ਪੰਜਾਬ ''ਚ 11 ਤੋਂ 16 ਜੁਲਾਈ ਲਈ ਵੱਡੀ ਭਵਿੱਖਬਾਣੀ! ਇਨ੍ਹਾਂ ਜ਼ਿਲ੍ਹਿਆਂ ''ਚ ਦਿਸੇਗਾ ਸਭ ਤੋਂ ਵੱਧ ਅਸਰ

Friday, Jul 11, 2025 - 09:35 AM (IST)

ਪੰਜਾਬ ''ਚ 11 ਤੋਂ 16 ਜੁਲਾਈ ਲਈ ਵੱਡੀ ਭਵਿੱਖਬਾਣੀ! ਇਨ੍ਹਾਂ ਜ਼ਿਲ੍ਹਿਆਂ ''ਚ ਦਿਸੇਗਾ ਸਭ ਤੋਂ ਵੱਧ ਅਸਰ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਇਸ ਵੇਲੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਇਸ ਦੇ ਨਾਲ ਹੀ ਪੱਛਮੀ ਪ੍ਰਭਾਅ ਦਾ ਅਸਰ ਵੀ ਪੰਜਾਬ ਦੇ ਮੌਸਮ 'ਤੇ ਵੇਖਣ ਨੂੰ ਮਿਲ ਰਿਹਾ ਹੈ। ਬੀਤੇ ਕੁਝ ਦਿਨਾਂ ਤੋਂ ਸੂਬੇ ਦੇ ਕਈ-ਕਈ ਇਲਾਕਿਆਂ ਵਿਚ ਬਾਰਿਸ਼ ਹੋ ਰਹੀ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਸੂਬੇ ਦੇ ਤਾਪਮਾਨ ਵਿਚ ਵੀ ਗਿਰਾਵਟ ਆ ਰਹੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਵੇਲੇ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਕਰੀਬ ਹੀ ਚੱਲ ਰਿਹਾ ਹੈ। ਵਿਭਾਗ ਨੇ ਬਾਰਿਸ਼ ਦਾ ਇਹ ਸਿਲਸਿਲਾ 11 ਤੋਂ 16 ਜੁਲਾਈ ਤਕ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਅਸਮਾਨੀ ਬਿਜਲੀ ਦੀ ਵੀ ਸੰਭਾਵਨਾ ਜਤਾਈ ਗਈ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਸੱਜ-ਵਿਆਹੀ ਕੁੜੀ ਪਹੁੰਚੀ ਥਾਣੇ! ਕਹਿੰਦੀ- 'ਮੇਰੀਆਂ ਅਸ਼ਲੀਲ ਤਸਵੀਰਾਂ...'

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੰਜਾਬ ਭਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਤਰਨਤਾਰਨ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਮਾਨਸਾ ਤੇ ਫਾਜ਼ਿਲਕਾ ਜ਼ਿਲ੍ਹੇ ਵਿਚ ਬਾਰਿਸ਼ ਦਾ ਸਭ ਤੋਂ ਵੱਧ ਅਸਰ ਵੇਖਣ ਨੂੰ ਮਿਲੇਗਾ। ਉੱਥੇ ਹੀ ਸੰਗਰੂਰ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਕੁਝ ਕੁ ਇਲਾਕਿਆਂ ਵਿਚ ਹੀ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ ਬਾਕੀ ਸਾਰੇ ਇਲਾਕਿਆਂ ਵਿਚ ਵੀ ਚੰਗੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਅਸਮਾਨੀ ਬਿਜਲੀ ਤੇ ਹਨੇਰੀ ਦੀ ਸੰਭਾਵਨਾ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - Punjab: ਬੋਰੇ 'ਚੋਂ ਕੁੜੀ ਦੀ ਲਾਸ਼ ਮਿਲਣ ਦੇ ਮਾਮਲੇ ਸਨਸਨੀਖੇਜ਼ ਖ਼ੁਲਾਸਾ, ਲੂੰ-ਕੰਡੇ ਖੜ੍ਹੇ ਕਰ ਦੇਵੇਗਾ ਪੂਰਾ ਮਾਮਲਾ

ਇਸੇ ਤਰ੍ਹਾਂ 12 ਤੋਂ 16 ਜੁਲਾਈ ਤਕ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਅੱਜ ਤੋਂ ਬਾਅਦ 15 ਜੁਲਾਈ ਤਕ ਵਿਭਾਗ ਨੇ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ। 16 ਜੁਲਾਈ ਨੂੰ ਮੁੜ ਤੋਂ ਕਈ ਜ਼ਿਲ੍ਹਿਆਂ ਵਿਚ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਾਰਿਸ਼ ਦਾ ਸਭ ਤੋਂ ਵੱਧ ਅਸਰ ਮਾਝੇ ਤੇ ਦੋਆਬੇ ਵਿਚ ਜ਼ਿਆਦਾ ਵੇਖਣ ਨੂੰ ਮਿਲੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News