23 ਤੋਂ 25 ਅਪ੍ਰੈਲ ਤਕ ਪੰਜਾਬ ਲਈ ਚਿਤਾਵਨੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ

Tuesday, Apr 22, 2025 - 10:55 AM (IST)

23 ਤੋਂ 25 ਅਪ੍ਰੈਲ ਤਕ ਪੰਜਾਬ ਲਈ ਚਿਤਾਵਨੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਗਰਮੀ ਨੇ ਇਕ ਵਾਰ ਫ਼ਿਰ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਨੂੰ ਸੂਬੇ ਵਿਚ ਹੋਈ ਹਲਕੀ ਬਾਰਿਸ਼ ਦੇ ਬਾਵਜੂਦ ਤਾਪਮਾਨ ਵਿਚ ਵਾਧਾ ਹੋ ਗਿਆ ਹੈ। ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ਯਾਨੀ 23 ਤੋਂ 25 ਅਪ੍ਰੈਲ ਤਕ ਲੂ ਦੀ ਚਿਤਾਵਨੀ ਦਿੱਤੀ ਗਈ ਹੈ। ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਬੰਦ ਰਹੇਗਾ ਪੰਜਾਬ ਦਾ ਮੇਨ ਹਾਈਵੇਅ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਵਿਭਾਗ ਦਾ ਕਹਿਣਾ ਹੈ ਕਿ ਸੂਬੇ ਦੇ ਮਾਲਵੇ ਖੇਤਰ ਅਧੀਨ ਆਉਂਦੇ ਜ਼ਿਲ੍ਹਿਆਂ ਫਿਰੋਜ਼ਪੁਰ, ਫਾਜ਼ਿਲਕਾ, ਬਰਨਾਲਾ, ਮੋਗਾ, ਫਰੀਦਕੋਟ, ਬਠਿੰਡਾ, ਮਾਨਸਾ ਵਿਚ ਲੂ ਦੀ ਸਥਿਤੀ ਹੋਰ ਜ਼ਿਲ੍ਹਿਆਂ ਨਾਲੋਂ ਵੱਧ ਵੇਖਣ ਨੂੰ ਮਿਲੇਗੀ। ਦੱਸ ਦਈਏ ਕਿ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਬਠਿੰਡਾ ਵਿਚ ਦਰਜ ਕੀਤਾ ਗਿਆ ਹੈ, ਜਿੱਥੇ ਪਾਰਾ 42.1 ਡਿਗਰੀ 'ਤੇ ਪਹੁੰਚ ਚੁੱਕਿਆ ਹੈ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵਿਚ 20 ਡਿਗਰੀ ਤੋਂ ਉੱਪਰ ਜਾ ਚੁੱਕਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਪਤਨੀ ਕੋਲ ਪੰਜਾਬ ਤੋਂ UK ਗਿਆ ਪਤੀ, ਫ਼ਿਰ ਜੋ ਹੋਇਆ...

ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਅਜਿਹੀ ਸਥਿਤੀ ਵਿਚ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਮੁਤਾਬਕ ਨਵਜੰਮੇ ਅਤੇ ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਤੌਰ 'ਤੇ ਬਿਮਾਰ ਲੋਕਾਂ, ਦਿਲ ਦੇ ਮਰੀਜ਼ਾਂ ਆਦਿ ਨੂੰ ਹਰ ਵੇਲੇ ਜ਼ਿਆਦਾ ਤਾਪਮਾਨ ਵਿਚ ਰਹਿਣ ਤੋਂ ਬਚਣਾ ਚਾਹੀਦਾ ਹੈ। ਬਾਹਰ ਕੰਮ ਕਰਦੇ ਹੋਏ ਪੂਰੇ ਸਰੀਰ ਨੂੰ ਢਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ। ਸਿਰ ਨੂੰ ਸਿੱਧੀ ਧੁੱਪ ਪੈਣ ਤੋਂ ਬਚਾਉਣ ਲਈ ਛਤਰੀ, ਟੋਪੀ, ਤੋਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਨੰਗੇ ਪੈਰੀ ਧੁੱਪ ਵਿਚ ਨਹੀਂ ਜਾਣਾ ਚਾਹੀਦਾ। ਅਜਿਹੇ ਮੌਸਮ ਵਿਚ ਓ.ਆਰ.ਐੱਸ., ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਜ਼ਿਆਦਾ ਤੋਂ ਜ਼ਿਆਦਾ ਕਰਨਾ ਚਾਹੀਦਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News