ਪੰਜਾਬ ''ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ! ਇਨ੍ਹਾਂ ਜ਼ਿਲ੍ਹਿਆਂ ''ਚ ਪਵੇਗਾ ਮੋਹਲੇਧਾਰ ਮੀਂਹ
Saturday, Jun 21, 2025 - 09:04 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਛੇਤੀ ਹੀ ਮਾਨਸੂਨ ਦੀ ਆਮਦ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਹੀ ਪ੍ਰੀ-ਮਾਨਸੂਨ ਬਾਰਿਸ਼ ਨਾਲ ਮੌਸਮ ਵਿਚ ਕਾਫ਼ੀ ਤਬਦੀਲੀ ਆ ਚੁੱਕੀ ਹੈ ਤੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲ ਚੁੱਕੀ ਹੈ। ਅੱਜ ਸਵੇਰ ਤੋਂ ਹੀ ਕਈ ਥਾਵਾਂ 'ਤੇ ਹਲਕੀ ਬੂੰਦਾਬਾਂਦੀ ਸ਼ੁਰੂ ਹੋ ਚੁੱਕੀ ਹੈ। ਵਿਭਾਗ ਵੱਲੋਂ 26 ਜੂਨ ਤਕ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤਹਿਤ ਅੱਜ ਵੀ ਪੂਰੇ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ 16 ਜ਼ਿਲ੍ਹਿਆਂ ਵਿਚ ਹਨੇਰੀ-ਤੂਫ਼ਾਨ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
ਮੌਸਮ ਵਿਭਾਗ ਮੁਤਾਬਕ ਅਗਲੇ 2-3 ਦਿਨਾਂ ਵਿਚ ਮਾਨਸੂਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਦਾਖ਼ਲ ਹੋ ਸਕਦਾ ਹੈ। ਇਸ ਨਾਲ ਸੂਬੇ ਵਿਚ ਮੋਹਲੇਧਾਰ ਬਾਰਿਸ਼ ਹੋਵੇਗੀ। ਇਸ ਤੋਂ ਪਹਿਲਾਂ ਹੀ ਸੂਬੇ ਵਿਚ ਪ੍ਰੀ-ਮਾਨਸੂਨ ਬਰਸਾਤਾਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ। ਵਿਭਾਗ ਵੱਲੋਂ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਦੇ ਨਾਲ ਹੀ ਜਲੰਧਰ, ਲੁਧਿਆਣਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ.ਨਗਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਵਿਚ ਅਸਮਾਨੀ ਬਿਜਲੀ ਅਤੇ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ
ਇਸ ਤੋਂ ਇਲਾਵਾ ਪੂਰਾ ਹਫ਼ਤਾ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਦਾ ਅਸਰ ਸੂਬੇ ਦੇ ਹਰ ਜ਼ਿਲ੍ਹੇ ਵਿਚ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਵੱਖ-ਵੱਖ ਦਿਨ ਵੱਖ-ਵੱਖ ਜ਼ਿਲ੍ਹਿਆਂ ਲਈ ਅਲਰਟ ਵੀ ਜਾਰੀ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8