ਪੰਜਾਬ ''ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ
Wednesday, Jun 11, 2025 - 10:24 AM (IST)

ਚੰਡੀਗੜ੍ਹ: ਪੰਜਾਬ ਵਿਚ ਗਰਮੀ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਵੱਧ ਤੋਂ ਵੱਧ ਤਾਪਮਾਨ 47.6 ਡਿਗਰੀ 'ਤੇ ਪਹੁੰਚ ਚੁੱਕਿਆ ਹੈ, ਜਿਸ ਕਾਰਨ ਲੋਕਾਂ ਨੂੰ ਪਸੀਨੋਂ-ਪਸੀਨੀਂ ਹੋਣਾ ਪੈ ਰਿਹਾ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ ਵੀ ਸਾਰੇ ਜ਼ਿਲ੍ਹਿਆਂ ਵਿਚ ਹੀ 25 ਡਿਗਰੀ ਤੋਂ ਉੱਪਰ ਹੈ। ਵਿਭਾਗ ਨੇ ਅਗਲੇ 3 ਦਿਨ ਲੂ ਦੀ ਚੇਤਾਵਨੀ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਿਲਿਆ ਬੰਬ! ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਲੂ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਐੱਸ.ਏ.ਐੱਸ.ਨਗਰ ਤੇ ਫ਼ਤਹਿਗੜ੍ਹ ਸਾਹਿਬ 'ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਰਾਤ ਵੇਲੇ ਵੀ ਤਾਪਮਾਨ ਵਿਚ ਬਹੁਤੀ ਜ਼ਿਆਦਾ ਗਿਰਾਵਟ ਨਹੀਂ ਆਵੇਗੀ, ਜਿਸ ਕਾਰਨ ਇੱਥੇ Warm Night Alert ਵੀ ਜਾਰੀ ਕੀਤਾ ਗਿਆ ਹੈ।
ਇਸੇ ਤਰ੍ਹਾਂ ਵਿਭਾਗ ਨੇ 12 ਅਤੇ 13 ਜੂਨ ਨੂੰ ਵੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਨ੍ਹਾਂ ਦਿਨਾਂ ਦੌਰਾਨ Warm Night Alert ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਰਾਤ ਵੇਲੇ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ! ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ
14 ਤੋਂ 16 ਜੂਨ ਤਕ ਬਾਰਿਸ਼ ਦੀ ਸੰਭਾਵਨਾ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੌਸਮ 'ਤੇ ਨਵੇਂ ਪੱਛਮੀ ਪ੍ਰਭਾਅ ਦਾ ਅਸਰ ਵੇਖਣ ਨੂੰ ਮਿਲੇਗਾ, ਜਿਸ ਕਾਰਨ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਵਿਭਾਗ ਵੱਲੋਂ 14 ਤੋਂ 16 ਜੂਨ ਤਕ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਤੇਜ਼ ਹਨੇਰੀ ਅਤੇ ਅਸਮਾਨੀ ਬਿਜਲੀ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8