ਪੰਜਾਬ ''ਚ ਇਸ ਦਿਨ ਪਵੇਗਾ ਮੀਂਹ! ਸੰਘਣੀ ਧੁੰਦ ਤੋਂ ਰਾਹਤ ਦਿਵਾਏਗੀ ਸਰਦੀਆਂ ਦੀ ਪਹਿਲੀ ਬਰਸਾਤ

Wednesday, Dec 17, 2025 - 09:38 AM (IST)

ਪੰਜਾਬ ''ਚ ਇਸ ਦਿਨ ਪਵੇਗਾ ਮੀਂਹ! ਸੰਘਣੀ ਧੁੰਦ ਤੋਂ ਰਾਹਤ ਦਿਵਾਏਗੀ ਸਰਦੀਆਂ ਦੀ ਪਹਿਲੀ ਬਰਸਾਤ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਜ਼ਿਆਦਾਤਰ ਇਲਾਕੇ ਅੱਜ ਸਵੇਰ ਤੋਂ ਸੰਘਣੀ ਧੁੰਦ ਦੀ ਚਾਦਰ ਵਿਚ ਲਿਪਟੇ ਹੋਏ ਹਨ। ਵਿਜ਼ੀਬਿਲਟੀ ਘੱਟ ਹੋਣ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਕਾਫ਼ੀ ਮੱਠੀ ਪੈ ਚੁੱਕੀ ਹੈ। ਮੌਸਮ ਵਿਭਾਗ ਵੱਲੋਂ 19 ਦਸੰਬਰ ਤਕ ਸੂਬੇ ਵਿਚ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ। ਦੂਜੇ ਪਾਸੇ, ਪੰਜਾਬ ਵਿਚ ਸਰਦੀਆਂ ਦੀ ਪਹਿਲੀ ਬਰਸਾਤ ਵੀ ਦਸਤਕ ਦੇਣ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ 20 ਦਸੰਬਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਰਸਾਤ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਉਸ ਦਿਨ ਤੋਂ ਧੁੰਦ ਘਟਣ ਦੀ ਸੰਭਾਵਨਾ ਵੀ ਜਤਾਈ ਹੈ। 

PunjabKesari

ਮੌਸਮ ਵਿਭਾਗ ਵੱਲੋਂ ਅੱਜ ਤੇ ਕੱਲ੍ਹ ਪੰਜਾਬ ਦੇ 14 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ 17 ਤੇ 18 ਦਸੰਬਰ ਨੂੰ ਜਲੰਧਰ, ਲੁਧਿਆਣਾ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਸੰਗਰੂਰ ਵਿਚ ਸੰਘਣੀ ਧੁੰਦ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 19 ਦਸੰਬਰ ਨੂੰ ਪੂਰੇ ਪੰਜਾਬ ਵਿਚ ਹੀ ਸੰਘਣੀ ਧੁੰਦ ਦੀ ਸੰਭਾਵਨਾ ਨੂੰ ਵੇਖਦਿਆਂ ਸਾਰੇ ਜ਼ਿਲ੍ਹਿਆਂ ਲਈ ਹੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

PunjabKesari

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਨਵੇਂ ਪੱਛਮੀ ਪ੍ਰਭਾਅ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲੇਗਾ। ਇਸ ਕਾਰਨ 20 ਦਸੰਬਰ ਨੂੰ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਵਿਭਾਗ ਮੁਤਾਬਕ ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਹੇਗਾ। 


author

Anmol Tagra

Content Editor

Related News