Punjab Wrap Up : ਪੜ੍ਹੋ ਦਿਨ ਭਰ ਦੀਆਂ 10 ਵੱਡੀਆਂ ਖ਼ਬਰਾਂ

02/05/2019 5:52:59 PM

ਜਲੰਧਰ (ਵੈੱਬ ਡੈਸਕ) : 17ਵੀਆਂ ਲੋਕ ਸਭਾ ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਹਰ ਇਕ ਸਿਆਸੀ ਪਾਰਟੀ ਨੇ ਆਪਣੀ ਕਮਰ ਕੱਸ ਲਈ ਹੈ। ਚੋਣਾਂ ਦੇ ਮੱਡੇਨਜ਼ਰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਵੀ ਸੰਗਰੂਰ ਸੀਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਦੂਜੇ ਪਾਸੇ ਬਠਿੰਡਾ ਲੋਕ ਸਭਾ ਚੋਣਾਂ 'ਚ ਇਸ ਵਾਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਲਈ ਜਿੱਤਣਾ ਇੰਨਾ ਆਸਾਨ ਨਹੀਂ ਹੈ, ਕਿਉਂਕਿ ਇਸ ਵਾਰ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸੁਖਪਾਲ ਖਹਿਰਾ ਵੀ ਬਠਿੰਡਾ ਤੋਂ ਚੋਣ ਲੜਨ ਦੀਆਂ ਤਿਆਰੀਆਂ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਐਮਾਜ਼ੋਨ ਤੋਂ ਬਾਅਦ ਫਲਿੱਪਕਾਰਟ ਨੇ ਫਲੌਰ ਮੈਟ 'ਤੇ ਛਾਪੀ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ (ਵੀਡੀਓ)     

ਆਨਲਾਈਨ ਸ਼ਾਪਿੰਗ ਕੰਪਨੀ ਫਲਿੱਪਕਾਰਟ ਵੱਲੋਂ ਫਲੌਰ ਮੈਟ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕੰਪਨੀ ਵਿਰੁੱਧ ਕਾਰਵਾਈ ਨੂੰ ਲੈ ਕੇ ਵੀ ਮੰਗ ਉਠ ਰਹੀ ਹੈ। ਇਸ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਜਿਹੀ ਘਿਣਾਉਣੀ ਹਰਕਤ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਏਗੀ


ਬਹਿਬਲ ਕਲਾਂ ਗੋਲੀ ਕਾਂਡ 'ਤੇ ਸਿਮਰਨਜੀਤ ਮਾਨ ਦਾ ਵੱਡਾ ਬਿਆਨ

ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਨੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬੋਲਦੇ ਹੋਏ ਕਿਹਾ ਹੈ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਸਿੱਖਾਂ 'ਤੇ ਤਸ਼ੱਦਦ ਕੀਤਾ ਗਿਆ ਹੈ , ਇਸ ਦਾ ਖੁਲਾਸਾ ਪੰਜਾਬ ਸਰਕਾਰ ਵਲੋਂ ਬਣਾਈ ਗਈ ਐੱਸ. ਆਈ. ਟੀ. ਨੇ ਵੀ ਕੀਤਾ ਹੈ। 

'ਲਿਵ ਇਨ ਰਿਲੇਸ਼ਨਸ਼ਿਪ' ਦਾ ਖੌਫਨਾਕ ਅੰਜਾਮ, ਪ੍ਰੇਮੀ ਜੋੜੇ ਨੇ ਬੱਚਿਆਂ ਸਣੇ ਖਾਧਾ ਜ਼ਹਿਰ (ਵੀਡੀਓ)
ਬਟਾਲਾ ਦੇ ਪਿੰਡ ਬਹਾਦਰ ਹੁਸੈਨ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਇਕ ਜੋੜੇ ਨੇ ਆਪਣੇ ਦੋ ਬੱਚਿਆਂ ਸਣੇ ਜ਼ਹਿਰ ਖਾ ਲਿਆ। ਦੋਵਾਂ ਬੱਚਿਆਂ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ , ਜਦਕਿ ਪ੍ਰੇਮੀ ਜੋੜੇ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਖਹਿਰਾ, ਮਨਪ੍ਰੀਤ ਅਤੇ ਹਰਸਿਮਰਤ, ਬਠਿੰਡਾ 'ਚ ਕਿਸਦੀ ਬੋਲੇਗੀ ਤੂਤੀ (ਵੀਡੀਓ)      
ਬਠਿੰਡਾ ਲੋਕ ਸਭਾ ਚੋਣਾਂ ਵਿਚ ਇਸ ਵਾਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਲਈ ਜਿੱਤਣਾ ਇੰਨਾ ਆਸਾਨ ਨਹੀਂ ਹੈ। ਕਿਉਂਕਿ ਇਸ ਵਾਰ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸੁਖਪਾਲ ਖਹਿਰਾ ਵੀ ਬਠਿੰਡਾ ਤੋਂ ਚੋਣ ਲੜਨ ਦੀਆਂ ਤਿਆਰੀਆਂ ਵੱਟੀ ਬੈਠੇ ਹਨ।   

18 ਕੇਸਾਂ 'ਚ ਸ਼ਾਮਲ ਗੈਂਗਸਟਰ ਚੰਨਾ ਹੁਸ਼ਿਆਰਪੁਰੀਆ ਚੜ੍ਹਿਆ ਪੁਲਸ ਅੜਿੱਕੇ
ਜਲੰਧਰ ਪੁਲਸ ਅਤੇ ਹੁਸ਼ਿਆਰਪੁਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਾਂਝੇ ਆਪਰੇਸ਼ਨ ਤਹਿਤ ਗੈਂਗਸਟਰ ਚੰਨਾ ਹੁਸ਼ਿਆਰਪੁਰੀਆ ਨੂੰ ਗ੍ਰਿਫਤਾਰ ਕਰਨ 'ਚ ਕਾਊਂਟਰ ਇੰਟੈਲੀਜੈਂਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਚੰਨਾ ਦੀ ਗ੍ਰਿਫਤਾਰੀ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਹੁਸ਼ਿਆਰਪੁਰ ਸਥਿਤ ਉਸ ਦੇ ਘਰੋਂ ਕੀਤੀ ਗਈ ਹੈ। 

ਹਿਮਾਚਲੀ ਵਿਦਿਆਰਥਣ ਦੀ 'ਪੰਜਾਬੀ ਪਾਠਸ਼ਾਲਾ'
ਤੁਸੀਂ ਕਈ ਤਰ੍ਹਾਂ ਦੀਆਂ ਪਾਠਸ਼ਲਾਵਾਂ ਦੇਖੀਆਂ ਹੋਣਗੀਆਂ ਪਰ ਅੱਜ ਅਸੀਂ ਤੁਹਾਨੂੰ ਦਰੱਖਤ ਵਾਲੀ ਵੱਖਰੀ ਹੀ ਪਾਠਸ਼ਾਲਾ ਬਾਰੇ ਦੱਸਣ ਜਾ ਰਹੇ ਹਾਂ। ਇਸ ਪਾਠਸ਼ਾਲਾ 'ਚ ਨਾ ਤਾਂ ਦਾਖਲਾ ਫੀਸ ਲੱਗਦੀ ਹੈ ਅਤੇ ਨਾ ਹੀ ਕੋਈ ਟਿਊਸ਼ਨ ਫੀਸ ਲੱਗਦੀ ਹੈ। ਬੱਸ ਇਨ੍ਹਾਂ ਮਾਸੂਮਾਂ ਦੀ ਮੁਸਕੁਰਾਹਟ ਹੀ ਅਧਿਆਪਕਾਂ ਦਾ ਮਿਹਨਤਾਨਾ ਲੱਗਦਾ ਹੈ।

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਟਕਸਾਲੀ ਨੇਤਾਵਾਂ ਵੱਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਅੱਜ ਉਸ ਸਮੇਂ ਹੋਰ ਬਲ ਮਿਲ ਗਿਆ ਜਦੋਂ ਸਾਬਕਾ ਡਿਪਟੀ ਮੇਅਰ ਬੀਰ ਦਵਿੰਦਰ ਇਸ ਪਾਰਟੀ 'ਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੂਰਾ ਨੇ ਦੱਸਿਆ ਬੀਰ ਦਵਿੰਦਰ  ਦੇ ਆਉਣ ਨਾਲ ਪਾਰਟੀ ਨੂੰ ਕਾਫੀ ਫਾਇਦਾ ਹੋਵੇਗਾ।

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਨੇ ਕੀਤਾ ਵੱਡਾ ਖੁਲਾਸਾ      
ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸਿੰਘ ਸ਼ਰਮਾ ਵਲੋਂ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਕੀਤੇ ਜਾ ਰਹੇ ਹਨ, ਜਿਸ ਕਾਰਨ ਕਈ ਪੁਲਸ ਅਧਿਕਾਰੀ ਸ਼ੱਕ ਦੇ ਘੇਰੇ 'ਚ ਆ ਗਏ ਹਨ।  

23 ਸਾਲਾ ਮੁਟਿਆਰ ਵਲੋਂ ਬਜ਼ੁਰਗ ਨਾਲ ਵਿਆਹ ਕਰਾਉਣ ਦੇ ਮਾਮਲੇ 'ਚ ਆਇਆ ਨਵਾਂ ਮੋੜ
ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਬਜ਼ੁਰਗ ਅਤੇ ਨੌਜਵਾਨ ਕੁੜੀ ਦੇ ਵਿਆਹ ਕਰਵਾਉਣ ਦੀਆਂ ਵਾਇਰਲ ਹੋਈਆਂ ਤਸਵੀਰਾਂ ਦੀ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਇਹ ਆਖਿਆ ਜਾ ਰਿਹਾ ਸੀ ਕਿ ਬਜ਼ੁਰਗ ਵਲੋਂ ਇਹ ਵਿਆਹ ਆਪਣੇ ਪੁੱਤਰ ਅਤੇ ਉਕਤ ਲੜਕੀ ਨੂੰ ਇਕੱਠਿਆ ਰੱਖਣ ਲਈ ਕਰਵਾਇਆ ਗਿਆ ਹੈ। 

ਭਗਵੰਤ ਮਾਨ ਨੂੰ ਟੱਕਰ ਦੇਣ ਲਈ ਬੀਬੀ ਭੱਠਲ ਨੇ ਖਿੱਚੀ ਤਿਆਰੀ
17ਵੀਆਂ ਲੋਕ ਸਭਾ ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਹਰ ਇਕ ਸਿਆਸੀ ਪਾਰਟੀ ਨੇ ਆਪਣੀ ਕਮਰ ਕੱਸ ਲਈ ਹੈ। ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਵੀ ਸੰਗਰੂਰ ਸੀਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਬੀ ਭੱਠਲ ਭਗਵੰਤ ਮਾਨ ਵਿਰੁੱਧ ਚੋਣ ਲੜਨ ਲਈ ਤਿਆਰ ਹਨ।


Anuradha

Content Editor

Related News