ਪੰਜਾਬ ''ਚ ਫ਼ਿਰ ਬਦਲਿਆ ਮੌਸਮ ਦਾ ਮਿਜਾਜ਼! ਤੇਜ਼ ਮੀਂਹ ਨੇ ਹੁੰਮਸ ਭਰੀ ਗਰਮੀ ਤੋਂ ਦਿਵਾਈ ਰਾਹਤ
Tuesday, Jul 29, 2025 - 08:24 AM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ): ਪੰਜਾਬ ਦੇ ਕਈ ਇਲਾਕਿਆਂ ਵਿਚ ਅੱਧੀ ਰਾਤ ਤੋਂ ਸ਼ੁਰੂ ਹੋਈ ਤੇਜ਼ ਤੇ ਭਾਰੀ ਬਾਰਿਸ਼ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾਈ ਹੈ। ਦੋਆਬੇ ਦੇ ਕਈ ਇਲਾਕਿਆਂ ਵਿਚ ਤੇਜ਼ ਬਾਰਿਸ਼ ਹੋਈ ਹੈ ਤੇ ਕਈ ਇਲਾਕਿਆਂ ਵਿਚ ਅਜੇ ਵੀ ਸੰਘਣੇ ਬੱਦਲ ਬਣੇ ਹੋਏ ਹਨ, ਜਿਸ ਕਾਰਨ ਅਜੇ ਹੋਰ ਬਾਰਿਸ਼ ਦੇ ਅਸਾਰ ਹਨ।
ਇਹ ਖ਼ਬਰ ਵੀ ਪੜ੍ਹੋ - Big Breaking: ਡੋਨਾਲਡ ਟਰੰਪ ਨੇ ਗੁਰਪਤਵੰਤ ਪੰਨੂ ਨੂੰ ਲਿਖੀ ਚਿੱਠੀ!
ਉੱਥੇ ਹੀ ਬਾਰਿਸ਼ ਦੇ ਨਾਲ-ਨਾਲ ਆਏ ਤੇਜ਼ ਤੂਫਾਨ ਤੇ ਹਨੇਰੀ ਨੇ ਫ਼ਸਲਾਂ ਅਤੇ ਪਾਵਰਕਾਮ ਦਾ ਵੀ ਭਾਰੀ ਨੁਕਸਾਨ ਕੀਤਾ ਹੈ। ਬੀਤੀ ਰਾਤ ਕਰੀਬ 1 ਵਜੇ ਤੋਂ ਬਾਅਦ ਆਈ ਬਾਰਿਸ਼ ਦੇ ਕਾਰਨ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਕੁਝ ਸਮੇਂ ਵਾਸਤੇ ਰਾਹਤ ਜ਼ਰੂਰ ਮਿਲੀ ਹੈ, ਪਰ ਇਸ ਦੇ ਨਾਲ-ਨਾਲ ਆਏ ਤੇਜ਼ ਤੂਫਾਨ ਦੇ ਕਾਰਨ ਬਿਜਲੀ ਦੇ ਖੰਭੇ ਡਿੱਗ ਪਏ ਅਤੇ ਬਿਜਲੀ ਸਪਲਾਈ ਕਾਫ਼ੀ ਪ੍ਰਭਾਵਿਤ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਬਦਲ ਸਕਦੇ ਨੇ ਸਿਆਸੀ ਸਮੀਕਰਨ
ਇਸ ਤੋਂ ਇਲਾਵਾ ਕਿਸਾਨਾਂ ਦੀਆਂ ਫਸਲਾਂ ਦਾ ਵੀ ਨੁਕਸਾਨ ਹੋਇਆ ਹੈ ਬੇਸ਼ੱਕ ਮਹੀਨੇ ਪ੍ਰਮੁੱਖ ਝੋਨੇ ਦੀ ਫ਼ਸਲ ਲਈ ਇਹ ਬਾਰਿਸ਼ ਲਾਹੇਵੰਦ ਹੈ, ਪ੍ਰੰਤੂ ਇਸ ਦੇ ਨਾਲ-ਨਾਲ ਆਏ ਤੂਫਾਨ ਦੇ ਕਾਰਨ ਗੰਨੇ ਦੀ ਫਸਲ ਦਾ ਨੁਕਸਾਨ ਹੋਇਆ ਹੈ। ਤੇਜ਼ ਤੂਫਾਨ ਕਾਰਨ ਦੁਕਾਨਾਂ ਦੇ ਹੋਰਡਿੰਗ ਬੋਰਡ ਵੀ ਨੁਕਸਾਨੇ ਗਏ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਮੌਸਮ ਵਿਭਾਗ ਨੇ ਪਹਿਲਾਂ ਤੋਂ ਹੀ ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਤੂਫਾਨ ਦੀ ਚੇਤਾਵਨੀ ਦਿੱਤੀ ਸੀ। ਪਿਛਲੇ ਕਈ ਦਿਨਾਂ ਤੋਂ ਟਾਂਡਾ ਤੇ ਇਸ ਦ ਆਸ ਪਾਸ ਇਲਾਕਿਆਂ ਵਿਚ ਬਾਰਿਸ਼ ਨਾ ਹੋਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8