ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਅਲਰਟ ਹੋਇਆ ਜਾਰੀ
Friday, Oct 25, 2024 - 12:40 PM (IST)
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਭਾਵੇਂ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਹੀਂ ਆਇਆ ਪਰ ਤਾਪਮਾਨ ਆਮ ਨਾਲੋਂ 2.2 ਡਿਗਰੀ ਵਧਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਇਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਖੁਸ਼ਕ ਰਹਿਣ ਵਾਲਾ ਹੈ ਪਰ ਪ੍ਰਦੂਸ਼ਣ ਦਾ ਵੱਧਦਾ ਪੱਧਰ ਲੋਕਾਂ ਨੂੰ ਪ੍ਰੇਸ਼ਾਨ ਕਰ ਸਕਦਾ ਹੈ। ਲਿਹਾਜ਼ਾ ਸਾਹ ਅਤੇ ਦਿਲ ਦੀਆਂ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਅਲਰਟ ਕੀਤਾ ਗਿਆ ਹੈ ਅਤੇ ਵਧੇਰੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ ਇਹ ਵੀ ਆਖਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਠੰਡ ਜ਼ੋਰ ਫੜ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ, ਕਰਮਚਾਰੀਆਂ, ਪੈਨਸ਼ਨ ਧਾਰਕਾਂ ਲਈ ਨਵੇਂ ਹੁਕਮ ਜਾਰੀ
ਦੂਜੇ ਪਾਸੇ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 16 ਫੀਸਦੀ ਕਮੀ ਆਈ ਹੈ ਪਰ ਪਿਛਲੇ 24 ਘੰਟਿਆਂ ਵਿਚ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਪ੍ਰਦੂਸ਼ਣ ਦਾ ਪੱਧਰ 300 ਨੂੰ ਪਾਰ ਕਰ ਗਿਆ ਹੈ। ਇਸ ਸਮੇਂ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦਾ ਪ੍ਰਦੂਸ਼ਣ ਪੱਧਰ ਯੈਲੋ ਜ਼ੋਨ ਵਿਚ ਹੈ ਜਦੋਂ ਕਿ ਮੰਡੀ ਗੋਬਿੰਦਗੜ੍ਹ ਵਿਚ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 226 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੀਰਵਾਰ ਨੂੰ ਸ਼ਾਮ 6 ਵਜੇ ਇਥੇ AQI 322 ਦਰਜ ਕੀਤਾ ਗਿਆ। ਪੰਜਾਬ ਵਿਚ ਹੁਣ ਤੱਕ ਖੇਤਾਂ ਨੂੰ ਅੱਗ ਲੱਗਣ ਦੀਆਂ 1,638 ਘਟਨਾਵਾਂ ਦਰਜ ਹੋ ਚੁੱਕੀਆਂ ਹਨ, ਜੋ ਪਿਛਲੇ ਸਾਲ ਨਾਲੋਂ 16 ਫੀਸਦੀ ਘੱਟ ਹਨ। ਪਿਛਲੇ ਸਾਲ 23 ਅਕਤੂਬਰ ਤੱਕ ਸੂਬੇ ਵਿਚ ਖੇਤਾਂ ਨੂੰ ਅੱਗ ਲੱਗਣ ਦੀਆਂ 1,946 ਘਟਨਾਵਾਂ ਵਾਪਰੀਆਂ ਸਨ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬੀਆਂ ਨੂੰ ਤੋਹਫ਼ਾ, ਮੁੱਖ ਮੰਤਰੀ ਨੇ ਖੁਦ ਲਾਈਵ ਹੋ ਕੇ ਸੁਣਾਈ ਖ਼ੁਸ਼ਖ਼ਬਰੀ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਸਬੂਤ ਹੈ। ਸੀ. ਆਰ. ਐੱਮ. ਮਸ਼ੀਨਾਂ ਦੀ ਵਿਵਸਥਾ ਅਤੇ ਨੋਡਲ ਅਫਸਰਾਂ ਦੀ ਨਿਯੁਕਤੀ ਸਮੇਤ ਸਾਡੀਆਂ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਇਕ ਹੋਰ ਵੱਡਾ ਤੋਹਫ਼ਾ
ਪ੍ਰਦੂਸ਼ਣ ਕਾਰਣ ਸਾਹ ਲੈਣਾ ਹੋਇਆ ਔਖਾ
ਆਲਮ ਇਹ ਹੈ ਕਿ ਵੱਡੇ ਪੱਧਰ 'ਤੇ ਫੈਲ ਰਹੇ ਪ੍ਰਦੂਸ਼ਣ ਕਾਰਣ ਸਾਹ ਲੈਣਾ ਔਖਾ ਹੋ ਗਿਆ ਹੈ। ਪ੍ਰਦੂਸ਼ਣ ਦਾ ਪੱਧਰ 100 ਨੂੰ ਪਾਰ ਹੋਣ 'ਤੇ ਭਾਰਤ ਵਿਚ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਤੇ ਸਥਾਨਕ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੁਝ ਕਦਮ ਚੁੱਕੇ ਜਾਂਦੇ ਹਨ। ਏਅਰ ਕੁਆਲਿਟੀ ਇੰਡੈਕਸ (AQI) ਵਿਚ 100 ਤੋਂ ਉੱਪਰ ਹੋਣ ਦਾ ਮਤਲਬ ਹੈ ਕਿ ਹਵਾ ਗੈਰ-ਸਿਹਤਮੰਦ ਹੈ, ਖਾਸ ਤੌਰ 'ਤੇ ਜਿਵੇਂ ਕਿ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਸਾਹ ਦੀਆਂ ਸਮੱਸਿਆਵਾਂ ਵਾਲੇ ਲੋਕਾਂ ਲਈ ਇਹ ਵੱਧ ਖ਼ਤਰਨਾਕ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਰੂਲ, ਜੁਰਮਾਨੇ ਨਾਲ ਰੱਦ ਹੋਵੇਗਾ ਲਾਇਸੈਂਸ, ਪਹਿਲੀ ਵਾਰ ਮਿਲੇਗੀ ਇਹ ਸਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e