17 ਮਈ ਲਈ ਹੋ ਗਈ ਨਵੀਂ ਭਵਿੱਖਬਾਣੀ! ਪੜ੍ਹ ਲਓ ਪੂਰੀ ਖ਼ਬਰ
Wednesday, May 14, 2025 - 09:11 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਮੌਸਮ ਵਿਚ ਲਗਾਤਾਰ ਬਦਲਾਅ ਆ ਰਹੇ ਹਨ। ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਵਾਧਾ ਹੋਣ ਦੀ ਸੰਭਾਵਨਾ ਹੈ। 3 ਦਿਨਾਂ ਤਕ ਸੂਬੇ ਵਿਚ ਬਾਰਿਸ਼ ਦੀ ਵੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - Punjab: ਨਹਿਰ 'ਚ ਡਿੱਗੀ ਸਵਾਰੀਆਂ ਨਾਲ ਭਰੀ ਗੱਡੀ, ਨਹੀਂ ਬਚੀ ਇਕ ਦੀ ਵੀ ਜਾਨ
ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿਚ 1.6°C ਦਾ ਵਾਧਾ ਹੋਇਆ ਹੈ। ਹਾਲਾਂਕਿ, ਇਹ ਆਮ ਤਾਪਮਾਨ ਦੇ ਨੇੜੇ ਹੈ। ਰਾਜ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 41.7°C 'ਤੇ ਪਹੁੰਚ ਚੁੱਕਿਆ ਹੈ। ਵਿਭਾਗ ਨੇ ਅਗਲੇ ਕੁਝ ਦਿਨ ਵੱਧ ਤੋਂ ਵੱਧ ਤਾਪਮਾਨ ਤੋਂ ਇਲਾਵਾ ਘੱਟੋ-ਘੱਟ ਤਾਪਮਾਨ ਵਿਚ ਵੀ ਵਾਧਾ ਦਰਜ ਹੋਣ ਦੀ ਸੰਭਾਵਨਾ ਜਤਾਈ ਹੈ, ਜਿਸ ਦਾ ਮਤਲਬ ਹੈ ਕਿ ਦੁਪਹਿਰ ਦੇ ਨਾਲ-ਨਾਲ ਸਵੇਰ ਤੇ ਸ਼ਾਮ ਵੇਲੇ ਵੀ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਖ਼ਬਰ ਵੀ ਪੜ੍ਹੋ - Punjab: 'ਜੰਗ' ਦੇ ਹਾਲਾਤ 'ਚ ਸਕੂਲ ਦੇ ਮੁਲਾਜ਼ਮ ਨੂੰ ਇਕ ਗਲਤੀ ਪੈ ਗਈ ਭਾਰੀ! ਫ਼ੌਜ ਤਕ ਪਹੁੰਚਿਆ ਮਾਮਲਾ
17 ਮਈ ਤੋਂ ਫ਼ਿਰ ਬਾਰਿਸ਼ ਦੇ ਆਸਾਰ
ਮੌਸਮ ਵਿਭਾਗ ਮੁਤਾਬਕ ਨਵੇਂ ਪੱਛਮੀ ਪ੍ਰਭਾਅ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲੇਗਾ। ਇਸ ਕਾਰਨ 17 ਮਈ ਤੋਂ ਇਕ ਵਾਰ ਫ਼ਿਰ ਸੂਬੇ ਵਿਚ ਕਈ ਥਾਈਂ ਬਰਸਾਤ ਹੋਵੇਗੀ। ਵਿਭਾਗ ਨੇ 17, 18 ਤੇ 19 ਮਈ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ 17 ਮਈ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਰੂਪਨਗਰ, ਐੱਸ.ਬੀ.ਐੱਸ. ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਵਿਚ ਬਾਰਿਸ਼ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8