ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵਨਿਯੁਕਤ ਅਹੁਦੇਦਾਰਾਂ ਤੇ ਮੈਂਬਰਾਂ ਨੇ ਸੰਭਾਲਿਆ ਅਹੁਦਾ

Thursday, Oct 23, 2025 - 06:30 PM (IST)

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵਨਿਯੁਕਤ ਅਹੁਦੇਦਾਰਾਂ ਤੇ ਮੈਂਬਰਾਂ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਤੋਂ ਰੁਪਿੰਦਰ ਕੌਰ ਗਿੱਲ ਨੇ ਸੀਨੀਅਰ ਵਾਈਸ-ਚੇਅਰਪਰਸਨ ਵਜੋਂ ਅਤੇ ਅਜਨਾਲਾ ਤੋਂ ਸ੍ਰੀਮਤੀ ਗੀਤਾ ਗਿੱਲ ਨੇ ਵਾਇਸ ਚੇਅਰਪਰਸਨ ਵਜੋਂ ਅੱਜ ਅਹੁਦਾ ਸੰਭਾਲਿਆ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਦੀਆਂ Fake Videos ਬਾਰੇ 'ਆਪ' ਦੇ ਵੱਡੇ ਖ਼ੁਲਾਸੇ! ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਨ ਵਾਲੇ...

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 10 ਮੈਂਬਰਾਂ ਨੇ ਅੱਜ ਅਹੁਦਾ ਸੰਭਾਲਿਆ ਜਿਨ੍ਹਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਨਵਜੋਤ ਕੌਰ, ਜ਼ਿਲ੍ਹਾ ਜਲੰਧਰ ਤੋਂ ਕ੍ਰਿਸ਼ਨਾ ਦੇਵੀ, ਜ਼ਿਲ੍ਹਾ ਬਠਿੰਡਾ ਤੋਂ ਜਸਵਿੰਦਰ ਕੌਰ, ਜ਼ਿਲ੍ਹਾ ਲੁਧਿਆਣਾ ਤੋਂ ਅਜਿੰਦਰਪਾਲ ਕੌਰ, ਜ਼ਿਲ੍ਹਾ ਮੋਹਾਲੀ ਤੋਂ ਸਵਰਨਜੀਤ ਕੌਰ, ਜ਼ਿਲ੍ਹਾ ਬਠਿੰਡਾ ਤੋਂ ਸੁਨੀਤਾ ਰਾਣੀ, ਜ਼ਿਲ੍ਹਾ ਅੰਮ੍ਰਿਤਸਰ ਤੋਂ ਸੁਖਬੀਰ ਕੌਰ, ਜ਼ਿਲ੍ਹਾ ਪਠਾਨਕੋਟ ਤੋਂ ਰੇਖਾ ਮਨੀ ਸ਼ਰਮਾ, ਜ਼ਿਲ੍ਹਾ ਪਟਿਆਲਾ ਤੋਂ ਵੀਰਪਾਲ ਕੌਰ ਚਹਿਲ ਅਤੇ ਜ਼ਿਲ੍ਹਾ ਲੁਧਿਆਣਾ ਤੋਂ ਅੰਮ੍ਰਿਤ ਪੁਰੀ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਵੇਖੋ LIST

ਇਸ ਮੌਕੇ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਉਹ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਤਪਰਤਾ ਨਾਲ ਕੰਮ ਕਰਨ।

 


author

Anmol Tagra

Content Editor

Related News