ਪੰਜਾਬ ''ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ; ਵਿਭਾਗ ਵੱਲੋਂ ਅਲਰਟ ਜਾਰੀ
Wednesday, Jul 02, 2025 - 08:46 AM (IST)

ਵੈੱਬ ਡੈਸਕ: ਪੰਜਾਬ ਵਿਚ ਮਾਨਸੂਨ ਪੂਰੀ ਤਰ੍ਹਾਂ ਐਕਟਿਵ ਹੈ, ਜਿਸ ਨਾਲ ਹਰ ਰੋਜ਼ ਬਾਰਿਸ਼ ਹੋ ਰਹੀ ਹੈ। ਇਸ ਨਾਲ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਰਹਿ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਤਾਂ ਵੱਧ ਤੋਂ ਵੱਧ ਤਾਪਮਾਨ ਵੀ 30 ਡਿਗਰੀ ਤੋਂ ਹੇਠਾਂ ਆ ਗਿਆ ਹੈ, ਜੋ ਕਿਸੇ ਵੇਲੇ 47 ਡਿਗਰੀ ਤੋਂ ਵੀ ਪਾਰ ਹੋ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - '6 ਘੰਟਿਆਂ ਤਕ Toilet ਦੀ ਵੀ ਇਜਾਜ਼ਤ ਨਹੀਂ...', ਸ਼੍ਰੀ ਅਮਰਨਾਥ ਯਾਤਰੀਆਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ: ਚੇਅਰਮੈਨ
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲਿਆ। ਇਸ ਨਾਲ ਤਾਪਮਾਨ ਵਿਚ 1.5 ਗਿਰਾਵਟ ਦਰਜ ਕੀਤੀ ਗਈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ (35.2 ਡਿਗਰੀ) ਵਿਚ ਦਰਜ ਕੀਤਾ ਗਿਆ। ਉੱਥੇ ਹੀ ਜਲੰਧਰ, ਲੁਧਿਆਣਾ, ਪਠਾਨਕੋਟ, ਚੰਡੀਗੜ੍ਹ, ਹੁਸ਼ਿਆਰਪੁਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਆਦਿ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ!
ਅੱਜ 5 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਪੂਰੇ ਹਫ਼ਤੇ ਸੂਬੇ ਵਿਚ ਭਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤਹਿਤ ਅੱਜ ਵੀ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਅਸਮਾਨੀ ਬਿਜਲੀ ਡਿੱਗਣ ਸਬੰਧੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਆਉਣ ਵਾਲੇ 3-4 ਦਿਨ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8