ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਪੜ੍ਹੋ ਅਗਲੇ 7 ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ

Tuesday, Oct 20, 2026 - 11:42 AM (IST)

ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਪੜ੍ਹੋ ਅਗਲੇ 7 ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ

ਚੰਡੀਗੜ੍ਹ: ਪੰਜਾਬ ਦੇ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ ਤੇ ਸਵੇਰ-ਸ਼ਾਮ ਨੂੰ ਖੁੱਲ੍ਹੇ ਇਲਾਕਿਆਂ ਵਿਚ ਹਲਕੀ-ਹਲਕੀ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਚੁੱਕਿਆ ਹੈ। ਪਹਾੜਾਂ ਵੱਲੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ ਦੇ ਤਾਪਮਾਨ ਵਿਚ ਹਲਕੀ ਗਿਰਾਵਟ ਆ ਰਹੀ ਹੈ। ਹਾਲਾਂਕਿ ਦਿਨ ਦੇ ਸਮੇਂ ਗਰਮੀ ਬਰਕਰਾਰ ਹੈ। ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹੇਗਾ ਅਤੇ ਮੌਸਮ ਵਿਭਾਗ ਅਨੁਸਾਰ ਫਿਲਹਾਲ ਘੱਟੋ-ਘੱਟ ਅਗਲੇ 7 ਦਿਨ ਤਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। 

ਮੌਸਮ ਵਿਭਾਗ ਮੁਤਾਬਕ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਇਸ ਵੇਲੇ Western Disturbance ਬਣਿਆ ਹੋਇਆ ਹੈ, ਪਰ ਇਸ ਦੇ ਬਾਵਜੂਦ 26 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਕਿਸੇ ਕਿਸਮ ਦਾ ਅਲਰਟ ਵੀ ਜਾਰੀ ਨਹੀਂ ਕੀਤਾ ਗਿਆ। 


author

Anmol Tagra

Content Editor

Related News