ਪੰਜਾਬ ''ਚ ਮੀਂਹ ਨਾਲ ਪਵੇਗੀ ਕੜਾਕੇ ਦੀ ਠੰਡ! ਪੜ੍ਹੋ ਮੌਸਮ ਵਿਭਾਗ ਨੇ ਕੀ ਕੀਤੀ ਭਵਿੱਖਬਾਣੀ

Sunday, Nov 23, 2025 - 11:26 AM (IST)

ਪੰਜਾਬ ''ਚ ਮੀਂਹ ਨਾਲ ਪਵੇਗੀ ਕੜਾਕੇ ਦੀ ਠੰਡ! ਪੜ੍ਹੋ ਮੌਸਮ ਵਿਭਾਗ ਨੇ ਕੀ ਕੀਤੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ 'ਚ ਜਿੱਥੇ ਕੜਾਕੇ ਦੀ ਠੰਡ ਸ਼ੁਰੂ ਹੋ ਰਹੀ ਹੈ, ਉੱਥੇ ਹੀ ਸੂਬੇ 'ਚ ਮੀਂਹ ਨੂੰ ਲੈ ਕੇ ਵੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ ਨਵੰਬਰ ਦੇ ਅਖ਼ੀਰ ਜਾਂ ਦਸੰਬਰ ਦੀ ਸ਼ੁਰੂਆਤ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਨਾਲ ਏਅਰ ਕੁਆਲਿਟੀ ਇੰਡੈਕਸ 'ਚ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਮੀਂਹ ਦੇ ਨਾਲ ਹੀ ਸੂਬੇ 'ਚ ਕੜਾਕੇ ਦੀ ਠੰਡ ਸ਼ੁਰੂ ਹੋ ਸਕਦੀ ਹੈ ਅਤੇ ਤਾਪਮਾਨ 'ਚ ਵੀ ਭਾਰੀ ਕਮੀ ਆਵੇਗੀ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਇਹ ਸਹੂਲਤ

ਮੌਸਮ ਵਿਭਾਗ ਮੁਤਾਬਕ ਕੁੱਝ ਇਲਾਕਿਆਂ 'ਚ ਕੋਹਰਾ ਪੈਣ ਦੀ ਵੀ ਸੰਭਾਵਨਾ ਹੈ। ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ ਸੂਬੇ 'ਚ ਦਿਨ ਅਤੇ ਰਾਤ ਦੇ ਤਾਪਮਾਨ 'ਚ ਵੱਡਾ ਫ਼ਰਕ ਦੇਖਿਆ ਜਾ ਰਿਹਾ ਹੈ। ਜਿੱਥੇ ਰਾਤਾਂ ਠੰਡੀਆਂ ਹੋ ਰਹੀਆਂ ਹਨ, ਉੱਥੇ ਹੀ ਦਿਨ 'ਚ ਹਲਕੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ! ਸਫ਼ਰ ਕਰਨ ਵਾਲੇ ਇਨ੍ਹਾਂ ਤਾਰੀਖ਼ਾਂ ਨੂੰ...

ਸਰਦੀ ਦੇ ਆਉਣ ਨਾਲ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਲਈ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਆਪਣਾ ਖ਼ਿਆਲ ਰੱਖਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਸਰਦੀ ਦੇ ਮੌਸਮ 'ਚ ਖ਼ੁਦ ਨੂੰ ਬਚਾਉਣ ਲਈ ਸਵੈਟਰ, ਜੈਕਟ, ਮਫ਼ਲਰ ਅਤੇ ਟੋਪੀ ਵਰਗੇ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਖ਼ਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਰਦੀ ਤੋਂ ਬਚਾ ਕੇ ਰੱਖਣਾ ਚਾਹੀਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News