ਪੰਜਾਬੀਓ, ਕੱਢ ਲਓ ਰਜਾਈਆਂ! ਸੀਤ ਲਹਿਰ ਤੇ ਧੁੰਦ ਬਾਰੇ ਹੋ ਗਈ ਵੱਡੀ ਭਵਿੱਖਬਾਣੀ
Wednesday, Nov 12, 2025 - 11:51 AM (IST)
ਚੰਡੀਗੜ੍ਹ : ਪੰਜਾਬ ਵਿਚ ਇਸ ਵਾਰ ਕੜਾਕੇ ਦੀ ਠੰਡ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ (IMD) ਨੇ ਪੰਜਾਬ ਸਮੇਤ ਸਮੁੱਚੇ ਉੱਤਰੀ ਭਾਰਤ ਲਈ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਸ ਸਾਲ ਠੰਡ ਦੇ ਵਧਣ ਦਾ ਸਭ ਤੋਂ ਵੱਡਾ ਕਾਰਨ 'ਲਾ-ਨੀਨਾ' ਹੈ, ਜੋ ਪ੍ਰਸ਼ਾਂਤ ਮਹਾਂਸਾਗਰ ਵਿਚ ਸਮੁੰਦਰੀ ਸਤ੍ਹਾ ਦੇ ਤਾਪਮਾਨ ਵਿਚ ਗਿਰਾਵਟ ਕਾਰਨ ਬਣਦੀ ਹੈ। ਲਾ-ਨੀਨਾ ਦੇ ਪ੍ਰਭਾਵ ਹੇਠ ਠੰਡੀਆਂ ਹਵਾਵਾਂ ਜ਼ਿਆਦਾ ਸਰਗਰਮ ਹੋ ਜਾਂਦੀਆਂ ਹਨ। ਮੌਸਮ ਮਾਹਿਰਾਂ ਅਨੁਸਾਰ, ਭਾਵੇਂ ਲਾ-ਨੀਨਾ ਕਮਜ਼ੋਰ ਰਹੇਗਾ, ਪਰ ਇਸ ਦੀ ਸਥਿਤੀ ਨਵੰਬਰ ਤੋਂ ਜਨਵਰੀ ਤੱਕ ਬਣੀ ਰਹਿ ਸਕਦੀ ਹੈ। ਲਾ-ਨੀਨਾ ਦੇ ਦੌਰਾਨ ਉੱਤਰ ਅਤੇ ਮੱਧ ਭਾਰਤ ਵਿਚ ਪੱਛਮੀ ਗੜਬੜੀ (Western Disturbance) ਦੇ ਸਰਗਰਮ ਰਹਿਣ ਕਾਰਨ ਬਰਫ਼ਬਾਰੀ ਦੀਆਂ ਘਟਨਾਵਾਂ ਵਧ ਜਾਂਦੀਆਂ ਹਨ, ਇਸ ਦਾ ਅਸਰ ਵੀ ਮੈਦਾਨੀ ਇਲਾਕਿਆਂ ਦੇ ਮੌਸਮ 'ਤੇ ਪੈਂਦਾ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਕਬੱਡੀ ਖਿਡਾਰੀ ਕਤਲਕਾਂਡ 'ਚ ਸਨਸਨੀਖੇਜ਼ ਖ਼ੁਲਾਸੇ
ਮੌਸਮ ਵਿਭਾਗ ਮੁਤਾਬਕ ਦਸੰਬਰ ਤੋਂ ਜਨਵਰੀ ਦੇ ਵਿਚਕਾਰ ਪੰਜਾਬ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿਚ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਦਾ ਅਨੁਮਾਨ ਹੈ। ਭਾਰਤੀ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਦਸੰਬਰ ਮਹੀਨੇ ਵਿਚ ਰਾਤ ਦਾ ਤਾਪਮਾਨ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਤੱਕ ਹੇਠਾਂ ਜਾ ਸਕਦਾ ਹੈ। ਇਕ ਰਿਪੋਰਟ ਮੁਤਾਬਕ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਪੰਜਾਬ ਸਮੇਤ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 7 ਤੋਂ 10 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। IMD ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦੋ ਮਹੀਨਿਆਂ ਵਿਚ ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਸੰਘਣੀ ਧੁੰਦ, ਸੀਤ ਲਹਿਰ ਅਤੇ ਘੱਟੋ-ਘੱਟ ਤਾਪਮਾਨ ਵਿਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲੇਗੀ।
ਇਹ ਖ਼ਬਰ ਵੀ ਪੜ੍ਹੋ - ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ
ਪਹਾੜੀ ਇਲਾਕਿਆਂ 'ਚ ਹੋਣ ਵਾਲੀ ਬਰਫ਼ਬਾਰੀ ਦਾ ਅਸਰ
ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਵਿਚ ਹੋਣ ਵਾਲੀ ਬਰਫ਼ਬਾਰੀ ਦੇ ਕਾਰਨ ਪੰਜਾਬ ਵਰਗੇ ਮੈਦਾਨੀ ਇਲਾਕਿਆਂ ਵਿਚ ਠੰਡੀਆਂ ਹਵਾਵਾਂ ਅਤੇ ਧੁੰਦ ਵਧੇਗੀ। ਇਸ ਨਾਲ ਸਵੇਰ ਦੇ ਸਮੇਂ ਧੁੰਦ ਅਤੇ ਨਮੀ ਵਿੱਚ ਵੀ ਵਾਧਾ ਹੋਵੇਗਾ। ਲਾ-ਨੀਨਾ ਦਾ ਅਸਰ ਸਿਰਫ਼ ਤਾਪਮਾਨ ਤੱਕ ਸੀਮਤ ਨਹੀਂ ਹੈ; ਇਹ ਬਾਰਿਸ਼ ਅਤੇ ਹਵਾਵਾਂ ਦੇ ਪੈਟਰਨ ਨੂੰ ਵੀ ਪ੍ਰਭਾਵਿਤ ਕਰਦਾ ਹੈ।
