ਪੰਜਾਬ 'ਚ ਪੱਛਮੀ ਗੜਬੜੀ ਕਾਰਨ ਵੱਧੇਗੀ ਠੰਡ, ਜਾਣੋ ਕਿਸ ਦਿਨ ਮਿਲੇਗਾ ਮੌਸਮ 'ਚ ਅਸਰ
Thursday, Feb 06, 2025 - 06:07 PM (IST)
![ਪੰਜਾਬ 'ਚ ਪੱਛਮੀ ਗੜਬੜੀ ਕਾਰਨ ਵੱਧੇਗੀ ਠੰਡ, ਜਾਣੋ ਕਿਸ ਦਿਨ ਮਿਲੇਗਾ ਮੌਸਮ 'ਚ ਅਸਰ](https://static.jagbani.com/multimedia/2025_2image_18_06_309433647untitled12347.jpg)
ਚੰਡੀਗੜ੍ਹ- ਬੀਤੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ 'ਚ ਹਲਕੀ ਬਾਰਿਸ਼ ਹੋਈ। ਕੱਲ੍ਹ ਸਵੇਰੇ ਜ਼ਿਆਦਾਤਰ ਇਲਾਕਿਆਂ ਵਿੱਚ ਸੰਘਣੀ ਧੁੰਦ ਮਹਿਸੂਸ ਕੀਤੀ ਗਈ, ਪਰ ਜ਼ਿਆਦਾਤਰ ਇਲਾਕਿਆਂ ਦੇ ਲੋਕਾਂ ਨੂੰ ਧੁੰਦ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਫਿਲਹਾਲ ਮੀਂਹ ਦਾ ਕੋਈ ਅਲਰਟ ਨਹੀਂ ਹੈ। ਜੇਕਰ ਪੂਰੇ ਦੇਸ਼ ਦੀ ਗੱਲ ਕਰੀਏ ਤਾਂ ਅੱਜ ਪੱਛਮੀ ਗੜਬੜੀ ਕਾਰਨ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦਾ ਪ੍ਰਭਾਵ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। 6 ਅਤੇ 7 ਫਰਵਰੀ ਨੂੰ ਸੂਬੇ ਭਰ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਨ੍ਹਾਂ ਦੋ ਦਿਨਾਂ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਸਕਦਾ ਹੈ ਅਤੇ ਠੰਡ ਹੋਰ ਵੱਧ ਜਾਵੇਗੀ। 8 ਫਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਵੀ ਸਰਗਰਮ ਹੋਣ ਜਾ ਰਿਹਾ ਹੈ, ਜੋ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਗਲਾ ਹਫਤਾ ਪੰਜਾਬ ਲਈ ਖੁਸ਼ਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8