ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert

Tuesday, Jul 14, 2026 - 06:01 PM (IST)

ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਬੀਤੇ ਦਿਨੀਂ ਹੋਈ ਬਾਰਿਸ਼ ਮਗਰੋਂ ਇਕ ਵਾਰ ਫਿਰ ਗਰਮੀ ਕਹਿਰ ਵਰ੍ਹਾਉਂਦੀ ਨਜ਼ਰ ਆਵੇਗੀ। ਮੌਸਮ ਵਿਭਾਗ ਮੁਤਾਬਕ 18 ਜੁਲਾਈ ਤਕ ਮਾਨਸੂਨ ਦੇ ਕਮਜ਼ੋਰ ਰਹਿਣ ਦੀ ਉਮੀਦ ਹੈ, ਜਿਸ ਕਾਰਨ ਲੋਕਾਂ ਨੂੰ ਨਮੀ ਵਾਲੀ ਗਰਮੀ ਪਰੇਸ਼ਾਨ ਕਰੇਗੀ। ਦੂਜੇ ਪਾਸੇ ਚੰਡੀਗੜ੍ਹ ’ਚ ਸਾਰਾ ਦਿਨ ਅੰਸ਼ਕ ਬੱਦਲ ਛਾਏ ਰਹੇ ਪਰ ਮੌਸਮ ਵਿਭਾਗ ਨੇ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ: ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ ਸਮੇਤ ਨਿਗਲਿਆ ਜ਼ਹਿਰ

PunjabKesari

ਭਾਰਤ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਵੱਲੋਂ 14 ਜੁਲਾਈ 2026 ਨੂੰ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਦੇ ਕੁਝ ਹਿੱਸਿਆਂ 'ਚ ਅਗਲੇ ਤਿੰਨ ਦਿਨਾਂ ਤੱਕ ਗਰਮੀ ਦਾ ਕਹਿਰ ਜਾਰੀ ਰਹਿ ਸਕਦਾ ਹੈ। 14 ਜੁਲਾਈ ਤੋਂ 16 ਜੁਲਾਈ ਤੱਕ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਗਰਮ ਅਤੇ ਹੁੰਮਸ ਭਰੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਫਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਮੌਸਮ ਦੇ ਬਦਲਾਅ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ: High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਉਥੇ ਹੀ ਮਾਝਾ, ਦੋਆਬਾ ਅਤੇ ਪੂਰਬੀ ਮਾਲਵੇ ਦੇ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ 'ਚ ਅਗਲੇ ਪੰਜ ਦਿਨਾਂ ਲਈ ਕੋਈ ਵਿਸ਼ੇਸ਼ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 17 ਜੁਲਾਈ ਅਤੇ 18 ਜੁਲਾਈ ਨੂੰ ਪੂਰੇ ਸੂਬੇ 'ਚ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ, ਕਿਉਂਕਿ ਇਨ੍ਹਾਂ ਦਿਨਾਂ ਲਈ ਕਿਸੇ ਵੀ ਜ਼ਿਲ੍ਹੇ ਵਿੱਚ ਕੋਈ ਚਿਤਾਵਨੀ ਨਹੀਂ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਰਮੀ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਤਾਜ਼ਾ ਜਾਣਕਾਰੀ ਲਈ ਵਿਭਾਗ ਦੀਆਂ ਅਪਡੇਟਾਂ 'ਤੇ ਨਜ਼ਰ ਰੱਖਣ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News