ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ

Tuesday, Jun 17, 2025 - 09:58 AM (IST)

ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ

ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ 'ਚ ਕਈ ਥਾਈਂ ਹੋਈ ਬਰਸਾਤ ਨੇ ਲੋਕਾਂ ਨੂੰ ਲਗਾਤਾਰ ਪੈ ਰਹੀ ਗਰਮੀ ਤੋਂ ਰਾਹਤ ਦਿਵਾਈ ਹੈ। ਅੱਜ ਸਵੇਰ ਤੋਂ ਵੀ ਲਗਾਤਾਰ ਹਲਕੀ ਬਰਸਾਤ ਹੋ ਰਹੀ ਹੈ। ਸੂਬੇ ਦੇ ਤਾਪਮਾਨ ਵਿਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਕ ਵੇਲੇ ਜਿੱਥੇ ਤਾਪਮਾਨ 47 ਡਿਗਰੀ ਤੋਂ ਵੀ ਪਾਰ ਹੋ ਗਿਆ ਸੀ, ਉੱਥੇ ਹੀ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 40 ਡਿਗਰੀ ਤੋਂ ਹੋਠਾਂ ਆ ਗਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ ਖ਼ੁਸ਼ਖ਼ਬਰੀ! Account 'ਚ ਆਉਣਗੇ ਇੰਨੇ ਰੁਪਏ

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਤਾਪਮਾਨ ਵਿਚ 1.9 ਡਿਗਰੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਪਾਰਾ ਆਮ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਤੇ ਗੁਰਦਾਸਪੁਰ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 37.5 ਡਿਗਰੀ ਰਿਹਾ। ਉੱਥੇ ਹੀ ਮੌਸਮ ਵਿਭਾਗ ਨੇ ਸਾਰਾ ਹਫ਼ਤਾ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ 16 ਤੋਂ 22 ਜੂਨ ਤਕ ਸੂਬੇ ਵਿਚ ਕਈ ਥਾਈਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਭਾਬੀ ਕਮਲ ਕੌਰ ਦੇ ਹੱਕ 'ਚ ਨਿੱਤਰਿਆ ਨਿਹੰਗ ਸਿੰਘ! ਅੰਮ੍ਰਿਤਪਾਲ ਮਹਿਰੋਂ ਬਾਰੇ ਆਖ਼ ਗਿਆ ਵੱਡੀਆਂ ਗੱਲਾਂ

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਾਨਸਾ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ।

PunjabKesari

ਇਸ ਦੇ ਨਾਲ ਹੀ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News