ਪੰਜਾਬ ਦੇ 12 ਜ਼ਿਲ੍ਹਿਆਂ ''ਚ Alert! 6 Flights ਹੋਈਆਂ ਰੱਦ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

Tuesday, Dec 16, 2025 - 12:20 PM (IST)

ਪੰਜਾਬ ਦੇ 12 ਜ਼ਿਲ੍ਹਿਆਂ ''ਚ Alert! 6 Flights ਹੋਈਆਂ ਰੱਦ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ ਧੁੰਦ ਤੇ ਕੋਹਰੇ ਦਾ ਅਸਰ ਦਿਸਣਾ ਸ਼ੁਰੂ ਹੋ ਚੁੱਕਿਆ ਹੈ। ਇਸ ਨਾਲ ਜਿੱਥੇ ਘੱਟ ਵਿਜ਼ੀਬਿਲਟੀ ਕਾਰਨ ਸੜਕਾਂ 'ਤੇ ਆਮ ਵਾਹਨਾਂ ਦੀ ਆਵਾਜਾਈ ਦੀ ਰਫ਼ਤਾਰ ਘੱਟ ਰਹੀ ਹੈ, ਉੱਥੇ ਹੀ Flights ਅਤੇ ਰੇਲਗੱਡੀਆਂ ਵੀ ਪ੍ਰਭਾਵਿਤ ਹੋਣ ਲੱਗ ਪਈਆਂ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਸੰਘਣੇ ਕੋਹਰੇ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਵਿਚ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਅੱਜ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ।

PunjabKesari

ਹਵਾਈ ਤੇ ਰੇਲ ਆਵਾਜਾਈ ਪ੍ਰਭਾਵਿਤ

ਧੁੰਦ ਤੇ ਕੋਹਰੇ ਕਾਰਨ ਘਟੀ ਵਿਜ਼ੀਬਿਲਟੀ ਦੀ ਵਜ੍ਹਾ ਨਾਲ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਜਾਣਕਾਰੀ ਮੁਤਾਬਕ ਚੰਡੀਗੜ੍ਹ ਏਅਰਪੋਰਟ ਤੋਂ 6 Flights ਰੱਦ ਹੋ ਚੁੱਕੀਆਂ ਹਨ, ਜਦਕਿ 3 Flights ਤੈਅ ਸਮੇਂ ਤੋਂ 30 ਤੋਂ 40 ਮਿੰਟ ਦੇਰੀ ਨਾਲ ਪਹੁੰਚੀਆਂ ਹਨ। ਦੂਜੇ ਪਾਸੇ ਵੰਦੇ ਭਾਰਤ ਤੋਂ ਬਾਅਦ ਸ਼ਹਿਰ ਦੀ ਸਭ ਤੋਂ ਤੇਜ਼ ਟਰੇਨ ਸ਼ਤਾਬਦੀ ਤੈਅ ਸਮੇਂ ਤੋਂ ਕਰੀਬ 2.30 ਵਜੇ ਕਰੀਬ ਸਾਢੇ ਤਿੰਨ ਘੰਟੇ ਦੀ ਦੇਰੀ ਨਾਲ ਰੇਲਵੇ ਸਟੇਸ਼ਨ ’ਤੇ ਪਹੁੰਚੀ।

ਆਉਣ ਵਾਲੇ ਦਿਨਾਂ ਦਾ ਮੌਸਮ

ਅਗਲੇ 7 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਵਿਚ ਰਾਤ ਦੇ ਤਾਪਮਾਨ ਵਿਚ ਲਗਭਗ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਹਾਲਾਂਕਿ, ਇਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਵਿਚ ਤਾਪਮਾਨ ਹੌਲੀ-ਹੌਲੀ 2 ਤੋਂ 3 ਡਿਗਰੀ ਤੱਕ ਵਧੇਗਾ। ਅੱਜ ਸੂਬੇ ਵਿਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। 17 ਦਸੰਬਰ ਦੀ ਰਾਤ ਤੋਂ ਪੱਛਮੀ ਹਿਮਾਲੀ ਖੇਤਰਾਂ ਵਿਚ ਇਕ ਨਵੀਂ ਪਰ ਕਮਜ਼ੋਰ ਪੱਛਮੀ ਗੜਬੜ ਅਸਰ ਦਿਖਾ ਸਕਦੀ ਹੈ।


author

Anmol Tagra

Content Editor

Related News