Punjab Wrap Up : ਪੜ੍ਹੋ 13 ਫਰਵਰੀ ਦੀਆਂ ਵੱਡੀਆਂ ਖ਼ਬਰਾਂ

02/13/2019 5:07:41 PM

ਜਲੰਧਰ (ਵੈੱਬ ਡੈਸਕ) : ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਨੇ ਅੱਜ ਭੋਲਾ ਡਰੱਗ ਰੈਕੇਟ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਕਰ ਦਿੱਤਾ ਹੈ। ਦੂਜੇ ਪਾਸੇ ਬੀਤੇ ਦਿਨੀਂ ਲੁਧਿਆਣਾ ਦੇ ਦਾਖਾ ਹਲਕੇ 'ਚ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ 3 ਮੁਲਜ਼ਮਾਂ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉਧਰ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਹੰਗਾਮੇਦਾਰ ਹੋਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪੰਜਾਬ ਵਿਧਾਨ ਸਭਾ 'ਚ ਅਕਾਲੀਆਂ ਵਲੋਂ ਅਧਿਆਪਕਾਂ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਸਪੀਕਰ ਵਲੋਂ ਅਕਾਲੀਆਂ ਦਾ ਮਤਾ ਰੱਦ ਕਰਨ 'ਤੇ ਬਿਕਰਮ ਸਿੰਘ ਮਜੀਠੀਆ ਸਮੇਤ ਮਸੂਚੀ ਅਕਾਲੀ ਲੀਡਰਸ਼ਿਪ ਨੇ ਅਧਿਆਪਕਾਂ 'ਤੇ ਪੰਜਾਬ ਪੁਲਸ ਵਲੋਂ ਕੀਤੇ ਗਏ ਲਾਠੀਚਾਰਜ ਦਾ ਵਿਰੋਧ ਕਰਦੇ ਹੋਏ ਸਦਨ ਦਾ ਵਾਕਆਊਟ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਡਰੱਗਜ਼ ਰੈਕੇਟ ਮਾਮਲੇ 'ਚ ਜਗਦੀਸ਼ ਭੋਲਾ ਨੂੰ 10 ਸਾਲ ਦੀ ਸਜ਼ਾ
ਮੋਹਾਲੀ ਦੀ ਸੀ .ਬੀ. ਆਈ. ਅਦਾਲਤ ਨੇ ਭੋਲਾ ਡਰੱਗ ਰੈਕੇਟ ਦੇ ਮਾਮਲੇ 'ਚ ਸੁਣਵਾਈ ਕਰਦੇ ਹੋਏ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਜਗਦੀਸ਼ ਭੋਲਾ ਨੂੰ ਸੀ. ਬੀ. ਆਈ. ਕੋਰਟ ਵੱਲੋਂ 3 ਕੇਸਾਂ 'ਚ ਦੋਸ਼ੀ ਕਰਾਰ ਦੇਣ ਤੋਂ ਬਾਅਦ 10 ਸਾਲ ਦੀ ਸਜ਼ਾ ਸੁਣਾਈ ਗਈ ਹੈ।

 ਲੁਧਿਆਣਾ ਗੈਂਗਰੇਪ ਮਾਮਲਾ : 3 ਮੁਲਜ਼ਮ 7 ਦਿਨਾਂ ਦੇ ਪੁਲਸ ਰਿਮਾਂਡ 'ਤੇ
ਬੀਤੇ ਸ਼ਨੀਵਾਰ ਰਾਤ ਲੁਧਿਆਣਾ ਦੇ ਦਾਖਾ 'ਚ ਇਕ ਲੜਕੀ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਸਣੇ ਤਿੰਨ ਦੋਸ਼ੀਆਂ ਨੂੰ ਬੁੱਧਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 7 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ।

ਡਰੱਗਜ਼ ਰੈਕੇਟ ਮਾਮਲੇ 'ਚ ਜਗਦੀਸ਼ ਭੋਲਾ ਦੋਸ਼ੀ ਕਰਾਰ (ਵੀਡੀਓ)
ਮੋਹਾਲੀ ਦੀ ਸੀ .ਬੀ. ਆਈ. ਅਦਾਲਤ ਨੇ ਭੋਲਾ ਡਰੱਗ ਰੈਕੇਟ ਦੇ ਮਾਮਲੇ 'ਚ ਸੁਣਵਾਈ ਕਰਦੇ ਹੋਏ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। 

ਲੁਧਿਆਣਾ ਗੈਂਗਰੇਪ ਦੇ ਮੁਲਜ਼ਮਾਂ 'ਤੇ ਜੁੱਤੀਆਂ ਨਾਲ ਹਮਲਾ
ਲੁਧਿਆਣਾ ਗੈਂਗਰੇਪ ਦੇ ਆਰੋਪੀਆਂ 'ਤੇ ਜੁੱਤੀਆਂ ਨਾਲ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਰੇਪ ਕਰਨ ਵਾਲੇ ਆਰੋਪੀ ਦੇ ਜੁੱਤੀ ਵੱਜੀ ਹੈ, ਜਿਸ ਨੇ ਆਪਣੇ 10 ਹੋਰ ਸਾਥੀਆਂ ਨਾਲ ਮਿਲ ਕੇ ਲੜਕੀ ਨਾਲ ਬਲਾਤਕਾਰ ਕੀਤਾ ਸੀ। 

ਨੂੰਹ ਨਾਲ ਨਾਜਾਇਜ਼ ਸਬੰਧ ਰੱਖਣ ਵਾਲੇ ਪਿਓ ਨੇ ਪੁੱਤ ਨੂੰ ਟੋਟੇ-ਟੋਟੇ ਕਰਕੇ ਛੱਪੜ ’ਚ ਸੁੱਟਿਆ (ਵੀਡੀਓ)
ਫਰੀਦਕੋਟ ਦੇ ਪਿੰਡ ਦੱਬੜੀਖਾਨਾ 'ਚ ਬੀਤੀ ਰਾਤ ਕਲਯੁਗੀ ਪਿਤਾ ਵਲੋਂ ਬੇਰਹਿਮੀ ਨਾਲ ਪੁੱਤ ਦਾ ਕਤਲ ਕੀਤੇ ਜਾਣ ਦੀ ਵਾਰਦਾਤ ਸਾਹਮਣੇ ਆਈ ਹੈ।

ਵਿਧਾਨ ਸਭਾ 'ਚ ਗੂੰਜਿਆ ਅਧਿਆਪਕਾਂ ਦਾ ਮੁੱਦਾ, ਅਕਾਲੀਆਂ ਤੇ 'ਆਪ' ਵੱਲੋਂ ਵਾਕਆਊਟ (ਵੀਡੀਓ)
ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਹੰਗਾਮੇਦਾਰ ਹੋਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪੰਜਾਬ ਵਿਧਾਨ ਸਭਾ 'ਚ ਅਕਾਲੀਆਂ ਵਲੋਂ ਅਧਿਆਪਕਾਂ ਦਾ ਮੁੱਦਾ ਚੁੱਕਿਆ ਗਿਆ।

ਬਹਿਬਲ ਕਲਾਂ ਗੋਲੀ ਕਾਂਡ 'ਚ ਸਾਬਕਾ ਇੰਸਪੈਕਟਰ ਪਰਦੀਪ ਸਿੰਘ ਨੂੰ ਹਾਈਕੋਰਟ ਤੋਂ ਰਾਹਤ
ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਾਬਕਾ ਇੰਸਪੈਕਟਰ ਪਰਦੀਪ ਸਿੰਘ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪਰਦੀਪ ਸਿੰਘ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ।

ਲੁਧਿਆਣਾ ਗੈਂਗਰੇਪ ਮਾਮਲੇ 'ਤੇ ਮੁੱਖ ਮੰਤਰੀ ਦਾ ਵੱਡਾ ਬਿਆਨ
ਲੰਘੇ ਸ਼ਨੀਵਾਰ ਦੀ ਰਾਤ ਦਾਖਾ ਹਲਕੇ ਵਿਚ ਇਕ ਲੜਕੀ ਨੂੰ ਬੰਧਕ ਬਣਾ ਕੇ 10-11 ਨੌਜਵਾਨਾਂ ਵਲੋਂ ਸਮੂਹਿਕ ਬਲਾਤਕਾਰ ਦੇ ਦਿਲ ਦਹਿਲਾਉਣ ਵਾਲੇ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਦ ਹੀ ਚੀਫ ਜਸਟਿਸ ਕੋਲ ਚੁੱਕਣ ਦੀ ਗੱਲ ਆਖੀ ਹੈ। 

ਲੁਧਿਆਣਾ ਗੈਂਗਰੇਪ ਮਾਮਲੇ 'ਚ ਤੀਜਾ ਮੁਲਜ਼ਮ ਗ੍ਰਿਫਤਾਰ
ਪੰਜਾਬ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਲੁਧਿਆਣਾ 'ਚ ਹੋਏ ਗੈਂਗਰੇਪ ਦੇ ਮਾਮਲੇ ਵਿਚ ਪੁਲਸ ਨੂੰ ਤੀਜੀ ਸਫਲਤਾ ਹੱਥ ਲੱਗੀ ਹੈ। ਪੁਲਸ ਨੇ ਸੁਰਮੂ ਨਾਂ ਦੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਕਾਰ ਅਤੇ ਟੈਂਕਰ ਦੀ ਜ਼ਬਰਦਸਤ ਟੱਕਰ, 3 ਦੀ ਮੌਤ (ਤਸਵੀਰਾਂ)
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ 'ਤੇ ਪੈਂਦੇ ਪਿੰਡ ਭਲਾਈ ਆਨਾ ਵਿਖੇ ਕਾਰ ਅਤੇ ਤੇਲ ਨਾਲ ਭਰੇ ਟੈਂਕਰ ਦੀ ਭਿਆਨਕ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।


rajwinder kaur

Content Editor

Related News