Punjab Wrap Up: ਪੜ੍ਹੋ 14 ਫਰਵਰੀ ਦੀਆਂ ਵੱਡੀਆਂ ਖ਼ਬਰਾਂ
Thursday, Feb 14, 2019 - 05:36 PM (IST)
ਜਲੰਧਰ (ਵੈੱਬ ਡੈਸਕ) : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਇਕ ਐੱਚ. ਐੱਸ. ਫੂਲਕਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਹੱਕ 'ਚ ਨਿੱਤਰ ਆਏ ਹਨ। ਦੂਜੇ ਪਾਸੇ ਪੰਜਾਬ ਦੇ ਨਵੇਂ ਚੁਣੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਗਿਆ ਹੈ ਕਿ ਲੁਧਿਆਣਾ ਗੈਂਗਰੇਪ ਮਾਮਲੇ 'ਚ ਸ਼ਾਮਲ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਪੰਜਾਬ ਬਜਟ ਸੈਸ਼ਨ : ਵਿਧਾਨ ਸਭਾ ਬਾਹਰ ਮਜੀਠੀਆ ਨੇ ਲਾਈ 'ਸਮਾਰਟਫੋਨਾਂ' ਦੀ ਹੱਟੀ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਦੇ ਬਾਹਰ ਡੰਮੀ ਸਮਾਰਟਫੋਨਾਂ ਦੀ ਹੱਟੀ ਲਾ ਦਿੱਤੀ। ਉਨ੍ਹਾਂ ਨੇ ਕਾਂਗਰਸੀ ਆਗੂ ਫਤਿਹਜੰਗ ਬਾਜਵਾ ਨੂੰ ਵੀ ਸਮਾਰਟਫੋਨ ਲੈਣ ਦਾ ਆਫਰ ਕੀਤਾ
ਸ਼੍ਰੋਮਣੀ ਕਮੇਟੀ ਚੋਣਾਂ 'ਤੇ ਫੂਲਕਾ ਦੇ ਹੱਕ 'ਚ ਨਿੱਤਰੇ ਕੈਪਟਨ-ਸਿੱਧੂ (ਵੀਡੀਓ)
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਇਕ ਐੱਚ. ਐੱਸ. ਫੂਲਕਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਹੱਕ 'ਚ ਨਿੱਤਰ ਆਏ ਹਨ।
ਨੂੰਹ ਮਾਰ ਕੇ ਨੱਪੀ ਤੂੜੀ ਵਾਲੇ ਕੋਠੇ ’ਚ, ਵਟਸਐਪ ’ਤੇ ਪਾਇਆ ਲਾਪਤਾ ਦਾ ਸਟੇਟਸ (ਤਸਵੀਰਾਂ)
ਪਿੰਡ ਨੰਗਲਾ ਵਿਖੇ ਆਪਣੀ ਨੂੰਹ ਨੂੰ ਮਾਰ ਕੇ ਘਰ 'ਚ ਦੱਬਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਸ ਦੀ ਗੁੰਮਸ਼ੁਦਗੀ ਦਾ ਸਟੇਟਸ ਪਾਉਣ ਵਾਲਾ ਸਹੁਰਾ ਪਰਿਵਾਰ ਆਖਰਕਾਰ ਕਾਨੂੰਨ ਦੇ ਸ਼ਿਕੰਜੇ 'ਚ ਆ ਹੀ ਗਿਆ ਹੈ।
ਲੁਧਿਆਣਾ ਗੈਂਗਰੇਪ ਮਾਮਲੇ 'ਚ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕੀਤੇ ਵੱਡੇ ਖੁਲਾਸੇ (ਵੀਡੀਓ)
ਲੁਧਿਆਣਾ ਗੈਂਗਰੇਪ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਪੁਲਸ ਨੇ ਅੱਜ ਕਾਬੂ ਕਰ ਲਿਆ ਹੈ, ਜਿਸ ਦੇ ਸਬੰਧ 'ਚ ਪੰਜਾਬ ਦੇ ਨਵੇਂ ਚੁਣੇ ਗਏ ਡੀ.ਜੀ.ਪੀ ਦਿਨਕਰ ਗੁਪਤਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ।
'ਭੋਲਾ' ਡਰੱਗ ਮਾਮਲੇ 'ਚ 2012 ਤੋਂ ਲੈ ਕੇ ਜਾਣੋ ਹੁਣ ਤੱਕ ਵਾਪਰੀ ਨਿੱਕੀ-ਨਿੱਕੀ ਗੱਲ
ਸਾਲ 2013 'ਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਆਏ ਕੌਮਾਂਤਰੀ ਸਿੰਥੈਟਿਕ ਡਰੱਗ ਸਮੱਗਲਿੰਗ ਕੇਸ 'ਚ ਬੁੱਧਵਾਰ ਨੂੰ ਸੀ. ਬੀ. ਆਈ. ਅਦਾਲਤ ਵਲੋਂ ਫੈਸਲਾ ਸੁਣਾ ਦਿੱਤਾ ਗਿਆ ਹੈ।
ਲੁਧਿਆਣਾ ਗੈਂਗਰੇਪ ਦੀ ਪੀੜਤਾ ਬਹੁਤ ਹਿੰਮਤੀ, ਮਿਲਣਾ ਚਾਹੀਦੈ ਸਨਮਾਨ : ਰਵਨੀਤ ਬਿੱਟੂ (ਵੀਡੀਓ)
ਲੁਧਿਆਣਾ 'ਚ ਲੜਕੀ ਨਾਲ ਹੋਏ ਸਮੂਹਕ ਬਲਾਤਕਾਰ ਦੇ ਮਾਮਲੇ 'ਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਡੀ. ਆਈ. ਜੀ. ਆਰ. ਐੱਸ. ਖਟੜਾ ਨੇ ਇੱਥੇ ਵੀਰਵਾਰ ਨੂੰ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਕਿਸੇ ਵੀ ਸੂਰਤ 'ਚ ਬਖਸ਼ਿਆ ਨਹੀਂ ਜਾਵੇਗਾ।
ਲੁਧਿਆਣਾ ਗੈਂਗਰੇਪ ਮਾਮਲੇ 'ਤੇ ਭਗਵੰਤ ਮਾਨ ਦਾ ਪ੍ਰਤੀਕਰਮ (ਵੀਡੀਓ)
ਸੰਗਰੁਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਲੁਧਿਆਣਾ 'ਚ ਹੋਏ ਗੈਂਗਰੇਪ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਕਾਨੂੰਨੀ ਦੀ ਸਥਿਤੀ ਵਿਗੜ ਚੁੱਕੀ ਹੈ।
ਮੇਰੇ ਸਾਥੀਆਂ ਨੇ ਵੀ ਮਤੇ ਦਾ ਵਿਰੋਧ ਕੀਤਾ, ਬੜਾ ਅਫਸੋਸ ਹੋਇਆ : ਫੂਲਕਾ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਇਕ ਐੱਚ. ਐੱਸ. ਫੂਲਕਾ ਵਲੋਂ ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ
ਗੈਂਗਰੇਪ ਮਾਮਲੇ 'ਤੇ ਵੱਡੇ ਬਾਦਲ ਨੇ ਘੇਰੀ 'ਕੈਪਟਨ ਸਰਕਾਰ' (ਵੀਡੀਓ)
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੁਧਿਆਣਾ 'ਚ ਹੋਏ ਸਮੂਹਕ ਬਲਾਤਕਾਰ ਦੇ ਮਾਮਲੇ 'ਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ, ਜੋ ਉਸ ਨੂੰ ਕੈਪਟਨ ਸਰਕਾਰੀ ਮਿਲੀ ਹੈ।
ਪੰਜਾਬ ਬਜਟ ਸੈਸ਼ਨ : ਐੱਸ. ਜੀ. ਪੀ. ਸੀ. ਚੋਣਾਂ ਦੇ ਮੁੱਦੇ 'ਤੇ ਅਕਾਲੀਆਂ ਦਾ ਹੰਗਾਮਾ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਐੱਸ. ਜੀ. ਪੀ. ਸੀ. ਚੋਣਾਂ ਦੇ ਮੁੱਦੇ ਨੂੰ ਲੈ ਕੇ ਅਕਾਲੀਆਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।