ਪੰਜਾਬ ''ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ! ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Wednesday, Aug 27, 2025 - 12:12 PM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ ਲਗਾਤਾਰ ਹੋਈ ਬਰਸਾਤ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਜ਼ਿਆਦਾਤਰ ਡੈਮਾਂ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਫਲੱਡ ਗੇਟ ਖੋਲ੍ਹਣੇ ਪਏ ਹਨ, ਜਿਸ ਕਾਰਨ ਬਹੁਤ ਸਾਰੇ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਇਸ ਵਿਚਾਲੇ ਮੌਸਮ ਵਿਭਾਗ ਨੇ ਸੂਬੇ ਵਿਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਭਰ ਲਓ ਰਾਸ਼ਨ, ਫ਼ੋਨ ਕਰ ਲਓ ਚਾਰਜ... ਭਾਰੀ ਮੀਂਹ ਵਿਚਾਲੇ ਐਡਵਾਈਜ਼ਰੀ ਜਾਰੀ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਸੂਬੇ ਵਿਚ 1 ਸਤੰਬਰ ਤਕ ਬਾਰਿਸ਼ ਦਾ ਦੌਰ ਜਾਰੀ ਰਹਿ ਸਕਦਾ ਹੈ। ਹਾਲਾਂਕਿ ਅੱਜ ਸਵੇਰ ਤੋਂ ਕਈ ਇਲਾਕਿਆਂ ਵਿਚ ਸੂਰਜ ਦੀ ਲੁਕਣ-ਮੀਚੀ ਜਾਰੀ ਹੈ, ਪਰ ਵਿਚੋਂ-ਵਿਚੋਂ ਹਲਕੀ ਬਰਸਾਤ ਵੀ ਹੋ ਰਹੀ ਹੈ। ਬੀਤੇ ਕੱਲ੍ਹ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਵਿਭਾਗ ਵੱਲੋਂ ਜਾਰੀ ਕੀਤੇ ਰੈੱਡ ਅਲਰਟ ਨੂੰ ਫ਼ਿਲਹਾਲ ਖ਼ਤਮ ਕਰ ਦਿੱਤਾ ਗਿਆ ਹੈ ਤੇ ਅੱਜ ਤਿੰਨ ਜ਼ਿਲ੍ਹਿਆਂ 'ਚ ਯੈਲੋ ਅਲਰਟ ਤੋਂ ਇਲਾਵਾ ਕਿਤੇ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ! ਸਕੂਲਾਂ ਦੇ ਅਧਿਆਪਕਾਂ ਨੂੰ...
ਵਿਭਾਗ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਵੀ ਮੀਂਹ ਦਾ ਸਭ ਤੋਂ ਵੱਧ ਅਸਰ ਮਾਝੇ ਵਿਚ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਦੋਆਬੇ ਦੇ ਕਈ ਜ਼ਿਲ੍ਹਿਆਂ ਵਿਚ ਵੀ ਬਾਰਿਸ਼ ਸਬੰਧੀ ਅਲਰਟ ਜਾਰੀ ਕੀਤੇ ਗਏ ਹਨ। ਮਾਲਵੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਤਾਂ ਹੋਵੇਗੀ, ਪਰ ਉਨ੍ਹਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8