ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ

Wednesday, Apr 15, 2026 - 12:09 PM (IST)

ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ): ਪੰਜਾਬ ਦਾ ਮੌਸਮ ਕੱਲ੍ਹ ਤੋਂ ਇਕ ਵਾਰ ਫ਼ਿਰ ਕਰਵਟ ਲੈਣ ਜਾ ਰਿਹਾ ਹੈ। ਪੰਜਾਬ ਵਿਚ ਇਕ ਵਾਰ ਫ਼ਿਰ ਤੋਂ ਬਰਸਾਤਾਂ ਦਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਸੀ ਤੇ ਦਿਨ ਵੇਲੇ ਪੂਰੀ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਸੀ, ਪਰ ਅੱਜ ਤੋਂ ਨਵੇਂ ਪੱਛਮੀ ਗੜਬੜੀ ਸ਼ੁਰੂ ਹੋਣ ਜਾ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 16 ਤੋਂ 19 ਅਪ੍ਰੈਲ ਤਕ ਸੂਬੇ ਵਿਚ ਕਈ ਥਾਈਂ ਬਰਸਾਤ ਹੋ ਸਕਦੀ ਹੈ। ਇਸ ਦੇ ਨਾਲ ਹੀ 2 ਦਿਨਾਂ ਲਈ ਕਈ ਜ਼ਿਲ੍ਹਿਆਂ ਵਿਚ ਤੇਜ਼ ਹਨੇਰੀ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ ਤੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। 

PunjabKesari

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ, 15 ਅਪ੍ਰੈਲ ਤੋਂ ਹਿਮਾਲਿਆ ਵੱਲ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਪਵੇਗਾ। ਵਿਭਾਗ ਮੁਤਾਬਕ, 16 ਅਪ੍ਰੈਲ ਤੋਂ ਸੂਬੇ ਵਿਚ ਕਈ ਥਾਈਂ ਹਲਕੀ ਬਰਸਾਤ ਹੋ ਸਕਦੀ ਹੈ। ਬਰਸਾਤਾਂ ਦਾ ਇਹ ਦੌਰ 19 ਅਪ੍ਰੈਲ ਤਕ ਜਾਰੀ ਰਹੇਗਾ। ਉੱਥੇ ਹੀ 17 ਅਤੇ 18 ਅਪ੍ਰੈਲ ਨੂੰ ਬਾਰਿਸ਼ ਦੇ ਨਾਲ-ਨਾਲ ਤੇਜ਼ ਹਨੇਰੀ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਨੇ ਇਨ੍ਹਾਂ ਦੋ ਦਿਨਾਂ ਦੌਰਾਨ ਕਈ ਇਲਾਕਿਆਂ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ। 

ਮੌਸਮ ਵਿਭਾਗ ਨੇ 17 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ 18 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 


author

Anmol Tagra

Content Editor

Related News