ਪੰਜਾਬ ''ਚ ਅੱਜ ਵੀ ਮੀਂਹ-ਹਨੇਰੀ ਦੀ ਸੰਭਾਵਨਾ! 19 ਜ਼ਿਲ੍ਹਿਆਂ ਲਈ Alert ਜਾਰੀ
Monday, May 05, 2025 - 10:51 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਮੀਂਹ-ਹਨੇਰੀ ਨਾਲ ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ ਤੇ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲ ਰਹੀ ਹੈ। ਕੱਲ੍ਹ ਸੂਬੇ ਭਰ ਵਿਚ ਹਨੇਰੀ ਅਤੇ ਮੀਂਹ ਕਾਰਨ ਤਾਪਮਾਨ ਥੋੜ੍ਹਾ ਘਟਿਆ। ਮੌਸਮ ਵਿਭਾਗ ਨੇ ਅੱਜ ਵੀ ਸੂਬੇ ਭਰ ਵਿਚ ਮੀਂਹ ਤੇ ਹਨੇਰੀ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਅੱਜ ਕੱਲ੍ਹ ਨਾਲੋਂ ਜ਼ਿਆਦਾ ਬਾਰਿਸ਼ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਵੱਡਾ ਤੋਹਫ਼ਾ ਦੇਣ ਜਾ ਰਹੀ ਪੰਜਾਬ ਸਰਕਾਰ! ਅੱਜ ਸ਼ਾਮ 5 ਵਜੇ ਤੋਂ ਹੋਵੇਗੀ ਸ਼ੁਰੂਆਤ
ਨਵੇਂ ਪੱਛਮੀ ਪ੍ਰਭਾਅ ਦਾ ਅਸਰ ਪੰਜਾਬ ਦੇ ਮੌਸਮ 'ਤੇ ਲਗਾਤਾਰ ਜਾਰੀ ਰਹਿਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ 10 ਮਈ ਤਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ਤੇ ਇਸ ਦੇ ਨਾਲ ਹੀ ਹਨੇਰੀ-ਤੂਫ਼ਾਨ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 3 ਦਿਨ ਤਾਪਮਾਨ ਵਿਚ ਵਾਧਾ ਨਹੀਂ ਹੋਵੇਗਾ ਤੇ ਉਸ ਮਗਰੋਂ ਤਾਪਮਾਨ ਵਿਚ ਹਲਕਾ ਵਾਧਾ ਹੋ ਸਕਦਾ ਹੈ।
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਜਿੱਥੇ ਸੂਬੇ ਭਰ ਵਿਚ ਬਾਰਿਸ਼ ਹੋਵੇਗੀ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਸੰਗਰੂਰ ਤੇ ਮਾਨਸਾ ਵਿਚ ਬਾਰਿਸ਼ ਦਾ ਅਸਰ ਜ਼ਿਆਦਾ ਵੇਖਣ ਨੂੰ ਮਿਲੇਗਾ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ ਤੇ ਮਾਨਸਾ ਲਈ ਅੱਜ ਮੀਂਹ ਦੇ ਨਾਲ-ਨਾਲ ਹਨੇਰੀ ਦਾ ਵੀ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤ-ਪਾਕਿ ਸਰਹੱਦ 'ਤੇ ਵਧਿਆ ਤਣਾਅ! ਫ਼ੌਜ ਨੇ ਦਿੱਤੀ Warning
ਇਸੇ ਤਰ੍ਹਾਂ ਕੱਲ੍ਹ 6 ਮਈ ਨੂੰ ਵੀ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐੱਸ.ਏ.ਐੱਸ. ਨਗਰ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਅਤੇ ਮਾਲੇਰਕੋਟਲਾ ਵਿਚ ਮੀਂਹ ਦੇ ਨਾਲ-ਨਾਲ ਹਨੇਰੀ-ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8