ਪੰਜਾਬ ''ਚ ਦਿਨੇ ਹੀ ਛਾ ਗਿਆ ਘੁੱਪ ਹਨੇਰਾ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Thursday, Jul 03, 2025 - 10:26 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਅੱਜ ਸਵੇਰੇ ਸੰਘਣੀ ਬੱਦਲਵਾਈ ਹੋਣ ਕਾਰਨ ਘੁੱਪ ਹਨੇਰਾ ਛਾ ਗਿਆ। ਅੱਧੀ ਰਾਤ ਤੋਂ ਹੋ ਰਹੀ ਤੇਜ਼ ਬਾਰਿਸ਼ ਨਾਲ ਸੜਕਾਂ 'ਤੇ ਪਾਣੀ ਭਰ ਗਿਆ, ਜਿਸ ਨਾਲ ਲੋਕਾਂ ਨੂੰ ਸਵੇਰੇ-ਸਵੇਰੇ ਕੰਮਾਂ-ਕਾਰਾਂ 'ਤੇ ਜਾਣ ਲਈ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਸਕੂਲੀ ਵਿਦਿਆਰਥੀ ਵੀ ਖ਼ਰਾਬ ਮੌਸਮ ਦੇ ਬਾਵਜੂਦ ਸਕੂਲਾਂ ਨੂੰ ਜਾਂਦੇ ਦਿਸੇ। ਮੌਸਮ ਵਿਭਾਗ ਵੱਲੋਂ 12 ਜ਼ਿਲ੍ਹਿਆਂ ਲਈ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਤੇ ਤੇਜ਼ ਹਵਾਵਾਂ ਦਾ Alert ਜਾਰੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - AI ਨਾਲ ਕੱਢੀ ਆਵਾਜ਼ ਤੇ ਕੀਤੇ ਹਸਤਾਖ਼ਰ! MLA ਦੇ ਖਾਤੇ 'ਚੋਂ ਕੱਢਵਾ ਲਏ 3,20,00,000 ਰੁਪਏ
ਮੌਜੂਦਾ ਪੰਜਾਬ ਭਵਿੱਖਬਾਣੀ:03/07/2025 08:42:2. ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਲੁਧਿਆਣਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/Ukab0rlxyL
— IMD Chandigarh (@IMD_Chandigarh) July 3, 2025
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਲਰਟ ਮੁਤਾਬਕ ਇਸ ਵੇਲੇ 12 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਤੇ ਅਸਮਾਨੀ ਬਿਜਲੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਟਿਆਲਾ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਮੋਗਾ, ਫ਼ਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਲੁਧਿਆਣਾ ਵਿਚ ਅਗਲੇ ਕੁਝ ਘੰਟਿਆਂ ਤਕ ਦਰਮਿਆਨੇ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮਜੀਠਾ 'ਚ ਕਿਸਾਨ ਦਾ ਬੇਰਹਿਮੀ ਨਾਲ ਕਤਲ! ਖੇਤਾਂ 'ਚੋਂ ਮਿਲੀ ਲਾਸ਼
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਪੂਰੇ ਹਫ਼ਤੇ ਸੂਬੇ ਵਿਚ ਵੱਖ-ਵੱਖ ਥਾਈਂ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 5 ਜੁਲਾਈ ਤੋਂ ਬਾਰਿਸ਼ ਦੇ ਹੋਰ ਵੀ ਜ਼ਿਆਦਾ ਵਧਣ ਦੀ ਭਵਿੱਖਬਾਣੀ ਕੀਤੀ ਗਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8