Punjab Wrap Up: ਪੜ੍ਹੋ 16 ਫਰਵਰੀ ਦੀਆਂ ਵੱਡੀਆਂ ਖ਼ਬਰਾਂ
Saturday, Feb 16, 2019 - 05:41 PM (IST)
ਜਲੰਧਰ (ਵੈੱਬ ਡੈਸਕ) : ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ 'ਚ ਪੰਜਾਬ ਦੇ ਮੋਗਾ ਜ਼ਿਲੇ ਦੇ ਕਸਬਾ ਕੋਟ ਈਸੇ ਖਾਂ ਦੇ ਨੇੜਲੇ ਪਿੰਡ ਦੇ ਸ਼ਹੀਦ ਜੈਮਲ ਸਿੰਘ ਵੀ ਸ਼ਾਮਲ ਹਨ। ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸੰਸਕਾਰ 'ਚ ਸੁਖਬੀਰ ਬਾਦਲ ਵੀ ਸ਼ਾਮਲ ਹੋਏ। ਦੂਜੇ ਪਾਸੇ 'ਪੰਜਾਬ ਏਕਤਾ ਪਾਰਟੀ' ਦੇ ਮੁਖੀ ਸੁਖਪਾਲ ਖਹਿਰਾ ਸ਼ਹੀਦੰ ਦਾ ਅਪਮਾਨ ਕਰਨ 'ਚ ਲੱਗੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਤਾੜੀ ਇਕ ਹੱਥ ਨਾਲ ਕਦੇ ਨਹੀਂ ਵੱਜਦੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਹਰ ਅੱਖ ਰੋਣ ਲੱਗੀ ਜਦੋਂ 5 ਸਾਲ ਦੇ ਪੁੱਤਰ ਨੇ ਦਿੱਤੀ ਸ਼ਹੀਦ ਦੀ ਚਿਤਾ ਨੂੰ ਅਗਨੀ (ਵੀਡੀਓ)
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਅੱਤਵਾਦੀਆਂ ਵਲੋਂ ਸੀ.ਆਰ.ਪੀ. ਐੱਫ ਦੇ ਜਵਾਨਾਂ 'ਤੇ ਕੀਤੇ ਗਏ ਫਿਦਾਈਨ ਹਮਲੇ 'ਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ 'ਚ ਇਕ ਸੈਨਿਕ ਮੋਗਾ ਕੋਟ ਈਸੇ ਖਾਂ ਦੇ ਪਿੰਡ ਘਲੋਟੀ ਖੁਰਦ ਦਾ ਰਹਿਣ ਵਾਲਾ ਸੀ।
ਸੁਖਪਾਲ ਖਹਿਰਾ ਨੇ ਕੀਤਾ 'ਸ਼ਹੀਦਾਂ' ਦਾ ਅਪਮਾਨ, ਲਾਏ ਗੰਭੀਰ ਦੋਸ਼
ਜਿੱਥੇ ਪੂਰਾ ਦੇਸ਼ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ ਅਤੇ ਪਾਕਿਸਤਾਨ ਖਿਲਾਫ ਆਪਣਾ ਗੁੱਸਾ ਦਿਖਾ ਰਿਹਾ ਹੈ
ਸ਼ਹੀਦ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ ਸੁਖਬੀਰ ਪਾਕਿ 'ਤੇ ਵਰ੍ਹੇ (ਵੀਡੀਓ)
ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ 'ਚ ਪੰਜਾਬ ਦੇ ਮੋਗਾ ਜ਼ਿਲੇ ਦੇ ਕਸਬਾ ਕੋਟ ਈਸੇ ਖਾਂ ਦੇ ਨੇੜਲੇ ਪਿੰਡ ਘਲੋਟੀ ਖੁਰਦ ਦਾ ਨੌਜਵਾਨ ਜੈਮਲ ਸਿੰਘ ਵੀ ਸ਼ਾਮਲ ਹੈ, ਜੋ ਕੇਂਦਰੀ ਸੁਰੱਖਿਆ ਬਲ ਦੀ ਬੱਸ ਦਾ ਡਰਾਈਵਰ ਸੀ।
'ਨਵਜੋਤ ਸਿੱਧੂ ਦੇ ਪੋਸਟਰ 'ਤੇ ਮਲੀ ਕਾਲਖ' (ਵੀਡੀਓ)
ਕੈਬਨਿਟ ਮੰਤਰੀ ਨਵਜੋਤ ਸਿੱਧੂ ਵਲੋਂ ਪੁਲਵਾਮਾ ਹਮਲੇ 'ਤੇ ਦਿੱਤੇ ਗਏ ਬਿਆਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਜਿੱਥੇ ਵੱਖ-ਵੱਖ ਆਗੂਆਂ ਵਲੋਂ ਸਿੱਧੂ ਵਲੋਂ ਦਿੱਤੇ ਬਿਆਨ ਕਰਕੇ ਘੇਰਿਆ ਜਾ ਰਿਹਾ ਹੈ
ਨੂਰਪੁਰਬੇਦੀ: ਸਰਕਾਰੀ ਸਨਮਾਨਾਂ ਨਾਲ ਸ਼ਹੀਦ ਕੁਲਵਿੰਦਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ (ਤਸਵੀਰਾਂ)
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਅੱਤਵਾਦੀਆਂ ਵੱਲੋਂ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਕੀਤੇ ਗਏ ਫਿਦਾਈਨ ਹਮਲੇ 'ਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ 'ਚ ਇਕ ਸੈਨਿਕ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ 'ਚ ਪੈਂਦੇ ਬਲਾਕ ਨੂਰਪੁਰਬੇਦੀ ਦੇ ਪਿੰਡ ਰੌਲੀ ਨਾਲ ਸਬੰਧਤ ਸੀ।
ਸ਼ੋਅ ਤੋਂ ਹਟਾਏ ਜਾਣ ਤੋਂ ਬਾਅਦ ਬੋਲੇ ਸਿੱਧੂ, ਚੈਨਲਾਂ ਤੋਂ ਪੁੱਛੋ
ਪੁਲਵਾਮਾ ਹਮਲੇ ਤੋਂ ਬਾਅਦ ਸਿੱਧੂ ਆਪਣੇ ਵਿਵਾਦਿਤ ਬਿਆਨ ਕਾਰਨ ਵਿਵਾਦਾਂ 'ਚ ਫਸਦੇ ਨਜ਼ਰ ਆ ਰਹੇ ਹਨ। ਟੀ. ਵੀ. ਰਿਪੋਰਟ ਅਨੁਸਾਰ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ 'ਚੋਂ ਸਿੱਧੂ ਨੂੰ ਬਾਹਰ ਕੱਢ ਦਿੱਤਾ ਗਿਆ ਹੈ।
ਫੌਜ ਵਿਰੋਧੀ ਬਿਆਨ 'ਤੇ ਭਗਵੰਤ ਮਾਨ ਨੇ ਘੇਰਿਆ ਸੁਖਪਾਲ ਖਹਿਰਾ
ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵਲੋਂ ਫੌਜ 'ਤੇ ਦਿੱਤੇ ਗਏ ਬੇਤੁਕੇ ਬਿਆਨ ਦਾ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਤਿੱਖਾ ਪ੍ਰਤਕੀਰਮ ਦਿੱਤਾ ਹੈ।
ਚੰਡੀਗੜ੍ਹ ਦੀ ਕੁੜੀ ਨੇ ਏਅਰ ਫੋਰਸ 'ਚ ਰਚਿਆ ਇਤਿਹਾਸ
ਭਾਰਤੀ ਹਵਾਈ ਫੌਜ ਨੇ ਬੈਂਗਲੂਰ ਦੇ ਯੇਲਾਹਾਂਕਾ ਏਅਰ ਬੇਸ ਦੀ 112ਵੀਂ ਹੈਲੀਕਾਪਟਰ ਯੂਨਿਟ ਦੀ ਫਲਾਈਟ ਲੈਫਟੀਨੈਂਟ ਹਿਨਾ ਜੈਸਵਾਲ ਨੂੰ ਆਪਣੀ ਪਹਿਲੀ ਮਹਿਲਾ ਫਲਾਈਟ ਲੈਫਟੀਨੈਂਟ ਵਜੋਂ ਸ਼ਾਮਲ ਕੀਤਾ ਹੈ।
ਪੁਲਵਾਮਾ ਅੱਤਵਾਦੀ ਹਮਲਾ: ਬੀਬਾ ਬਾਦਲ ਦਾ ਕੈਪਟਨ ਅਤੇ ਸਿੱਧੂ 'ਤੇ ਵੱਡਾ ਹਮਲਾ (ਵੀਡੀਓ)
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਸਿੱਧੂ ਨੂੰ ਪਾਰਟੀ 'ਚੋਂ ਬਾਹਰ ਕੱਢੇ ਰਾਹੁਲ ਗਾਂਧੀ : ਮਜੀਠੀਆ (ਵੀਡੀਓ)
ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੇ ਬਿਕਰਮ ਮਜੀਠੀਆ ਨੇ ਸਖਤ ਸ਼ਬਦਾਂ 'ਚ ਨਿੰਦਾ ਕੀਤੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੰਮੇ ਹੱਥੀਂ ਲਿਆ।