Punjab Wrap Up: ਪੜ੍ਹੋ 17 ਫਰਵਰੀ ਦੀਆਂ ਵੱਡੀਆਂ ਖ਼ਬਰਾਂ

02/17/2019 5:20:39 PM

ਜਲੰਧਰ (ਵੈੱਬ ਡੈਸਕ) - ਐਤਵਾਰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਕੈਬਨਿਟ ਨੇ ਕਿਲ੍ਹਾ ਰਾਏਪੁਰ ਵਿਚ ਹੋਣ ਵਾਲੀਆਂ ਖੇਡਾਂ ਦੌਰਾਨ ਮੁੜ ਤੋਂ ਬਲਦਾਂ ਦੀਆਂ ਰਵਾਇਤੀ ਦੌੜਾਂ ਕਰਵਾਉਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਰੌਲੀ ਤੋਂ ਅਮਰਪੁਰ ਬੇਲਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਨਾਲ ਜੋੜਨ ਵਾਲੀ ਲਿੰਕ ਸੜਕ ਨੂੰ ਪੱਕਾ ਕਰਨ ਅਤੇ ਇਸ ਦਾ ਨਾਂ ਸ਼ਹੀਦ ਕੁਲਵਿੰਦਰ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵੀ ਐਲਾਨ ਕੀਤਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਬਜਟ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕੀਤੇ ਵੱਡੇ ਐਲਾਨ
ਐਤਵਾਰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਕੈਬਨਿਟ ਨੇ ਕਿਲ੍ਹਾ ਰਾਏਪੁਰ ਵਿਚ ਹੋਣ ਵਾਲੀਆਂ ਖੇਡਾਂ ਦੌਰਾਨ ਮੁੜ ਤੋਂ ਬਲਦਾਂ ਦੀਆਂ ਰਵਾਇਤੀ ਦੌੜਾਂ ਕਰਵਾਉਣ ਦਾ ਰਾਹ ਪੱਧਰਾ ਕਰ ਦਿੱਤਾ ਹੈ। 

ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਮਿਲੇ ਮੁੱਖ ਮੰਤਰੀ ਕੈਪਟਨ, ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਰੌਲੀ ਤੋਂ ਅਮਰਪੁਰ ਬੇਲਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਨਾਲ ਜੋੜਨ ਵਾਲੀ ਲਿੰਕ ਸੜਕ ਨੂੰ ਪੱਕਾ ਕਰਨ ਅਤੇ ਇਸ ਦਾ ਨਾਂ ਸ਼ਹੀਦ ਕੁਲਵਿੰਦਰ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਹੈ।

'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਮਾਝੇ ਦੇ ਜਰਨੈਲ ਨਾਲ ਲਈਆਂ ਲਾਵਾਂ (ਵੀਡੀਓ)
ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰ੍ਰੋ. ਬਲਜਿੰਦਰ ਕੌਰ ਅੱਜ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਬਲਜਿੰਦਰ ਕੌਰ ਦੇ ਵਿਆਹ ਨੂੰ ਲੈ ਕੇ ਪੁਲਸ ਨੇ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।

ਫੌਜ ਵਿਰੋਧੀ ਬਿਆਨ ਤੋਂ ਬਾਅਦ ਪਹਿਲੀ ਵਾਰ ਬੋਲੇ ਸੁਖਪਾਲ ਖਹਿਰਾ (ਵੀਡੀਓ)
ਫੌਜ ਵਿਰੋਧੀ ਬਿਆਨ 'ਤੇ ਸੋਸ਼ਲ ਮੀਡੀਆ 'ਤੇ ਹੋ ਰਹੇ ਵਿਰੋਧ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਉਹ ਆਪਣੇ ਵਲੋਂ ਦਿੱਤੇ ਗਏ ਬਿਆਨ 'ਤੇ ਅਜੇ ਵੀ ਕਾਇਮ ਹਨ।

ਅੰਮ੍ਰਿਤਸਰ 'ਚ ਸਿੱਧੂ ਦਾ ਜ਼ਬਰਦਸਤ ਵਿਰੋਧ, ਪੋਸਟਰ 'ਤੇ ਮਲੀ ਕਾਲਖ
ਪੁਲਵਾਮਾ ਅੱਤਵਾਦੀ ਹਮਲੇ 'ਤੇ ਦਿੱਤੇ ਬਿਆਨ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ। 

ਹਮਲੇ ਪਿੱਛੇ ਜਿਸਦਾ ਵੀ ਹੱਥ ਹੈ, ਉਸ ਨੂੰ ਠੋਕ ਦਿਓ : ਸਿੱਧੂ
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਗੁਰਦਾਸਪੁਰ ਦੇ ਹਲਕਾ ਦੀਨਾਨਗਰ 'ਚ 35.53 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। 

ਹਰਿਆਣਾ 'ਚ ਲੋਕ ਸਭਾ, ਵਿਧਾਨ ਸਭਾ ਚੋਣਾਂ ਲੜਾਂਗੇ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਐਤਵਾਰ ਨੂੰ ਹਰਿਆਣਾ ਦੇ ਸਿਰਸਾ 'ਚ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲੜੇਗੀ। 

'ਪੰਜਾਬ 'ਚ ਕਸ਼ਮੀਰੀ ਵਿਦਿਆਰਥੀ ਸੁਰੱਖਿਅਤ'
ਪੁਲਵਾਮਾ 'ਚ ਸੀ. ਆਰ. ਪੀ. ਐੱਫ. 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿਚ ਰਹਿ ਰਹੇ ਕਸ਼ਮੀਰੀ ਵਿਦਿਆਰਥੀਆਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਸੁਰੱਖਿਅਤ ਹੋਣ ਦੀ ਗੱਲ ਆਖੀ ਹੈ। 

ਸ਼ਹੀਦ ਜੈਮਲ ਸਿੰਘ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਪ੍ਰਵਾਹ ਕਰਨ ਲਈ ਰਵਾਨਾ
ਬੀਤੇ ਦਿਨੀਂ ਪੁਲਵਾਮਾ 'ਚ ਹੋਏ ਸੀ.ਆਰ.ਪੀ.ਐੱਫ 'ਤੇ ਹਮਲੇ 'ਚ ਹੋਏ ਜ਼ਿਲਾ ਮੋਗਾ ਕੋਟ ਈਸੇ ਖਾਂ ਦੇ ਸ਼ਹੀਦ ਜੈਮਲ ਸਿੰਘ ਦੀਆਂ ਅਸਥੀਆਂ ਅੱਜ ਸ੍ਰੀ ਗੋਇਦਵਾਲ ਸਾਹਿਬ 'ਚ ਜਲ ਪ੍ਰਵਾਹ ਕਰਨ ਲਈ ਰਵਾਨਾ ਕੀਤੀਆਂ ਗਈਆਂ।

'ਆਪ' ਦੇ ਸੀਨੀਅਰ ਲੀਡਰ ਪਹੁੰਚੇ ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ 'ਚ (ਵੀਡੀਓ)
ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰ੍ਰੋ. ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਵਿਆਹ ਸੀ। ਇਸ ਵਿਆਹ ਸਮਾਗਮ ਵਿਚ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੈ ਸਿੰਘ ਵੀ ਸ਼ਾਮਲ ਹੋਣ ਲਈ ਪਹੁੰਚੇ। 

rajwinder kaur

This news is Content Editor rajwinder kaur