ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ-ਤੂਫਾਨ
Tuesday, Apr 28, 2026 - 11:19 AM (IST)
ਪਟਿਆਲਾ : ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਦਰਮਿਆਨ ਮੰਗਲਵਾਰ ਤੜਕੇ ਮੌਸਮ ਨੇ ਕਰਵਟ ਬਦਲ ਲਈ ਹੈ। ਜਿਸ ਦੇ ਚੱਲਦੇ ਲਗਭਗ ਪੰਜਾਬ ਭਰ ਵਿਚ ਬੱਦਲਵਾਈ ਤੋਂ ਬਾਅਦ ਇਕ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿਚ ਮੀਂਹ ਪੈ ਗਿਆ ਹੈ। ਬੱਦਲਵਾਈ ਅਤੇ ਮੀਂਹ ਪੈਣ ਨਾਲ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ। ਮੌਸਮ ਵਿਭਾਗ ਮੁਤਾਬਕ ਪਟਿਆਲਾ ਸ਼ਹਿਰ ਵਿਚ ਸਵੇਰੇ 8:30 ਵਜੇ ਤੱਕ 8 ਐੱਮ. ਐੱਮ. ਮੀਂਹ ਪਿਆ। ਇਸੇ ਤਰ੍ਹਾਂ ਗੁਰਦਾਸਪੁਰ ਵਿਚ 7.8 ਐੱਮ. ਐੱਮ., ਲੁਧਿਆਣਾ ਵਿਚ 4.2 ਐੱਮ. ਐੱਮ., ਮੋਹਾਲੀ ਵਿਚ 2 ਐੱਮ. ਐੱਮ., ਨਵਾਂ ਸ਼ਹਿਰ, ਚੰਡੀਗੜ੍ਹ, ਅੰਮ੍ਰਿਤਸਰ, ਜਲੰਧਰ ਅਤੇ ਹੋਰ ਕਈ ਸ਼ਹਿਰਾਂ ਵਿਚ ਮੀਂਹ ਪਿਆ।
ਇਹ ਵੀ ਪੜ੍ਹੋ : ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 28 ਅਤੇ 29 ਨੂੰ ਹਲਕਾ ਤੇ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ, ਇਸ ਦੇ ਨਾਲ 40-50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਵਿਭਾਗ ਨੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗੀ ਸੂਤਰਾਂ ਦਾ ਆਖਣਾ ਹੈ ਕਿ ਅਸਮਾਨ ਦੇ ਉੱਪਰਲੇ ਹਿੱਸੇ ਵਿਚ ਪੱਛਮ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਦਾ ਸਿਸਟਮ ਐਕਟਿਵ ਹੈ, ਜੋ ਉੱਤਰੀ ਭਾਰਤ (ਖਾਸ ਕਰਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ) ਤੋਂ ਲੰਘਦਾ ਹੈ। ਇਸ ਨਾਲ ਗਰਜ-ਤੂਫਾਨ, ਮੀਂਹ ਦੀ ਸੰਭਾਵਨਾ ਵੱਧ ਗਈ ਹੈ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
