ਪੰਜਾਬ ''ਚ ਖਰੀਦ ਦੇ 17ਵੇਂ ਦਿਨ 662331 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
Saturday, May 02, 2020 - 03:36 PM (IST)
ਚੰਡੀਗੜ੍ਹ : ਪੰਜਾਬ ਰਾਜ 'ਚ ਸ਼ਨੀਵਾਰ ਨੂੰ ਕਣਕ ਦੀ ਖਰੀਦ ਦੇ 17ਵੇਂ ਦਿਨ 662331 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ 'ਚੋਂ ਸਰਕਾਰੀ ਏਜੰਸੀਆਂ ਵੱਲੋਂ 659583 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵੱਲੋਂ 2748 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ 659583 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ, ਜਿਸ 'ਚੋਂ ਪਨਗ੍ਰੇਨ ਵੱਲੋਂ 155748 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 130734 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 135047 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ, ਜਦੋਂ ਕਿ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 108343 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ. ਸੀ. ਆਈ. ਵੱਲੋਂ 85998 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਰਹੀ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ 'ਚ ਜਨਤਕ ਵੰਡ ਲਈ 43713 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 17ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ 'ਚ ਕੁੱਲ 8096828 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ 'ਚੋਂ 461700 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 9278.29 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ।