ਪੰਜਾਬ ''ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ ''ਚ ਕਿਹੋ ਜਿਹਾ ਰਹੇਗਾ ਮੌਸਮ

Saturday, Jul 25, 2026 - 07:20 PM (IST)

ਪੰਜਾਬ ''ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ ''ਚ ਕਿਹੋ ਜਿਹਾ ਰਹੇਗਾ ਮੌਸਮ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਵੀ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ ਤੇ ਸਵੇਰ ਤੋਂ ਹੀ ਵੱਖ-ਵੱਖ ਥਾਵਾਂ 'ਤੇ ਰੁਕ-ਰੁਕ ਕੇ ਬਰਸਾਤ ਹੋ ਰਹੀ ਹੈ। ਇਸ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਵੀ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਵੀ ਬਾਰਿਸ਼ ਦਾ ਇਹ ਦੌਰ ਜਾਰੀ ਰਹੇਗਾ। 

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ, 31 ਜੁਲਾਈ ਤਕ ਮੌਸਮ ਦਾ ਇਹ ਮਿਜਾਜ਼ ਕਾਇਮ ਰਹੇਗਾ। ਵਿਭਾਗ ਨੇ ਭਲਕੇ ਯਾਨੀ 26 ਜੁਲਾਈ ਨੂੰ ਕਈ ਥਾਈਂ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਇਸ ਦੌਰਾਨ ਤੇਜ਼ ਹਨੇਰੀ ਜਾਂ ਅਸਮਾਨੀ ਬਿਜਲੀ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਮੋਗਾ, ਬਰਨਾਲਾ, ਬਠਿੰਡਾ ਤੇ ਮਾਨਸਾ ਤੋਂ ਇਲਾਵਾ ਪੂਰੇ ਪੰਜਾਬ ਵਿਚ ਹੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

PunjabKesari

ਉੱਥੇ ਹੀ 27 ਜੁਲਾਈ ਤੋਂ ਤੇਜ਼ ਬਾਰਿਸ਼ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਅਤੇ ਹਨੇਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ।

PunjabKesari

28 ਜੁਲਾਈ ਤੋਂ ਬਾਰਿਸ਼ ਵਿਚ ਹੋਰ ਵੀ ਜ਼ਿਆਦਾ ਵਾਧਾ ਹੋਵੇਗਾ ਤੇ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਇਸ ਦਾ ਅਸਰ ਵੇਖਣ ਨੂੰ ਮਿਲੇਗਾ। ਵਿਭਾਗ ਨੇ 28 ਤੇ 29 ਜੁਲਾਈ ਨੂੰ ਕਈ ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ।

PunjabKesari

ਹਾਲਾਂਕਿ ਮਾਲਵੇ ਦੇ ਬਹੁਤੇ ਇਲਾਕਿਆਂ ਵਿਚ ਜ਼ਿਆਦਾ ਤੇਜ਼ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ ਤੇ ਉੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ੀਨਗੋਈ ਹੈ।


author

Anmol Tagra

Content Editor

Related News