ਪੰਜਾਬ ''ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ, ਫ਼ਿਰ ਬਦਲਣ ਜਾ ਰਿਹੈ ਮੌਸਮ

Tuesday, Mar 17, 2026 - 05:36 PM (IST)

ਪੰਜਾਬ ''ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ, ਫ਼ਿਰ ਬਦਲਣ ਜਾ ਰਿਹੈ ਮੌਸਮ

ਚੰਡੀਗੜ੍ਹ (ਵੈੱਬ ਡੈਸਕ): ਬੀਤੇ ਦਿਨੀਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਹੋਈ ਬਰਸਾਤ ਨੇ ਇਕ ਵਾਰ ਫ਼ਿਰ ਲੋਕਾਂ ਨੂੰ ਸਰਦੀ ਦਾ ਅਹਿਸਾਸ ਕਰਵਾ ਦਿੱਤਾ। ਸਵੇਰ ਤੇ ਸ਼ਾਮ ਵੇਲੇ ਲੋਕ ਇਕ ਵਾਰ ਫ਼ਿਰ ਮੋਟੇ ਕਪੜੇ ਪਾ ਕੇ ਘੁੰਮਦੇ ਨਜ਼ਰ ਆਏ। ਹੁਣ ਸੂਬੇ ਦਾ ਮੌਸਮ ਇਕ ਵਾਰ ਫ਼ਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਇਕ ਵਾਰ ਫ਼ਿਰ ਸੂਬੇ ਭਰ ਵਿਚ ਬਾਰਿਸ਼ ਦਸਤਕ ਦੇਵੇਗੀ। 

ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ 19 ਅਤੇ 20 ਮਾਰਚ ਨੂੰ ਸੂਬੇ ਭਰ ਵਿਚ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ  ਦੇ ਨਾਲ ਹੀ ਤੇਜ਼ ਹਨੇਰੀ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਵਿਭਾਗ ਨੇ ਸੂਬੇ  ਦੇ ਸਾਰੇ ਜ਼ਿਲ੍ਹਿਆਂ ਲਈ ਹੀ ਅਲਰਟ ਜਾਰੀ ਕੀਤੇ ਹਨ। ਵਿਭਾਗ ਵੱਲੋਂ 19 ਮਾਰਚ ਨੂੰ 11 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

PunjabKesari

ਇਸੇ ਤਰ੍ਹਾਂ 20 ਮਾਰਚ ਨੂੰ 12 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਰਿਸ਼ ਦੇ ਨਾਲ ਸੂਬੇ ਦੇ ਤਾਪਮਾਨ ਵਿਚ ਹਲਕੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। 

PunjabKesari

ਇਸ ਤੋਂ ਇਲਾਵਾ 18 ਅਤੇ 21 ਮਾਰਚ ਨੂੰ ਵੀ ਸੂਬੇ ਦੇ ਕੁਝ ਸਰਹੱਦੀ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਇਸ ਦੌਰਾਨ ਵਿਭਾਗ ਨੇ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਤੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਹਿਣ ਦੀ ਹੀ ਸੰਭਾਵਨਾ ਜਤਾਈ ਹੈ। 
 


author

Anmol Tagra

Content Editor

Related News