ਸ੍ਰੀ ਆਨੰਦਪੁਰ ਸਾਹਿਬ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ ਕੈਪਟਨ ਖ਼ਿਲਾਫ਼ ਰੋਸ ਪ੍ਰਦਰਸ਼ਨ, ਵਿਖਾਈਆਂ ਕਾਲੀਆਂ ਝੰਡੀਆਂ
Friday, Aug 20, 2021 - 05:18 PM (IST)
ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਅੱਜ ਜ਼ਿਲ੍ਹਾ ਰੂਪਨਗਰ ਦੇ ਅਧਿਕਾਰੀਆਂ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਰਕਰਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਇਥੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਦਾ ਸਮਾਗਮ ਦੌਰਾਨ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਰਕਰਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਸਵਾਗਤ ਕੀਤਾ ਗਿਆ। ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਆਪਣੇ ਹੈਲੀਕਾਪਟਰ ਰਾਹੀਂ ਆ ਰਹੇ ਸਨ ਅਤੇ ਦੂਜੇ ਪਾਸੇ ਕਾਲੀਆਂ ਝੰਡੀਆਂ ਵਿਖਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਬੇਰੋਜ਼ਗਾਰ ਅਤੇ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਤਾਂ ਉਸ ਸਮੇਂ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਫ਼ਸਰਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਇਹ ਪ੍ਰਦਰਸ਼ਨ ਕਰਦੇ ਕਰਦੇ ਆਡੀਟੋਰੀਅਮ ਦੇ ਨਜ਼ਦੀਕ ਪਹੁੰਚ ਗਏ।
ਇਹ ਵੀ ਪੜ੍ਹੋ:ਜਲੰਧਰ: ਟਿਫਨ ਬੰਬ ਮਿਲਣ ਦੇ ਮਾਮਲੇ 'ਚ ਐੱਨ.ਆਈ.ਏ. ਦੀ ਵੱਡੀ ਕਾਰਵਾਈ, ਜਸਬੀਰ ਰੋਡੇ ਦਾ ਪੁੱਤਰ ਗ੍ਰਿਫ਼ਤਾਰ
ਇਥੇ ਜ਼ਿਕਰਯੋਗ ਹੈ ਕਿ ਇਥੇ ਦਸਮੇਸ਼ ਅਕੈਡਮੀ ਵਿਚ ਮੁੱਖ ਮੰਤਰੀ ਪੰਜਾਬ ਦਾ ਆਉਣ ਦਾ ਪ੍ਰੋਗਰਾਮ ਸੀ ਅਤੇ ਇਸ ਬਾਰੇ ਜਿਵੇਂ ਹੀ ਵਰਕਰਾਂ ਦਾ ਕਾਫ਼ਲਾ ਅੱਗੇ ਵੱਧਣ ਲੱਗਿਆ ਤਾਂ ਰਸਤੇ ਵਿਚ ਪੁਲਸ ਪ੍ਰਸਾਸਨ ਵਲੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਵਰਕਰਾਂ ਨੂੰ ਰੌਕ ਲਿਆ ਪਰ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ, ਜ਼ਿਲ੍ਹਾ ਜਰਨਲ ਸਕੱਤਰ ਵਰਿੰਦਰ ਸਿੰਘ, ਸਰਕਲ ਪ੍ਰਧਾਨ ਕਪਿਲ ਮਹਿੰਦਲੀ , ਬ੍ਰਾਂਚ ਪ੍ਰਧਾਨ ਮੱਖਣ ਸਿੰਘ, ਦਰਸਨ ਸਿੰਘ, ਅਮਨਦੀਪ, ਸੁਰਿੰਦਰ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇਨਲਿਸਟਮੈਂਟ,ਠੇਕਾ ਪ੍ਰਣਾਲੀ, ਆਊਟਸੋਰਸ, ਸੁਸਾਇਟੀਆਂ, ਕੰਪਨੀਆਂ ਆਦਿ ਕੈਟਾਗਿਰੀਆਂ ਤਹਿਤ ਪਿਛਲੇ 12-13 ਸਾਲਾਂ ਲਗਾਤਾਰ ਕੰਮ ਕਰਦੇ ਆ ਰਹੇ ਠੇਕਾ ਕਾਮਿਆ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ, ਉਥੇ ਹੀ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਬਣੇ ਸਰਕਾਰੀ ਮਹਿਕਮਿਆਂ ਨੂੰ ਕਾਰਪੋਰੇਟ ਘਰਣਿਆ ਦੀ ਅੰਨ੍ਹੀ ਲੁੱਟ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਜਿੱਥੇ ਪਹਿਲਾਂ ਤੋਂ ਲੱਗੇ ਕਾਮੇ ਬੇਰੁਜ਼ਗਾਰ ਹੋ ਜਾਣਗੇ ਉਥੇ ਹੀ ਪੜ੍ਹ-ਲਿਖ ਰਹੇ ਨੌਜਵਾਨ ਵਰਗ ਲਈ ਨੌਕਰੀਆਂ ਦੇ ਵਸੀਲੇ ਵੀ ਖ਼ਤਮ ਹੋ ਜਾਣਗੇ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਵੱਡੀ ਸੌਗਾਤ, ਕਰੋੜਾਂ ਦਾ ਕਰਜ਼ਾ ਕੀਤਾ ਮੁਆਫ਼
ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਮਹਿਕਮਿਆਂ ਦਾ ਨਿੱਜੀਕਰਣ ਬੰਦ ਕੀਤੀ ਜਾਵੇ, ਜਲ ਸਪਲਾਈ ਮਹਿਕਮੇ ਵਿਚ ਇਨਲਿਸਟਮੈਂਟ,ਠੇਕੇਦਾਰਾਂ,ਆਉਟਸੋਰਸਿੰਗ, ਕੰਪਨੀਆਂ, ਸੁਸਾਇਟੀਆਂ ਰਾਹੀ ਸੇਵਾਵਾਂ ਦੇ ਰਹੇ ਠੇਕਾ ਕਾਮਿਆਂ ਨੂੰ ਸਿੱਧੇ ਰੂਪ ਵਿਚ ਸਬੰਧਤ ਮਹਿਕਮੇ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ। ਨਵੇਂ ਖੇਤੀ ਅਤੇ ਲੇਬਰ ਕਾਨੂੰਨ ਰੱਦ ਕੀਤੇ ਜਾਣ। ਅੰਤ ਵਿਚ ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਠੇਕਾ ਕਾਮਿਆਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਅਤੇ ਸਮੂਹ ਮਹਿਕਮਿਆਂ ਦਾ ਨਿੱਜੀਕਰਣ ਬੰਦ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਸੰਘਰਸ਼ ਜਾਰੀ ਰੱਖਦੇ ਹੋਏ ਪਿੰਡਾਂ ਅਤੇ ਸ਼ਹਿਰਾਂ ਵਿਚ ਆਉਣ ਵਾਲੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕ ਦਾ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਹ ਵੀ ਪੜ੍ਹੋ: ਜਲੰਧਰ: ਹੁਣ ਜੇਲ੍ਹ ’ਚੋਂ ਨਵੇਂ ਨਾਂ ਨਾਲ ਚਲਾਇਆ ਜਾ ਰਿਹੈ ਸਪਾ ਸੈਂਟਰ, ਖੇਡੀ ਜਾ ਰਹੀ ਫਿਰ ਪੁਰਾਣੀ ਗੰਦੀ ਖੇਡ!
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।