ਪੰਜਾਬ ''ਚ ਬਦਲਿਆ ਮੌਸਮ! ਸਵੇਰੇ-ਸਵੇਰੇ ਸ਼ੁਰੂ ਹੋਈ ਬਰਸਾਤ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Thursday, Oct 02, 2025 - 09:57 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ ਅੱਜ ਸਵੇਰੇ-ਸਵੇਰੇ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਕਈ ਇਲਾਕਿਆਂ ਵਿਚ ਤੇਜ਼ ਹਨੇਰੀ ਮਗਰੋਂ ਬਰਸਾਤ ਨੇ ਦਸਤਕ ਦਿੱਤੀ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਝੱਲ ਰਹੇ ਲੋਕਾਂ ਨੂੰ ਥੋੜ੍ਹੀ ਰਾਹਤ ਮਿਲੀ ਹੈ। ਦੂਜੇ ਪਾਸੇ ਅੱਜ ਦੁਸਹਿਰੇ ਦਾ ਤਿਉਹਾਰ ਹੋਣ ਕਾਰਨ ਪ੍ਰਬੰਧਕਾਂ ਨੂੰ ਫ਼ਿਕਰਾਂ ਵੀ ਪੈ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨ ਬਰਸਾਤਾਂ ਦਾ ਦੌਰ ਜਾਰੀ ਰਹਿ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ-ਕਾਲਜਾਂ ਲਈ ਸਿੱਖਿਆ ਮੰਤਰੀ ਦੇ ਨਵੇਂ ਹੁਕਮ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ 1 ਤੋਂ 4 ਅਕਤੂਬਰ ਤਕ ਸੂਬੇ ਵਿਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ 4 ਅਕਤੂਬਰ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ 5 ਤੇ 7 ਅਕਤੂਬਰ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਕਈ ਥਾਵਾਂ 'ਤੇ ਅਤੇ 6 ਅਕਤੂਬਰ ਨੂੰ ਜ਼ਿਆਦਾਤਰ ਇਲਾਕਿਆਂ ਵਿਚ ਹਲਕੀ ਤੋਂ ਮੱਧਮੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8