ਪੰਜਾਬ ''ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ

Thursday, Jun 12, 2025 - 08:33 AM (IST)

ਪੰਜਾਬ ''ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ

ਚੰਡੀਗੜ੍ਹ/ਜਲੰਧਰ- ਪੰਜਾਬ ਵਿਚ ਭਿਆਨਕ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਤਾਪਮਾਨ ਵਿਚ ਲਗਾਤਾਰ ਹੋ ਰਿਹਾ ਵਾਧਾ ਲੋਕਾਂ ਲਈ ਜਾਨਲੇਵਾ ਵੀ ਸਾਬਿਤ ਹੋਣ ਲੱਗ ਪਿਆ ਹੈ। ਕੱਲ੍ਹ ਅੰਮ੍ਰਿਤਸਰ, ਲੁਧਿਆਣਾ, ਜਲੰਧਰ (ਆਦਮਪੁਰ), ਹਲਵਾਰਾ, ਬਠਿੰਡਾ ਸਮੇਤ ਕਈ ਸ਼ਹਿਰਾਂ ’ਚ ਭਿਆਨਕ ਲੂ ਦੀ ਸਥਿਤੀ ਵੇਖਣ ਨੂੰ ਮਿਲੀ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਸੈਲਸੀਅਸ ਬਠਿੰਡਾ 'ਚ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਭਿਆਨਕ ਲੂ (ਹੀਟ ਵੇਵ) ਨੂੰ ਲੈ ਕੇ ‘ਰੈੱਡ ਅਲਰਟ’ ਜਾਰੀ ਕੀਤਾ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ

ਲੰਘੇ ਦਿਨ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਅਤੇ ਬਠਿੰਡਾ ਪੰਜਾਬ ਦੇ ਸਭ ਤੋਂ ਗਰਮ ਸ਼ਹਿਰ ਰਹੇ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ, ਗੁਰਦਾਸਪੁਰ ’ਚ 44.5, ਪਟਿਆਲਾ ’ਚ 43.6, ਪਠਾਨਕੋਟ ’ਚ 43.4, ਅਬੋਹਰ ’ਚ 44.1, ਜਦੋਂ ਕਿ ਜਲੰਧਰ ’ਚ 43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ, ਲੰਘੇ ਦਿਨ ਦੇ ਮੁਕਾਬਲੇ ਕੱਲ੍ਹ ਕਈ ਸ਼ਹਿਰਾਂ ’ਚ ਲੂ ਦਾ ਕਹਿਰ ਜ਼ਿਆਦਾ ਰਿਹਾ। ਉੱਥੇ ਹੀ, ਰਾਜਸਥਾਨ ਦੇ ਸ਼੍ਰੀਗੰਗਾਨਗਰ ’ਚ ਤਾਪਮਾਨ 48 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 6.5 ਡਿਗਰੀ ਵੱਧ ਹੈ।

ਗਰਮੀ ਨੇ ਲਈ 2 ਲੋਕਾਂ ਦੀ ਜਾਨ 

ਪੰਜਾਬ ’ਚ ਭਿਆਨਕ ਗਰਮੀ ਅਤੇ ਲੂ ਕਾਰਨ ਕੱਲ੍ਹ 2 ਲੋਕਾਂ ਦੀ ਮੌਤ ਹੋ ਗਈ। ਗੁਰਦਾਸਪੁਰ ਰੇਲਵੇ ਸਟੇਸ਼ਨ ’ਤੇ 62 ਸਾਲਾ ਵਿਜੇ ਕੁਮਾਰ ਦੀ ਮੌਤ ਹੋਣ ਦੀ ਸੂਚਨਾ ਹੈ। ਇਹ ਵਿਅਕਤੀ ਹਿਮਾਚਲ ਤੋਂ ਗੁਰਦਾਸਪੁਰ ਵਾਪਸ ਆ ਰਿਹਾ ਸੀ ਕਿ ਅਚਾਨਕ ਤਬੀਅਤ ਖਰਾਬ ਹੋਣ ਨਾਲ ਉਸ ਦੀ ਮੌਤ ਹੋ ਗਈ। ਦੂਜੇ ਮਾਮਲੇ ’ਚ, ਬਾਬਾ ਬਕਾਲਾ ਸਾਹਿਬ ’ਚ ਪਿੰਡ ਕੋਟਲੀ ਦੇ ਰਹਿਣ ਵਾਲੇ 33 ਸਾਲਾ ਅਵਤਾਰ ਸਿੰਘ ਦੀ ਲੂ ਲੱਗਣ ਕਾਰਨ ਮੌਤ ਹੋ ਗਈ।

ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Red Alert

ਮੌਸਮ ਵਿਭਾਗ ਵੱਲੋਂ ਅੱਜ ਤੇ ਕੱਲ੍ਹ ਯਾਨੀ 12 ਤੇ 13 ਜੂਨ ਨੂੰ ਫ਼ਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਲੂ ਦਾ Red Alert ਜਾਰੀ ਕੀਤਾ ਗਿਆ ਹੈ। ਉੱਥੇ ਹੀ ਬਾਕੀ ਜ਼ਿਲ੍ਹਿਆਂ ਵਿਚ ਵੀ ਅੱਜ ਲੂ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗ ਨੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ Warm Night Alert ਜਾਰੀ ਕੀਤਾ ਹੈ, ਜਿਸ ਦਾ ਸਿੱਧਾ-ਸਿੱਧਾ ਮਤਲਬ ਹੈ ਕਿ ਰਾਤ ਵੇਲੇ ਵੀ ਤਾਪਮਾਨ ਵਿਚ ਜ਼ਿਆਦਾ ਗਿਰਾਵਟ ਨਹੀਂ ਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ। 

PunjabKesari

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਿਲਿਆ ਬੰਬ! ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ

14 ਜੂਨ ਤੋਂ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ’ਚ ਉੱਤਰ-ਪੱਛਮੀ ਭਾਰਤ ’ਚ ਗਰਮੀ ਦੀ ਲਹਿਰ ਤੋਂ ਲੈ ਕੇ ਗੰਭੀਰ ਗਰਮੀ ਦੀ ਲਹਿਰ ਦੀਆਂ ਸਥਿਤੀਆਂ 13 ਜੂਨ ਤੱਕ ਜਾਰੀ ਰਹਿਣ ਤੇ ਉਸ ਤੋਂ ਬਾਅਦ ਘੱਟ ਹੋਣ ਦੇ ਆਸਾਰ ਹਨ। 14 ਤੋਂ 17 ਜੂਨ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ’ਚ ਗਰਜ, ਬਿਜਲੀ ਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀਆਂ ਤੇਜ਼ ਹਵਾਵਾਂ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਪੰਜਾਬ ਦੇ ਕੁਝ ਕੁ ਜ਼ਿਲ੍ਹਿਆਂ ਵਿਚ ਹੀ ਬਾਰਿਸ਼ ਹੋਵੇਗੀ, ਪਰ ਉਸ ਨਾਲ ਬਾਕੀ ਜ਼ਿਲ੍ਹਿਆਂ ਦੇ ਤਾਪਮਾਨ ਵਿਚ ਹਲਕੀ ਗਿਰਾਵਟ ਆਉਣ ਦੀ ਆਸ ਜਤਾਈ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News