Punjab Wrap Up: ਪੜ੍ਹੋ 15 ਫਰਵਰੀ ਦੀਆਂ ਵੱਡੀਆਂ ਖ਼ਬਰਾਂ
Friday, Feb 15, 2019 - 05:50 PM (IST)
ਜਲੰਧਰ (ਵੈੱਬ ਡੈਸਕ) : ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਹਮਲੇ ਦੀ ਨਿਖੇਧੀ ਕਰਦਿਆਂ ਕੈਪਟਨ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਬਾਜਵਾ ਨੂੰ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਉਸ ਦੀ ਹਿੰਮਤ ਹੈ ਤਾਂ ਪੰਜਾਬ 'ਚ ਵੜ ਕੇ ਦਿਖਾਵੇ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਦੀਆਂ ਅਜਿਹੀਆਂ ਹਰਕਤਾਂ ਹੁਣ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਦੂਜੇ ਪਾਸੇ ਜੰਮੂ-ਕਸ਼ਮੀਰ 'ਚ ਅਲਰਟ ਜਾਰੀ ਕੀਤਾ ਗਿਆਈ ਹੈ ਅਤੇ ਪੰਜਾਬ-ਜੰਮੂ ਬਾਰਡਰ ਨੂੰ ਵੀ ਪਠਾਨਕੋਟ ਪੁਲਸ ਵਲੋਂ ਸੀਲ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਪੁਲਵਾਮਾ ਅੱਤਵਾਦੀ ਹਮਲੇ 'ਚ ਦੀਨਾਨਗਰ ਦਾ ਜਵਾਨ ਸ਼ਹੀਦ, ਘਰ 'ਚ ਛਾਇਆ ਮਾਤਮ (ਵੀਡੀਓ)
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ 'ਚ 40 ਤੋਂ ਜ਼ਿਆਦਾ ਸੀ. ਆਰ. ਪੀ. ਐੱਫ. ਦੇ ਜਵਾਨ ਸ਼ਹੀਦ ਹੋ ਗਏ, ਜਿਨ੍ਹਾਂ 'ਚ ਦੀਨਾਨਗਰ ਦੇ ਆਰੀਅ ਨਗਰ ਦਾ ਰਹਿਣ ਵਾਲਾ ਮਨਿੰਦਰ ਸਿੰਘ ਵੀ ਸ਼ਾਮਲ ਸੀ।
ਕਸ਼ਮੀਰ 'ਚ ਅੱਤਵਾਦੀ ਹਮਲੇ ਕਾਰਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
ਕਸ਼ਮੀਰ 'ਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਕਾਰਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਕੈਪਟਨ ਦੀ ਪਾਕਿ ਫੌਜ ਮੁਖੀ ਨੂੰ ਵੰਗਾਰ, 'ਹਿੰਮਤ ਹੈ ਤਾਂ ਪੰਜਾਬ 'ਚ ਵੜ ਕੇ ਦਿਖਾਵੇ' (ਵੀਡੀਓ)
ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਪੁਲਵਾਮਾ ਹਮਲੇ ਤੋਂ ਬਾਅਦ ਪੰਜਾਬ-ਜੰਮੂ ਬਾਰਡਰ ਸੀਲ (ਵੀਡੀਓ)
ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਿਥੇ ਜੰਮੂ-ਕਸ਼ਮੀਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ, ਉਥੇ ਹੀ ਦੂਜੇ ਪਾਸੇ ਪੰਜਾਬ-ਜੰਮੂ ਬਾਰਡਰ ਨੂੰ ਵੀ ਪਠਾਨਕੋਟ ਪੁਲਸ ਵਲੋਂ ਸੀਲ ਕਰ ਦਿੱਤਾ ਗਿਆ ਹੈ।
ਪੁਲਵਾਮਾ ਹਮਲੇ 'ਤੇ ਨਵਜੋਤ ਸਿੱਧੂ ਦਾ ਗੋਲ-ਮੋਲ ਜਵਾਬ (ਵੀਡੀਓ)
ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਵਿਚ ਪਾਕਿਸਤਾਨ ਖਿਲਾਫ ਰੋਹ ਦੇਖਣ ਨੂੰ ਮਿਲ ਰਿਹਾ ਹੈ, ਅੱਤਵਾਦੀਆਂ ਅਤੇ ਪਾਕਿਸਤਾਨ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਇਸ ਦੁੱਖਦਾਈ ਘਟਨਾ 'ਤੇ ਗੋਲ-ਮੋਲ ਜਵਾਬ ਦਿੱਤਾ ਹੈ।
ਕੈਪਟਨ ਨੂੰ ਘਰ 'ਚ ਚੁਣੌਤੀ, ਅਕਾਲੀ ਦਲ ਨੂੰ ਚਿਹਰੇ ਦੀ ਲੋੜ
ਬਠਿੰਡਾ ਤੋਂ ਬਾਅਦ ਪੰਜਾਬ ਦੀ ਦੂਸਰੀ ਸਭ ਤੋਂ ਹਾਈ-ਪ੍ਰੋਫਾਈਲ ਸੀਟ ਪਟਿਆਲਾ ਮੰਨੀ ਜਾ ਰਹੀ ਹੈ ਕਿਉਂਕਿ ਇਸ ਸੀਟ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦਾ ਕਬਜ਼ਾ ਰਿਹਾ ਹੈ।
ਪਾਕਿਸਤਾਨ ਦੇ ਵਕੀਲ ਬਣ ਕੇ ਸਾਹਮਣੇ ਆਏ ਨਵਜੋਤ ਸਿੱਧੂ : ਚੁੱਘ (ਵੀਡੀਓ)
ਕੈਬਨਿਟ ਮੰਤਰੀ ਨਵਜੋਤ ਸਿੱਧੂ ਵਲੋਂ ਪੁਲਵਾਮਾ ਹਮਲੇ 'ਤੇ ਦਿੱਤੇ ਗਏ ਬਿਆਨ ਦੀ ਭਾਜਪਾ ਨੇ ਨਿੰਦਾ ਕੀਤੀ ਹੈ। ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਪਾਕਿਸਤਾਨ ਪ੍ਰੇਮ ਦੇਸ਼ ਦੇ ਸ਼ਹੀਦਾਂ ਦੇ ਜ਼ਖਮਾਂ 'ਤੇ ਨਮਕ ਛਿੜਕਣ ਵਾਲਾ ਹੈ।
ਜੱਫੀਆਂ ਪਾਉਣ ਵਾਲਾ ਸਿੱਧੂ ਮੰਗੇ ਪਾਕਿ ਤੋਂ ਜਵਾਬ : ਦਲਬੀਰ ਕੌਰ (ਵੀਡੀਓ)
ਬੀਤੇ ਦਿਨ ਅੱਤਵਾਦੀਆਂ ਵਲੋਂ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਕਾਫਲੇ 'ਤੇ ਹਮਲਾ ਕੀਤਾ ਗਿਆ, ਜਿਸ ਕਾਰਨ 44 ਦੇ ਕਰੀਬ ਜਵਾਨ ਸ਼ਹੀਦ ਹੋ ਗਏ।
ਕਾਂਗਰਸ ਨੇ ਵੀ ਖਿੱਚੀ ਐੱਸ. ਜੀ. ਪੀ. ਸੀ. ਚੋਣਾਂ ਦੀ ਤਿਆਰੀ!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦੇ ਹੋਏ ਸੱਤਾਧਾਰੀ ਕਾਂਗਰਸ ਨੇ ਵੀਰਵਾਰ ਨੂੰ ਐੱਸ. ਜੀ. ਪੀ. ਸੀ. ਚੋਣਾਂ ਵਿਚ ਸ਼ਮੂਲੀਅਤ ਕਰਨ ਦੀ ਗੱਲ ਆਖੀ ਹੈ।
ਅਰੂਸਾ ਆਲਮ ਦਾ ਵੀਜ਼ਾ ਰੱਦ ਕਰਨ ਦੀ ਬੈਂਸ ਨੇ ਕੀਤੀ ਮੰਗ (ਵੀਡੀਓ)
ਬੀਤੇ ਦਿਨ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵਲੋਂ ਸੀ.ਆਰ.ਪੀ.ਐੱਫ. ਦੇ ਜਵਾਨਾਂ 'ਤੇ ਹੋਏ ਹਮਲੇ ਨੂੰ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਦੁਖਾਂਤ ਘਟਨਾ ਦੱਸਿਆ ਹੈ।