ਪੰਜਾਬ ਦਾ ਮੌਸਮ ਲਵੇਗਾ ਕਰਵਟ! ਅਗਲੇ 7 ਦਿਨਾਂ ''ਚ...

Saturday, Apr 11, 2026 - 11:33 AM (IST)

ਪੰਜਾਬ ਦਾ ਮੌਸਮ ਲਵੇਗਾ ਕਰਵਟ! ਅਗਲੇ 7 ਦਿਨਾਂ ''ਚ...

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਬੀਤੇ ਕੁਝ ਦਿਨਾਂ ਦੌਰਾਨ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਨਾ ਸਿਰਫ਼ ਫ਼ਸਲਾਂ ਦਾ ਨੁਕਸਾਨ ਕੀਤਾ, ਉੱਥੇ ਹੀ ਸੂਬੇ ਦੇ ਤਾਪਮਾਨ ਵਿਚ ਵੀ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਸੀ। ਹੁਣ ਮੌਸਮ ਇਕ ਵਾਰ ਫ਼ਿਰ ਤੋਂ ਕਰਵਟ ਲੈਣ ਜਾ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿਚ ਲਗਾਤਾਰ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਹੁਣ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਸਾਫ਼ ਰਹੇਗਾ ਤੇ ਗੜੇਮਾਰੀ ਜਾਂ ਗੜੇਮਾਰੀ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਅਗਲੇ ਹਫ਼ਤੇ ਮੌਸਮ ਸਾਫ਼ ਰਹਿਣ ਦੇ ਨਾਲ-ਨਾਲ ਤਾਪਮਾਨ ਵਿਚ 6 ਤੋਂ 8 ਡਿਗਰੀ ਤਕ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। 

PunjabKesari

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ, 16 ਅਪ੍ਰੈਲ ਤਕ ਸੂਬੇ ਦੇ ਮੌਸਮ ਬਿਲਕੁਲ ਸਾਫ਼ ਰਹੇਗਾ ਤੇ ਇਸ ਦੌਰਾਨ ਗੜੇਮਾਰੀ ਤੇ ਬਾਰਿਸ਼ ਦੀ ਹੋਰ ਮਾਰ ਨਹੀਂ ਪਵੇਗੀ। ਹਾਲਾਂਕਿ ਅਗਲੇ 3 ਦਿਨਾਂ ਦੌਰਾਨ 25-35 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜ਼ਰੂਰ ਹੈ। ਵਿਭਾਗ ਵੱਲੋਂ ਅਗਲੇ ਹਫ਼ਤੇ ਮੌਸਮ ਸਬੰਧੀ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ। ਦੂਜੇ ਪਾਸੇ, 15 ਅਪ੍ਰੈਲ ਤੋਂ ਪੱਛਮੀ ਹਿਮਾਲਿਆਈ ਖੇਤਰ ਵਿਚ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੌਸਮ 'ਤੇ ਵੀ ਪੈ ਸਕਦਾ ਹੈ। 

PunjabKesari

ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੇ ਅੰਦਰ ਹੀ ਘੱਟੋ-ਘੱਟ ਤਾਪਮਾਨ ਵਿਚ 4 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ। ਇਸ ਨਾਲ ਹੁਣ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ (15.4 ਡਿਗਰੀ) ਵਿਚ ਦਰਜ ਕੀਤਾ ਗਿਆ ਹੈ। ਰਰੂਪਨਗਰ ਵਿਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿਚ ਸਭ ਤੋਂ ਜ਼ਿਆਦਾ ਵਾਧਾ ਦਰਜ ਕੀਤਾ ਗਿਆ ਹੈ, ਜਿੱਥੇ ਇਕ ਦਿਨ ਵਿਚ ਹੀ 5.2 ਡਿਗਰੀ ਤਕ ਵਾਧਾ ਹੋਇਆ ਹੈ ਤੇ ਇਹ 18.9 ਡਿਗਰੀ 'ਤੇ ਪਹੁੰਚ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਵਾਧਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। 

PunjabKesari


author

Anmol Tagra

Content Editor

Related News