ਪੰਜਾਬ ''ਚ ਹੁੰਮਸ ਭਰੀ ਗਰਮੀ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
Monday, Jul 14, 2025 - 11:05 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦਾ ਮੌਸਮ ਲਗਾਤਾਰ ਕਰਵਟ ਪਰਤ ਰਿਹਾ ਹੈ। ਸੂਬੇ ਵਿਚ ਅਚਾਨਕ ਬਰਸਾਤ ਤੇ ਫ਼ਿਰ ਅਚਾਨਕ ਹੁੰਮਸ ਭਰੀ ਗਰਮੀ ਕਾਰਨ ਲੋਕਾਂ ਦਾ ਰਹਿਣ-ਸਹਿਣ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ। ਇਸੇ ਤਰ੍ਹਾਂ ਤਾਪਮਾਨ ਵਿਚ ਵੀ ਲਗਾਤਾਰ ਉਤਾਰ-ਚੜ੍ਹਾਅ ਆ ਰਹੇ ਹਨ। ਅੱਜ ਸਵੇਰੇ ਵੀ ਕਈ ਜ਼ਿਲ੍ਹਿਆਂ ਵਿਚ ਤੇਜ਼ ਬਾਰਿਸ਼ ਹੋਈ ਪਰ ਕੁਝ ਹੀ ਦੇਰ ਬਾਅਦ ਫ਼ਿਰ ਹੁੰਮਸ ਭਰੀ ਗਰਮੀ ਦਾ ਅਸਰ ਵੇਖਣ ਨੂੰ ਮਿਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ! ਨਵਾਂ ਕਾਨੂੰਨ ਲਿਆਉਣ ਜਾ ਰਹੀ ਸਰਕਾਰ
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਵਿਚ ਕਈ ਥਾਈਂ ਬਾਰਿਸ਼ ਹੋਈ। ਪਰ ਨਾਲ ਹੀ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਵੀ ਸਾਹਮਣਾ ਕਰਨਾ ਪਿਆ। ਮੀਂਹ ਦੇ ਬਾਵਜੂਦ ਤਾਪਮਾਨ ਵਿਚ 0.1 ਡਿਗਰੀ ਦਾ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਸੂਬੇ ਦਾ ਤਾਪਮਾਨ ਜੋ ਪਹਿਲਾਂ 30 ਡਿਗਰੀ ਲਾਗੇ ਪਹੁੰਚ ਗਿਆ ਸੀ, ਉਹ ਇਕ ਵਾਰ ਫ਼ਿਰ 37 ਡਿਗਰੀ ਤੋਂ ਉੱਪਰ ਹੋ ਗਿਆ ਹੈ। 37.2 ਡਿਗਰੀ ਤਾਪਮਾਨ ਦੇ ਨਾਲ ਰੂਪਨਗਰ ਸਭ ਤੋਂ ਗਰਮ ਰਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਅੱਜ ਹੋਵੇਗਾ ਕੋਈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਕੈਬਨਿਟ ਦੀ ਮੀਟਿੰਗ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਬਾਰਿਸ਼ ਦਾ ਇਹ ਸਿਲਸਿਲਾ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਅੱਜ ਵੀ ਸੂਬੇ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਉੱਥੇ ਹੀ ਤਰਨਤਾਰਨ ਦੇ ਨਾਲ-ਨਾਲ ਮਾਲਵੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।
ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਅੱਜ ਦੁਪਹਿਰ ਤੋਂ ਪਹਿਲਾਂ ਬਰਨਾਲਾ, ਸੰਗਰੂਰ, ਪਟਿਆਲਾ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਲੁਧਿਆਣਾ, ਰੂਪਨਗਰ, ਮੋਗਾ, ਫਰੀਦਕੋਟ ਤੇ ਫਿਰੋਜ਼ਪੁਰ 'ਚ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਤੇ ਹਨੇਰੀ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8