ਪੰਜਾਬ ਦੇ 13 ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ! 15 ਤਾਰੀਖ਼ ਤਕ ਬਾਰਿਸ਼ ਦੀ ਭਵਿੱਖਬਾਣੀ

Sunday, May 11, 2025 - 11:43 AM (IST)

ਪੰਜਾਬ ਦੇ 13 ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ! 15 ਤਾਰੀਖ਼ ਤਕ ਬਾਰਿਸ਼ ਦੀ ਭਵਿੱਖਬਾਣੀ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ 15 ਮਈ ਤਕ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਸੂਬੇ ਵਿਚ ਤੇਜ਼ ਹਨੇਰੀ ਚੱਲਣ ਦੀ ਵੀ ਸੰਭਾਵਨਾ ਹੈ। ਵਿਭਾਗ ਵੱਲੋਂ ਅੱਜ ਸੂਬੇ ਦੇ 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਛੱਡ ਕੇ ਨਾ ਜਾਣ ਪ੍ਰਵਾਸੀ ਮਜ਼ਦੂਰ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਅਪੀਲ

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਤੇ ਫ਼ਾਜ਼ਿਲਕਾ ਵਿਚ ਤੇਜ਼ ਹਨੇਰੀ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਦੇ ਲਈ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਅੱਜ ਸ਼ਾਮ ਤੋਂ 7.30 ਵਜੇ ਬੰਦ ਹੋਣਗੀਆਂ ਸਾਰੀਆਂ ਦੁਕਾਨਾਂ! ਪੰਜਾਬ ਦੇ ਇਸ ਜ਼ਿਲ੍ਹੇ 'ਚ ਪੂਰੇ ਮਹੀਨੇ ਲਈ ਹੁਕਮ ਜਾਰੀ

ਇਸੇ ਤਰ੍ਹਾਂ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਸਾਰੇ ਸੂਬਿਆਂ ਵਿਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ 13 ਤੇ 14 ਮਈ ਨੂੰ ਵੀ ਵੱਖ-ਵੱਖ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News