Punjab Wrap Up: ਪੜ੍ਹੋ 28 ਫਰਵਰੀ ਦੀਆਂ ਵੱਡੀਆਂ ਖ਼ਬਰਾਂ

Thursday, Feb 28, 2019 - 05:39 PM (IST)

Punjab Wrap Up: ਪੜ੍ਹੋ 28 ਫਰਵਰੀ ਦੀਆਂ ਵੱਡੀਆਂ ਖ਼ਬਰਾਂ

ਜਲੰਧਰ (ਵੈੱਬ ਡੈਸਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ ਵਾਸੀਆਂ ਨੂੰ ਤੋਹਫਾ ਦਿੰਦੇ ਹੋਏ ਵੈਸਟ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਬੂਟਾ ਮੰਡੀ ਦੀ ਚਾਰਾ ਮੰਡੀ 'ਚ ਡਾ. ਭੀਮ ਰਾਓ ਅੰਬੇਡਕਰ ਦੇ ਨਾਂ 'ਤੇ ਸਰਕਾਰੀ ਗਰਲਜ਼ ਕਾਲਜ ਦਾ ਨੀਂਹ-ਪੱਥਰ ਰੱਖਿਆ। ਦੂਜੇ ਪਾਸੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਫਦ ਦੇ ਨਾਲ ਅੱਜ ਦਿੱਲੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।  ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਕੈਪਟਨ ਨੇ ਦਿੱਤਾ ਜਲੰਧਰ ਨੂੰ ਤੋਹਫਾ, ਸਰਕਾਰੀ ਕਾਲਜ ਦਾ ਕੀਤਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ ਵਾਸੀਆਂ ਨੂੰ ਤੋਹਫਾ ਦਿੰਦੇ ਹੋਏ ਵੈਸਟ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਬੂਟਾ ਮੰਡੀ ਦੀ ਚਾਰਾ ਮੰਡੀ 'ਚ ਡਾ. ਭੀਮ ਰਾਓ ਅੰਬੇਡਕਰ ਦੇ ਨਾਂ 'ਤੇ ਸਰਕਾਰੀ ਗਰਲਜ਼ ਕਾਲਜ ਦਾ ਨੀਂਹ-ਪੱਥਰ ਰੱਖਿਆ। 

ਲੋਕ ਸਭਾ ਚੋਣਾਂ: ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਤੇ ਅਕਾਲੀ ਦਲ ਦਾ ਵੱਡਾ ਐਲਾਨ
ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਫਦ ਦੇ ਨਾਲ ਅੱਜ ਦਿੱਲੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। 

ਕੈਪਟਨ ਖਿਲਾਫ ਅਕਾਲੀ ਦਲ ਪੰਜਾਬ ਭਰ 'ਚ ਮਨਾਏਗਾ 'ਵਿਸ਼ਵਾਸਘਾਤ ਦਿਵਸ'
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ 16 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ 'ਵਿਸ਼ਵਾਸਘਾਤ ਦਿਵਸ' ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਫਿਰੋਜ਼ਪੁਰ 'ਚ ਵਾਪਰੀ ਵੱਡੀ ਵਾਰਦਾਤ, ਕਾਂਗਰਸੀ ਆਗੂ ਨੂੰ ਗੋਲੀਆਂ ਨਾਲ ਭੁੰਨਿਆ (ਵੀਡੀਓ)
ਫਿਰੋਜ਼ਪੁਰ ਸ਼ਹਿਰ ਦੇ ਬਾਂਸੀ ਗੇਟ ਇਲਾਕੇ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕਾਂਗਰਸ ਆਗੂ ਪ੍ਰੀਤਮ ਸਿੰਘ ਦੀ ਗੋਲੀਆਂ ਮਾਰ ਕੇ ਹਤਿਆ ਕਰ ਦਿੱਤੀ। 

ਕੱਲ੍ਹ ਹੋਣ ਵਾਲੀ ਪੰਜਾਬ ਕੈਬਨਿਟ ਮੀਟਿੰਗ ਹੋਈ ਮੁਲਤਵੀ
ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।

ਕੈਪਟਨ ਦੀ ਕੇਂਦਰ ਨੂੰ ਅਪੀਲ, ਪਾਇਲਟ ਅਭਿਨੰਦਨ ਦੀ ਕਰਵਾਈ ਜਾਵੇ ਸੁਰੱਖਿਅਤ ਵਾਪਸੀ
ਪਾਕਿਸਤਾਨ 'ਚ ਫਸੇ ਵਿੰਗ ਕਮਾਂਡਰ ਅਭਿਨੰਦਨ ਨੂੰ ਭਾਰਤ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ।

ਭਾਰਤ-ਪਾਕਿ ਵਿਚਾਲੇ ਪੈਦਾ ਹੋਏ ਤਣਾਅ ਨੂੰ ਲੈ ਕੇ ਸਿੱਧੂ ਨੇ ਲਿਖੀ ਖੁੱਲ੍ਹੀ ਚਿੱਠੀ
26 ਫਰਵਰੀ ਨੂੰ ਭਾਰਤੀ ਫੌਜ ਵੱਲੋਂ ਪਾਕਿਸਤਾਨ 'ਚ 'ਏਅਰ ਸਟ੍ਰਾਈਕ' ਕਰਨ ਤੋਂ ਬਾਅਦ ਬੌਖਲਾਏ ਪਾਕਿਸਤਾਨ ਨੇ ਬੁੱਧਵਾਰ ਨੂੰ ਭਾਰਤੀ ਹਵਾਈ ਖੇਤਰ 'ਚ ਘੁਸਪੈਠ ਕੀਤੀ।

ਸਮਝੌਤਾ ਐਕਸਪ੍ਰੈੱਸ : ਪਾਕਿ ਨੇ ਆਪਣੇ ਹੀ ਲੋਕਾਂ ਲਈ ਬੰਦ ਕੀਤੇ ਦਰਵਾਜ਼ੇ
ਦਿਲੀ-ਲਾਹੌਰ ਵਿਚਾਲੇ ਚੱਲਣ ਵਾਲੀ ਪਾਕਿਸਤਾਨੀ ਭਾਰਤੀ ਸਾਂਝੀ ਰੇਲ ਗੱਡੀ ਸਮਝੌਤਾ ਐਕਸਪ੍ਰੈੱਸ ਨੂੰ ਪਾਕਿਸਤਾਨ ਰੇਲਵੇ ਵਲੋਂ ਅੱਜ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਗਿਆ ਹੈ। 

ਬਡਗਾਮ ਏਅਰ ਕਰੈਸ਼ 'ਚ ਸ਼ਹੀਦ ਹੋਇਆ ਚੰਡੀਗੜ੍ਹ ਦਾ ਜਵਾਨ (ਵੀਡੀਓ)
 ਇਕ ਪਾਸੇ ਜਿੱਥੇ ਦੇਸ਼ ਪਾਕਿਸਤਾਨ ਤੋਂ ਲਏ ਬਦਲੇ ਦਾ ਜਸ਼ਨ ਮਨਾ ਰਿਹਾ ਹੈ, ਉੱਥੇ ਚੰਡੀਗੜ੍ਹ 'ਚ ਉਸ ਜਵਾਨ ਦੇ ਘਰ ਮਾਤਮ ਪਸਰ ਗਿਆ, ਜਿਸ ਦਾ ਹੈਲੀਕਾਪਟਰ ਬੁੱਧਵਾਰ ਨੂੰ ਕਰੈਸ਼ ਹੋ ਗਿਆ।

ਜਿਸ ਦਾ ਠੁਕਰਾਇਆ ਸੀ ਰਿਸ਼ਤਾ, 16 ਸਾਲ ਬਾਅਦ ਉਸੇ ਨਾਲ ਲਏ ਫੇਰੇ
ਜੋ ਕਿਸਮਤ 'ਚ ਹੁੰਦਾ ਹੈ ਮਿਲਣਾ ਉਹੀਂ ਹੁੰਦਾ ਹੈ। ਇਹ ਉਦਾਹਰਨ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੌਲਾ 'ਚ ਸਿੱਧ ਹੋਣ ਦੀ ਸੂਚਨਾ ਮਿਲੀ ਹੈ। 


author

rajwinder kaur

Content Editor

Related News