ਪੰਜਾਬ ''ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

Tuesday, Jul 28, 2026 - 08:15 PM (IST)

ਪੰਜਾਬ ''ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਇਸ ਵੇਲੇ ਮੌਨਸੂਨ ਅਤੇ ਪੱਛਮੀ ਪ੍ਰਭਾਅ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਬਰਸਾਤਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਆਉਣ ਵਾਲੇ ਦਿਨਾਂ ਵਿਚ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰੀ ਬਾਰਿਸ਼ ਦੀ ਪੇਸ਼ੀਨਗੋਈ ਹੈ। ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਅਲਰਟ ਵੀ ਜਾਰੀ ਕੀਤਾ ਹੈ। 

PunjabKesari

ਮੌਸਮ ਵਿਭਾਗ ਅਨੁਸਾਰ, ਮੌਨਸੂਨ ਅਤੇ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਬਾਰਿਸ਼ ਦਾ ਦੌਰ ਜਾਰੀ ਰਹੇਗਾ। 29, 30 ਅਤੇ 31 ਜੁਲਾਈ ਨੂੰ ਸੂਬੇ ਦੇ ਕਈ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ, ਉੱਥੇ ਹੀ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। 1 ਅਗਸਤ ਨੂੰ ਬਾਰਿਸ਼ ਵਿਚ ਕੁਝ ਕਮੀ ਆ ਸਕਦੀ ਹੈ ਅਤੇ ਸਿਰਫ਼ ਕੁਝ ਥਾਵਾਂ 'ਤੇ ਹੀ ਮੀਂਹ ਪੈਣ ਦੀ ਸੰਭਾਵਨਾ ਹੈ। 2 ਅਤੇ 3 ਅਗਸਤ ਨੂੰ ਮੌਸਮ ਇਕ ਵਾਰ ਫਿਰ ਕਰਵਟ ਲਵੇਗਾ ਅਤੇ ਕਈ ਥਾਵਾਂ 'ਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

PunjabKesari

ਵਿਭਾਗ ਨੇ ਖਾਸ ਤੌਰ 'ਤੇ ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਬਹੁਤ ਭਾਰੀ ਬਾਰਿਸ਼ ਅਤੇ ਗਰਜ-ਚਮਕ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਗੁਰਦਾਸਪੁਰ, ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਭਾਰੀ ਮੀਂਹ ਦਾ ਅਲਰਟ ਦਿੱਤਾ ਗਿਆ ਹੈ।
 


author

Anmol Tagra

Content Editor

Related News