ਪੰਜਾਬ ''ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ''ਯੈਲੋ ਅਲਰਟ'' ਜਾਰੀ

Sunday, Jul 05, 2026 - 11:45 AM (IST)

ਪੰਜਾਬ ''ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ''ਯੈਲੋ ਅਲਰਟ'' ਜਾਰੀ

ਜਲੰਧਰ (ਪੁਨੀਤ): ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਮੇਤ ਉੱਤਰ ਭਾਰਤ ’ਚ ਮੌਸਮ ਇਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਨੇ 5 ਜੁਲਾਈ ਲਈ ਦੋਵਾਂ ਸੂਬਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਹਨੇਰੀ-ਤੂਫਾਨ, ਬਿਜਲੀ ਚਮਕਣ ਅਤੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ 6 ਜੁਲਾਈ ਤੋਂ ਮਾਨਸੂਨ ਦੇ ਹੋਰ ਸਰਗਰਮ ਹੋਣ ਦੇ ਆਸਾਰ ਹਨ।

ਮੌਸਮ ਵਿਭਾਗ ਨੇ 6 ਤੋਂ 8 ਜੁਲਾਈ ਤੱਕ ਦੋਵਾਂ ਸੂਬਿਆਂ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਪੰਜਾਬ ’ਚ ਸਭ ਤੋਂ ਵੱਧ 38.9 ਡਿਗਰੀ ਸੈਲਸੀਅਸ ਤਾਪਮਾਨ ਅਬੋਹਰ ’ਚ ਰਿਕਾਰਡ ਕੀਤਾ ਗਿਆ। ਉੱਥੇ ਹੀ ਹਰਿਆਣਾ ’ਚ ਸਭ ਤੋਂ ਵੱਧ 38.5 ਡਿਗਰੀ ਸੈਲਸੀਅਸ ਤਾਪਮਾਨ ਸਿਰਸਾ ’ਚ ਰਿਕਾਰਡ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਕਈ ਸਥਾਨਾਂ ’ਤੇ ਗਰਜ-ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਉੱਥੇ ਹੀ 6 ਜੁਲਾਈ ਤੋਂ ਭਾਰੀ ਮੀਂਹ ਦਾ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜੋ 8 ਜੁਲਾਈ ਤੱਕ ਜਾਰੀ ਰਹਿ ਸਕਦਾ ਹੈ। ਇਸ ਨੂੰ ਦੇਖਦੇ ਹੋਏ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਚੌਕਸ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦਾ ਪਾਲਣ ਕਰਨ ਦੀ ਸਲਾਹ ਦਿੱਤੀ ਗਈ ਹੈ।


author

Anmol Tagra

Content Editor

Related News