ਪੰਜਾਬ ''ਚ 16 ਤੇ 17 ਦਸੰਬਰ ਬਾਰੇ ਨਵੀਂ ਭਵਿੱਖਬਾਣੀ! ਪੜ੍ਹੋ ਕਿਹੋ ਜਿਹਾ ਰਹੇਗਾ ਮੌਸਮ

Monday, Dec 15, 2025 - 09:52 AM (IST)

ਪੰਜਾਬ ''ਚ 16 ਤੇ 17 ਦਸੰਬਰ ਬਾਰੇ ਨਵੀਂ ਭਵਿੱਖਬਾਣੀ! ਪੜ੍ਹੋ ਕਿਹੋ ਜਿਹਾ ਰਹੇਗਾ ਮੌਸਮ

ਚੰਡੀਗੜ੍ਹ (ਵੈੱਬ ਡੈਸਕ): ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਸੰਘਣੀ ਧੁੰਦ ਦੀ ਸੰਭਾਵਨਾ ਜਤਾਈ ਗਈ ਹੈ ਤੇ ਸਵੇਰ ਤੋਂ ਹੀ ਜ਼ਿਆਦਾਤਰ ਇਲਾਕੇ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟੇ ਹੋਏ ਹਨ। ਵਿਭਾਗ ਨੇ ਅੱਜ ਸੂਬੇ ਦੇ 18 ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕਰ ਦਿੱਤਾ ਹੈ। ਉੱਥੇ ਹੀ 16 ਦਸੰਬਰ ਤੋਂ ਸੂਬੇ ਵਿਚ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ 17 ਦਸੰਬਰ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਵੀ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਹੋਣ ਦੀ ਸੰਭਾਵਨਾ ਹੈ। 

ਪਿਛਲੇ 24 ਘੰਟਿਆਂ ਦੌਰਾਨ, ਘੱਟੋ-ਘੱਟ ਤਾਪਮਾਨ ਵਿਚ 0.1 ਡਿਗਰੀ ਦੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿਚ ਪਾਰਾ 5 ਡਿਗਰੀ ਤੋਂ ਵੀ ਹੇਠਾਂ (4.8 ਡਿਗਰੀ) ਦਰਜ ਕੀਤਾ ਗਿਆ, ਜੋ ਸੂਬੇ ਭਰ ਵਿਚੋਂ ਸਭ ਤੋਂ ਘੱਟ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਹੁਸ਼ਿਆਰਪੁਰ ਤੇ ਮਾਨਸਾ ਵਿਚ ਵੀ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਹੇਠਾਂ ਹੀ ਰਿਹਾ। 

18 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ

ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ 18 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿਚ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ। 

PunjabKesari

16 ਦਸੰਬਰ ਤੋਂ ਚੱਲਣਗੀਆਂ ਤੇਜ਼ ਹਵਾਵਾਂ

ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਮੌਸਮ ਵਿਚ ਹੋਰ ਬਦਲਾਅ ਦੀ ਸੰਭਾਵਨਾ ਹੈ। ਇਸ ਤਹਿਤ 16 ਦਸੰਬਰ ਨੂੰ ਸੂਬੇ ਵਿਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਗਲੇ 02 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ 2 ਤੋਂ 4 ਡਿਗਰੀ ਸੈਲਸੀਅਸ ਤੱਕ ਹੋਰ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਸਮੇਂ ਇਕ ਪੱਛਮੀ ਗੜਬੜ ਉੱਤਰੀ ਪਾਕਿਸਤਾਨ ਅਤੇ ਉਸਦੇ ਆਸਪਾਸ ਦੇ ਖੇਤਰਾਂ ਵਿਚ ਸਰਗਰਮ ਹੈ। 17 ਦਸੰਬਰ ਤੋਂ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਜਾਵੇਗਾ। ਹਾਲਾਂਕਿ  ਅਗਲੇ 7 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ। 


author

Anmol Tagra

Content Editor

Related News