ਪੰਜਾਬ ''ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
Saturday, Jul 05, 2025 - 10:25 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਇਸ ਵੇਲੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ ਤੇ ਰੋਜ਼ ਹੀ ਕਿਸੇ ਨਾ ਕਿਸੇ ਹਿੱਸੇ ਵਿਚ ਬਾਰਿਸ਼ ਹੋ ਰਹੀ ਹੈ। ਇਸੇ ਤਰ੍ਹਾਂ ਅੱਜ ਵੀ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ 10 ਜੁਲਾਈ ਤਕ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਬਾਰਿਸ਼ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਵੀ ਲਗਾਤਾਰ 40 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਥੋੜ੍ਹੀ ਗਰਮੀ ਤੋਂ ਰਾਹਤ ਮਿਲ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐੱਸ. ਏ. ਐੱਸ. ਨਗਰ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਅਸਮਾਨੀ ਬਿਜਲੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ
6 ਅਤੇ 7 ਜੁਲਾਈ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ
ਵਿਭਾਗ ਮੁਤਾਬਕ 6 ਅਤੇ 7 ਜੁਲਾਈ ਨੂੰ ਸੂਬੇ ਵਿਚ ਬਹੁਤ ਜ਼ਿਆਦਾ ਬਾਰਿਸ਼ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਇਸ ਦਾ ਅਸਰ ਉਂਝ ਤਾਂ ਪੂਰੇ ਪੰਜਾਬ ਵਿਚ ਹੀ ਦਿਸੇਗਾ, ਪਰ ਮਾਮਲਵੇ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਥੋੜ੍ਹੀ ਘੱਟ ਹੋਵੇਗੀ।
ਵਿਭਾਗ ਮੁਤਾਬਕ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿਚ ਕੱਲ੍ਹ ਤੇ ਪਰਸੋਂ ਤੇਜ਼ ਮੀਂਹ ਦੇ ਨਾਲ-ਨਾਲ ਹਨੇਰੀ-ਤੂਫ਼ਾਨ ਦੀ ਸੰਭਾਵਨਾ ਹੈ। ਇਸ ਦੌਰਾਨ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਓਰੇਂਜ ਤੇ ਯੈਲੋ ਅਲਰਟ ਵੀ ਜਾਰੀ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8