ਪੰਜਾਬ 'ਚ ਜਾਨਲੇਵਾ ਸਾਬਿਤ ਹੋਣ ਲੱਗੀ ਠੰਡ, ਵਿਅਕਤੀ ਦੀ ਗਈ ਜਾਨ
Monday, Dec 09, 2024 - 09:54 AM (IST)
ਜਲੰਧਰ (ਜ. ਬ.)- ਪੰਜਾਬ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਵਿਚਾਲੇ ਜਲੰਧਰ ਸ਼ਹਿਰ ’ਚ ਰਾਮ ਨਗਰ ਨੇੜੇ ਗੁਰੂਸ਼ਾਲਾ ਵਿਚ ਠੰਡ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੰ. 8 ਵਿਚ ਤਾਇਨਾਤ ਸਬ-ਇੰਸਪੈਕਟਰ ਬਲਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਲਾਸ਼ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਪਰ ਪਛਾਣ ਨਾ ਹੋਣ ਕਾਰਨ ਲਾਸ਼ ਨੂੰ ਸਿਵਲ ਹਸਪਤਾਲ ਵਿਚ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਨਹੀਂ ਖੁੱਲ੍ਹਣਗੀਆਂ ਦੁਕਾਨਾਂ
ਸਬ-ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 40 ਸਾਲ ਦੇ ਕਰੀਬ ਹੈ। ਮੌਤ ਦਾ ਕਾਰਨ ਠੰਡ ਲੱਗਣਾ ਹੈ ਬਾਕੀ ਸਥਿਤੀ ਪੋਸਟਮਾਰਟਮ ਦੀ ਰਿਪੋਰਟ ਤੋਂ ਸਪੱਸ਼ਟ ਹੋ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8