰਡਾ, ਮਾਨਸਾ, ਸੰਗਰੂਰ ਤੇ ਬਰਨਾਲਾ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਮਾਪਿਆਂ ਨੇ ਚਾਵਾਂ ਨਾਲ ਆਸਟ੍ਰੇਲੀਆ ਭੇਜਿਆ ਸੀ ਇਕਲੌਤਾ ਪੁੱਤ, PR ਹੋਣ ਮਗਰੋਂ...
18 ਅਪ੍ਰੈਲ ਨੂੰ ਹੋਵੇਗੀ ਬਾਰਿਸ਼
ਮੌਸਮ ਵਿਭਾਗ ਮੁਤਾਬਕ ਗਰਮੀ ਵੱਧਣ ਵਿਚਾਲੇ ਹਿਮਾਲੇ ਵੱਲ ਨਵਾਂ ਪੱਛਮੀ ਪ੍ਰਭਾਅ ਵੀ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਪਵੇਗਾ। ਇਸ ਨਾਲ 18 ਅਪ੍ਰੈਲ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8