ਪੰਜਾਬ ''ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ! ਦਿੱਤੀ ਗਈ ਚੇਤਾਵਨੀ

Friday, Jul 04, 2025 - 08:53 AM (IST)

ਪੰਜਾਬ ''ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ! ਦਿੱਤੀ ਗਈ ਚੇਤਾਵਨੀ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਨਾਲ ਸੂਬੇ ਦੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਆਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਵੀ ਬਾਰਿਸ਼ ਦਾ ਦੌਰ ਜਾਰੀ ਰਹਿਣ ਦੀ ਭਵਿੱਖਬਾਣੀ ਕਰਦਿਆਂ 9 ਜੁਲਾਈ ਤਕ ਲਈ ਅਲਰਟ ਜਾਰੀ ਕੀਤਾ ਗਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - AI ਨਾਲ ਕੱਢੀ ਆਵਾਜ਼ ਤੇ ਕੀਤੇ ਹਸਤਾਖ਼ਰ! MLA ਦੇ ਖਾਤੇ 'ਚੋਂ ਕੱਢਵਾ ਲਏ 3,20,00,000 ਰੁਪਏ

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਸਭ ਤੋਂ ਵੱਧ ਬਾਰਿਸ਼ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਜ਼ਿਲ੍ਹਿਆਂ ਵਿਚ ਹੋਵੇਗੀ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਤੇ ਤੇਜ਼ ਹਵਾਵਾਂ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਐੱਸ. ਬੀ. ਐੱਸ. ਨਗਰ, ਪਟਿਆਲਾ ਤੇ ਐੱਸ. ਏ. ਐੱਸ. ਨਗਰ ਵਿਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ!

ਇਸੇ ਤਰ੍ਹਾਂ ਕੱਲ੍ਹ ਯਾਨੀ 5 ਜੁਲਾਈ ਨੂੰ ਵੀ ਸੂਬੇ ਭਰ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕੱਲ੍ਹ ਲਈ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਤੇਜ਼ ਮੀਂਹ ਨਾਲ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 6 ਤੇ 7 ਜੁਲਾਈ ਨੂੰ ਸੂਬੇ ਵਿਚ ਤੇਜ਼ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਤੇ ਕਈ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ 9 ਜੁਲਾਈ ਤਕ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ ਤੇ ਵੱਖ-ਵੱਖ ਜ਼ਿਲ੍ਹਿਆਂ ਲਈ ਅਲਰਟ ਵੀ ਜਾਰੀ ਕੀਤੇ ਗਏ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News