ਪੰਜਾਬ ''ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ! ਇਨ੍ਹਾਂ ਜ਼ਿਲ੍ਹਿਆਂ ਲਈ ਮੀਂਹ-ਹਨੇਰੀ ਦਾ Alert

Friday, Jun 20, 2025 - 09:14 AM (IST)

ਪੰਜਾਬ ''ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ! ਇਨ੍ਹਾਂ ਜ਼ਿਲ੍ਹਿਆਂ ਲਈ ਮੀਂਹ-ਹਨੇਰੀ ਦਾ Alert

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਮਾਨਸੂਨ ਦੀ ਦਸਤਕ ਤੋਂ ਪਹਿਲਾਂ ਹੀ ਮੌਸਮ ਵਿਚ ਤੇਜ਼ੀ ਨਾਲ ਤਬਦੀਲੀ ਆ ਰਹੀ ਹੈ। ਪ੍ਰੀ-ਮਾਨਸੂਨ ਬਰਸਾਤ ਨਾਲ ਤਾਪਮਾਨ ਵਿਚ ਆਈ ਗਿਰਾਵਟ ਨੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਹੱਦ ਤਕ ਰਾਹਤ ਦਿਵਾਈ ਹੈ। ਉੱਥੇ ਹੀ ਮੌਸਮ ਵਿਭਾਗ ਨੇ ਅਗਲੇ 2-3 ਦਿਨਾਂ ਵਿਚ ਮਾਨਸੂਨ ਦੇ ਪੰਜਾਬ ਪਹੁੰਚਣ ਦੀ ਭਵਿੱਖਬਾਣੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੂਰਾ ਹਫ਼ਤਾ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ

ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ 19 ਤੋਂ 25 ਜੂਨ ਤਕ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 22 ਅਤੇ 25 ਜੂਨ ਨੂੰ ਬਹੁਤ ਜ਼ਿਆਦਾ, 21 ਅਤੇ 23 ਜੂਨ ਨੂੰ ਜ਼ਿਆਦਾ ਅਤੇ 20 ਤੇ 24 ਜੂਨ ਨੂੰ ਕਈ ਇਲਾਕਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਅਤੇ ਤੇਜ਼ ਹਨੇਰੀ ਦੇ ਮੱਦੇਨਜ਼ਰ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। PunjabKesariਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਹਰ ਜ਼ਿਲ੍ਹੇ 'ਚ...

ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ.ਏ.ਐੱਸ.ਨਗਰ ਅਤੇ ਸੰਗਰੂਰ ਵਿਚ ਮੀਂਹ-ਹਨੇਰੀ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅੱਜ ਮੀਂਹ ਦਾ ਸਭ ਤੋਂ ਵੱਧ ਅਸਰ ਰੂਪਨਗਰ ਅਤੇ ਐੱਸ.ਏ.ਐੱਸ. ਨਗਰ ਵਿਚ ਵੇਖਣ ਨੂੰ ਮਿਲੇਗਾ। ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News